ਕਾਰਾਂ ਦੀ ਟੱਕਰ ’ਚ ਦੋ ਔਰਤਾਂ ਜ਼ਖ਼ਮੀ
ਥਾਣਾ ਸਰਾਏ ਅਮਾਨਤ ਖਾਂ ਅਧੀਨ ਆਉਂਦੇ ਪਿੰਡ ਮਾਣਕਪੁਰ ਨੇੜੇ ਬੀਤੀ ਰਾਤ ਦੋ ਕਾਰਾਂ ਦੀ ਟੱਕਰ ਹੋ ਜਾਣ ਕਾਰਨ ਕਾਰ ਸਵਾਰ ਦੋ ਔਰਤਾਂ ਜ਼ਖ਼ਮੀ ਹੋ ਗਈਆਂ| ਥਾਣਾ ਸਰਾਏ ਅਮਾਨਤ ਖਾਂ ਦੇ ਏਐੱਸਆਈ ਨਰਿੰਦਰ ਸਿੰਘ ਨੇ ਦੱਸਿਆ ਕਿ ਇਸ ਹਾਦਸੇ ਲਈ ਜ਼ਿੰਮੇਵਾਰ...
Advertisement
ਥਾਣਾ ਸਰਾਏ ਅਮਾਨਤ ਖਾਂ ਅਧੀਨ ਆਉਂਦੇ ਪਿੰਡ ਮਾਣਕਪੁਰ ਨੇੜੇ ਬੀਤੀ ਰਾਤ ਦੋ ਕਾਰਾਂ ਦੀ ਟੱਕਰ ਹੋ ਜਾਣ ਕਾਰਨ ਕਾਰ ਸਵਾਰ ਦੋ ਔਰਤਾਂ ਜ਼ਖ਼ਮੀ ਹੋ ਗਈਆਂ| ਥਾਣਾ ਸਰਾਏ ਅਮਾਨਤ ਖਾਂ ਦੇ ਏਐੱਸਆਈ ਨਰਿੰਦਰ ਸਿੰਘ ਨੇ ਦੱਸਿਆ ਕਿ ਇਸ ਹਾਦਸੇ ਲਈ ਜ਼ਿੰਮੇਵਾਰ ਅੰਮ੍ਰਿਤਪਾਲ ਸਿੰਘ ਅੰਮ੍ਰਿਤ ਵਾਸੀ ਗਲੀ ਤੇਲੀਆਂ ਵਾਲੀ, ਅੰਮ੍ਰਿਤਸਰ ਖਿਲਾਫ਼ ਕੇਸ ਦਰਜ ਕੀਤਾ ਹੈ| ਜ਼ਖ਼ਮੀ ਹੋਈਆਂ ਔਰਤਾਂ ਦੀ ਸ਼ਨਾਖਤ ਜਸਬੀਰ ਕੌਰ ਅਤੇ ਰਣਦੀਪ ਕੌਰ ਦੇ ਤੌਰ ’ਤੇ ਕੀਤੀ ਗਈ ਹੈ ਜਿਨ੍ਹਾਂ ਨੂੰ ਅੰਮ੍ਰਿਤਸਰ ਦੇ ਪ੍ਰਾਈਵੇਟ ਹਸਪਤਾਲ ਦਾਖਲ ਕਰਾਇਆ ਗਿਆ ਹੈ| ਥਾਣਾ ਸਰਾਏ ਅਮਾਨਤ ਖਾਂ ਦੀ ਪੁਲੀਸ ਨੇ ਅੰਮ੍ਰਿਤਪਾਲ ਸਿੰਘ ਦੀ ਕਾਰ ਨੂੰ ਆਪਣੇ ਕਬਜ਼ੇ ਵਿੱਚ ਕਰ ਲਿਆ ਹੈ|
Advertisement
Advertisement
×