ਕੇਂਦਰੀ ਮੰਤਰੀ ਨੇ ਦਰਬਾਰ ਸਾਹਿਬ ਮੱਥਾ ਟੇਕਿਆ
ਕੇਂਦਰੀ ਰੇਲਵੇ ਅਤੇ ਜਲ ਸ਼ਕਤੀ ਬਾਰੇ ਰਾਜ ਮੰਤਰੀ ਵੀ ਸੋਮੰਨਾ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਗੁਰੂ ਦਾ ਆਸ਼ੀਰਵਾਦ ਪ੍ਰਾਪਤ ਕੀਤਾ। ਉਨ੍ਹਾਂ ਅੰਮ੍ਰਿਤਸਰ ਰੇਲਵੇ ਸਟੇਸ਼ਨ ਦਾ ਦੌਰਾ ਕੀਤਾ ਅਤੇ ਰੇਲਵੇ ਅਧਿਕਾਰੀਆਂ ਨਾਲ ਮੁਲਾਕਾਤ ਕਰਕੇ ਸਟੇਸ਼ਨ ਦੇ ਸੁੰਦਰੀਕਰਨ...
Advertisement
ਕੇਂਦਰੀ ਰੇਲਵੇ ਅਤੇ ਜਲ ਸ਼ਕਤੀ ਬਾਰੇ ਰਾਜ ਮੰਤਰੀ ਵੀ ਸੋਮੰਨਾ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਗੁਰੂ ਦਾ ਆਸ਼ੀਰਵਾਦ ਪ੍ਰਾਪਤ ਕੀਤਾ। ਉਨ੍ਹਾਂ ਅੰਮ੍ਰਿਤਸਰ ਰੇਲਵੇ ਸਟੇਸ਼ਨ ਦਾ ਦੌਰਾ ਕੀਤਾ ਅਤੇ ਰੇਲਵੇ ਅਧਿਕਾਰੀਆਂ ਨਾਲ ਮੁਲਾਕਾਤ ਕਰਕੇ ਸਟੇਸ਼ਨ ਦੇ ਸੁੰਦਰੀਕਰਨ ਸਬੰਧੀ ਜਾਣਕਾਰੀ ਪ੍ਰਾਪਤ ਕੀਤੀ। ਮੀਡੀਆ ਨਾਲ ਗੱਲ ਕਰਦਿਆਂ ਵੀ. ਸੋਮੰਨਾ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪੰਜਾਬ ਦੇ ਵਿਕਾਸ ਲਈ ਵਚਨਬੱਧ ਹਨ। ਉਨ੍ਹਾਂ ਕਿਹਾ ਕਿ ਗੁਰੂਨਗਰੀ ਦੇ ਇਸ ਸਟੇਸ਼ਨ ਨੂੰ ਵਿਸ਼ਵ ਪੱਧਰੀ ਬਣਾਉਣ ਲਈ ਕੰਮ ਚਲ ਰਿਹਾ ਹੈ ਅਤੇ ਅੱਜ ਨਿਰੀਖਣ ਕੀਤਾ ਗਿਆ ਹੈ। ਕੇਂਦਰੀ ਰਾਜ ਮੰਤਰੀ ਨੇ ਅਧਿਕਾਰੀਆਂ ਤੋਂ ਅੰਮ੍ਰਿਤਸਰ ਦੇ ਰੀਗੋ ਪੁਲ ਨੂੰ ਅਗਲੇ ਸਾਲ ਤੱਕ ਕਿਸੇ ਵੀ ਕੀਮਤ ’ਤੇ ਪੂਰਾ ਕਰਨ ਦੇ ਨਿਰਦੇਸ਼ ਦਿੱਤੇ। ਇਸ ਤੋਂ ਪਹਿਲਾਂ ਅੰਮ੍ਰਿਤਸਰ ਪਹੁੰਚਣ ’ਤੇ ਭਾਜਪਾ ਜ਼ਿਲ੍ਹਾ ਪ੍ਰਧਾਨ ਹਰਵਿੰਦਰ ਸਿੰਘ ਸੰਧੂ ਨੇ ਕੇਂਦਰੀ ਮੰਤਰੀ ਨੂੰ ਗੁਲਦਸਤਾ ਅਤੇ ਸ਼ਾਲ ਭੇਟ ਕਰਕੇ ਸਵਾਗਤ ਕੀਤਾ।
Advertisement
Advertisement