ਪੱਤਰ ਪ੍ਰੇਰਕ
ਅਟਾਰੀ, 6 ਅਕਤੂਬਰ
ਭਾਰਤ-ਪਾਕਿਸਤਾਨ ਦੀ ਸਾਂਝੀ ਜਾਂਚ ਚੌਕੀ ਅਟਾਰੀ ਸਰਹੱਦ ਕੋਲੋਂ ਸੀਮਾ ਸੁਰੱਖਿਆ ਬਲ ਦੀ 144ਵੀਂ ਬਟਾਲੀਅਨ ਵੱਲੋਂ ਦੋ ਪਲਾਸਟਿਕ ਦੀਆਂ ਬੋਤਲਾਂ ਬਰਾਮਦ ਕਰਨ ਸਬੰਧੀ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਅਨੁਸਾਰ ਸਾਂਝੀ ਜਾਂਚ ਚੌਂਕੀ ਅਟਾਰੀ ਸਰਹੱਦ ’ਤੇ ਤਾਇਨਾਤ ਸੀਮਾ ਸੁਰੱਖਿਆ ਬਲ ਦੀ 144ਵੀਂ ਬਟਾਲੀਅਨ ਵੱਲੋਂ ਪਾਕਿਸਤਾਨ ਵਾਲੇ ਪਾਸਿਓਂ ਭਾਰਤੀ ਖੇਤਰ ਵਿੱਚ ਸੁੱਟੀਆਂ ਗਈਆਂ ਪਲਾਸਟਿਕ ਦੀਆਂ ਦੋ ਵੱਖ-ਵੱਖ ਬੋਤਲਾਂ ਬਰਾਮਦ ਕੀਤੀਆਂ। ਇਨ੍ਹਾਂ ਬੋਤਲਾਂ ਵਿੱਚ ਨਸ਼ੀਲਾਂ ਪਦਾਰਥ ਹੋਣ ਦੇ ਸ਼ੱਕ ਦਾ ਪ੍ਰਗਟਾਵਾ ਕੀਤਾ ਜਾ ਰਿਹਾ ਹੈ ਜਿਸ ਨੂੰ ਸੀਮਾ ਸੁਰੱਖਿਆ ਬਲ ਵੱਲੋਂ ਕਬਜ਼ੇ ’ਚ ਲੈ ਕੇ ਜਾਂਚ ਕੀਤੀ ਜਾ ਰਹੀ ਹੈ।