ਪੱਤਰ ਪ੍ਰੇਰਕ
ਧਾਰੀਵਾਲ, 24 ਸਤੰਬਰ
ਥਾਣਾ ਘੁੰਮਣ ਕਲਾਂ ਦੀ ਪੁਲੀਸ ਨੇ ਚੋਰੀ ਦੇ ਚਾਰ ਸਪਲੈਂਡਰ ਮੋਟਰਸਾਈਕਲਾਂ ਸਣੇ ਦੋ ਨੌਜਵਾਨਾਂ ਨੂੰ ਗ੍ਰਿਫਤਾਰ ਕੀਤਾ ਹੈ।
ਥਾਣਾ ਮੁਖੀ ਸਬ ਇੰਸਪੈਕਟਰ ਜਸਬੀਰ ਸਿੰਘ ਨੇ ਦੱਸਿਆ ਏਐੱਸਆਈ ਸੁਲੱਖਣ ਸਿੰਘ ਨੇ ਟੀ-ਪੁਆਇੰਟ ਕੋਟਲਾ ਚਾਹਲ ’ਤੇ ਲਾਏ ਨਾਕੇ ਦੌਰਾਨ ਜਗਦੀਪ ਸਿੰਘ ਵਾਸੀ ਗਰਵਾਲੀ, ਥਾਣਾ ਚਾਟੀਵਿੰਡ ਅਤੇ ਜੋਬਨਪ੍ਰੀਤ ਸਿੰਘ ਵਾਸੀ ਕੈਲੇ ਖੁਰਦ ਥਾਣਾ ਸਦਰ ਗੁਰਦਾਸਪੁਰ ਨੂੰ ਚੋਰੀਸੁਦਾ ਸਪਲੈਂਡਰ ਮੋਟਰਸਾਈਕਲ ਨੰਬਰ ਪੀਬੀ06ਏਟੀ-3805 ਸਣੇ ਕਾਬੂ ਕਰਨ ਮਗਰੋਂ ਸਖਤੀ ਨਾਲ ਪੁੱਛਗਿੱਛ ਕੀਤੀ। ਇਸ ਦੌਰਾਨ ਮੁਲਜ਼ਮਾਂ ਦੀ ਨਿਸ਼ਾਨਦੇਹੀ ’ਤੇ ਵੱਖ-ਵੱਖ ਥਾਵਾਂ ਤੋਂ ਚੋਰੀ ਕੀਤੇ ਤਿੰਨ ਹੋਰ ਮੋਟਰਸਾਈਕਲ ਬਰਾਮਦ ਕੀਤੇ ਗਏ ਹਨ। ਪੁਲੀਸ ਨੇ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।