ਕੇਪੀ ਸਿੰਘ
ਗੁਰਦਾਸਪੁਰ, 4 ਅਪਰੈਲ
ਬਰਿਆਰ ਬਾਈਪਾਸ ਨੇੜੇ ਚੌਕ ‘ਤੇ ਮੋਟਰਸਾਈਕਲ ਸਵਾਰ ਨੂੰ ਬਚਾਉਂਦਿਆਂ ਤੇਜ਼ ਰਫ਼ਤਾਰ ਆਟੋ (ਥ੍ਰੀ ਵੀਲ੍ਹਰ) ਬੇਕਾਬੂ ਹੋ ਕੇ ਪਲਟ ਗਿਆ। ਹਾਦਸੇ ਵਿੱਚ ਆਟੋ ਵਿੱਚ ਸਵਾਰ ਚਾਰ ਔਰਤਾਂ ਸਣੇ ਨੌਂ ਵਿਅਕਤੀ ਜ਼ਖ਼ਮੀ ਹੋ ਗਏ ਅਤੇ ਆਟੋ ਵੀ ਬੁਰੀ ਤਰ੍ਹਾਂ ਨੁਕਸਾਨਿਆ ਗਿਆ। ਇਹ ਸ਼ਰਧਾਲੂ ਪਿੰਡ ਖੋਜੇਪੁਰ ਤੋਂ ਧਾਰੀਵਾਲ ਦੀ ਚਰਚ ਵਿੱਚ ਈਸਟਰ ਸਮਾਗਮ ਵਿੱਚ ਸ਼ਾਮਲ ਹੋਣ ਜਾ ਰਹੇ ਸਨ । ਘਟਨਾ ਦੀ ਜਾਣਕਾਰੀ ਮਿਲਣ ‘ਤੇ ਪੁਲਿਸ ਚੌਕੀ ਬਰਿਅਰ ਦੇ ਇੰਚਾਰਜ ਹਰਪਾਲ ਸਿੰਘ ਟੀਮ ਸਮੇਤ ਮੌਕੇ’ ਤੇ ਪਹੁੰਚੇ ਅਤੇ ਜ਼ਖ਼ਮੀ ਨੂੰ ਇਲਾਜ ਲਈ ਐਂਬੂਲੈਂਸ ਰਾਹੀਂ ਸਿਵਲ ਹਸਪਤਾਲ ਗੁਰਦਾਸਪੁਰ ਵਿੱਚ ਦਾਖਲ ਕਰਵਾਇਆ। ਡਾਕਟਰਾਂ ਅਨੁਸਾਰ ਜ਼ਖ਼ਮੀਆਂ ਵਿਚੋਂ ਇਕ ਔਰਤ ਦੀ ਹਾਲਤ ਨਾਜ਼ੁਕ ਹੈ ।