ਧਾਰੀਵਾਲ: ਯੂਥ ਐਂਡ ਸਪੋਰਟਸ ਡਿਵੈਲਪਮੈਂਟ ਐਸੋਸੀਏਸ਼ਨ ਆਫ ਇੰਡੀਆ ਵੱਲੋਂ ਅੰਮ੍ਰਿਤਸਰ ’ਚ ਕਰਵਾਏ ਆਲ ਪੰਜਾਬ ਸਟੇਟ ਚੈਂਪੀਅਨਸ਼ਿਪ-2021 ਮੁਕਾਬਲਿਆਂ ਵਿੱਚ ਸ੍ਰੀ ਗੁਰੂ ਅਰਜਨ ਦੇਵ ਖਾਲਸਾ ਸੀਨੀਅਰ ਸੈਕੰਡਰੀ ਸਕੂਲ (ਬੁਰਜ ਸਾਹਿਬ) ਧਾਰੀਵਾਲ ਦੇ ਵਿਦਿਆਰਥੀ ਵਿਦਾਂਤ ਮਹਾਜਨ ਨੇ ਸੋਨ ਤਗਮਾ ਜਿੱਤ ਕੇ ਪੂਰੇ ਪੰਜਾਬ ਵਿੱਚ ਆਪਣੇ ਮਾਤਾ ਪਿਤਾ ਅਤੇ ਸਕੂਲ ਦਾ ਨਾਮ ਰੌਸ਼ਨ ਕੀਤਾ ਹੈ। ਖਿਡਾਰੀ ਵਿਦਾਂਤ ਮਹਾਜਨ ਨੂੰ ਨੈਸ਼ਨਲ ਖੇਡਾਂ ਲਈ ਚੁਣਿਆ ਗਿਆ ਹੈ। ਇਸ ਸਬੰਧੀ ਸਕੂਲ ਪ੍ਰਿੰਸੀਪਲ ਅਨੂਪ ਸਿੰਘ ਨੇ ਦੱਸਿਆ ਕਿ ਆਲ ਪੰਜਾਬ ਸਟੇਟ ਚੈਂਪੀਅਨਸ਼ਿਪ-2021 ਮੁਕਾਬਲਿਆਂ ਵਿੱਚ ਉਨ੍ਹਾਂ ਦੇ ਸਕੂਲ ਦੇ ਖਿਡਾਰੀ ਵਿਦਾਂਤ ਮਹਾਜਨ ਨੇ ਕ੍ਰਿਕਟ ਮੁਕਾਬਲਿਆਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਚਾਰ ਮੈਚਾਂ ਵਿੱਚ 16 ਵਿਕਟਾਂ ਹਾਸਲ ਕੀਤੀਆਂ ਅਤੇ 36 ਦੌੜਾਂ ਵੀ ਬਣਾ ਕੇ ਸੋਨ ਤਗਮਾ ਜਿੱਤ ਕੇ ਨੈਸ਼ਨਲ ਖੇਡਾਂ ਲਈ ਆਪਣਾ ਸਥਾਨ ਬਣਾਇਆ ਹੈ। -ਪੱਤਰ ਪ੍ਰੇਰਕ