ਕੇਂਦਰੀ ਸੜਕੀ ਰਾਜ ਮੰਤਰੀ ਵੱਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
ਕੇਂਦਰੀ ਸੜਕੀ ਰਾਜ ਮੰਤਰੀ ਨੇ ਕਿਹਾ ਕਿ ਹਾਲ ਹੀ ਵਿੱਚ ਪੰਜਾਬ ਦੇ ਕਈ ਇਲਾਕਿਆਂ ਵਿੱਚ ਹੜ੍ਹ ਕਰਨ ਲੋਕਾਂ ਨੂੰ ਵੱਡੀਆਂ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪਿਆ, ਜਿਸ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਹੜ੍ਹ ਪ੍ਰਭਾਵਿਤ ਲੋਕਾਂ ਲਈ 1600 ਕਰੋੜ ਰੁਪਏ ਦਾ ਰਾਹਤ ਫੰਡ ਜਾਰੀ ਕੀਤਾ ਗਿਆ ਹੈ, ਤਾਂ ਜੋ ਜ਼ਰੂਰੀ ਸਹਾਇਤਾ ਸਮੇਂ ਸਿਰ ਪਹੁੰਚ ਸਕੇ।
ਉਨ੍ਹਾਂ ਅਜਨਾਲਾ ਸ਼ਹਿਰ ਨੇੜੇ ਕੌਮੀ ਮਾਰਗ-354 ’ਤੇ ਬਣ ਰਹੇ ਪੁਲ ਨੂੰ ਕਿਸਾਨਾਂ ਦੀਆਂ ਮੁਸ਼ਕਲਾਂ ਅਤੇ ਲੋੜਾਂ ਨੂੰ ਧਿਆਨ ਵਿੱਚ ਰੱਖ ਕੇ ਹੀ ਤਿਆਰ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਕਸਬਾ ਰਾਜਾਸਾਂਸੀ ਤੋਂ ਰਮਦਾਸ ਤੱਕ ਬਣ ਰਹੇ ਕੌਮੀ ਮਾਰਗ 354 ਦਾ ਨਿਰਮਾਣ ਸਮੇਂ ਸਿਰ ਜ਼ਮੀਨਾਂ ਐਕੁਆਇਰ ਨਾ ਹੋਣ ਕਰਕੇ ਰੁਕ ਗਿਆ, ਜਿਸ ਕਾਰਨ ਇਸ ਨੂੰ ਹੜ੍ਹਾਂ ਕਾਰਨ ਕਾਫੀ ਨੁਕਸਾਨ ਹੋਇਆ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਭਵਿੱਖ ਵਿੱਚ ਅਜਿਹੀਆਂ ਸਥਿਤੀਆਂ ਤੋਂ ਬਚਣ ਲਈ ਯੋਜਨਾਬੱਧ ਢੰਗ ਨਾਲ ਕੰਮ ਕੀਤਾ ਜਾਵੇਗਾ। ਕੇਂਦਰੀ ਮੰਤਰੀ ਨੇ ਯਕੀਨ ਦਿਵਾਇਆ ਕਿ ਕੇਂਦਰ ਸਰਕਾਰ ਸੜਕਾਂ ਸਣੇ ਹੋਰ ਬੁਨਿਆਦੀ ਸਹੂਲਤਾਂ ਅਤੇ ਕਿਸਾਨਾਂ ਦੀਆਂ ਲੋੜਾਂ ਨੂੰ ਤਰਜੀਹ ਦੇ ਕੇ ਹੀ ਵਿਕਾਸ ਪ੍ਰਾਜੈਕਟ ਤਿਆਰ ਕਰ ਰਹੀ ਹੈ ਤੇੇ ਕੇਂਦਰ ਸਰਕਾਰ ਵੱਲੋਂ ਪੂਰੀ ਮਦਦ ਕੀਤੀ ਜਾਵੇਗੀ ਤਾਂ ਜੋ ਕਿਸਾਨੀ ਅਤੇ ਲੋਕਾਂ ਨੂੰ ਕਿਸੇ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।