ਵਿਧਾਨ ਸਭਾ ਸੈਸ਼ਨ ਕੇਜਰੀਵਾਲ ਨੂੰ ਪ੍ਰਧਾਨ ਮੰਤਰੀ ਉਮੀਦਵਾਰ ਵਜੋਂ ਪੇਸ਼ ਕਰਨ ਵਾਸਤੇ ਸੱਦਿਆ: ਮਜੀਠੀਆ : The Tribune India

ਵਿਧਾਨ ਸਭਾ ਸੈਸ਼ਨ ਕੇਜਰੀਵਾਲ ਨੂੰ ਪ੍ਰਧਾਨ ਮੰਤਰੀ ਉਮੀਦਵਾਰ ਵਜੋਂ ਪੇਸ਼ ਕਰਨ ਵਾਸਤੇ ਸੱਦਿਆ: ਮਜੀਠੀਆ

ਵਿਧਾਨ ਸਭਾ ਸੈਸ਼ਨ ਕੇਜਰੀਵਾਲ ਨੂੰ ਪ੍ਰਧਾਨ ਮੰਤਰੀ ਉਮੀਦਵਾਰ ਵਜੋਂ ਪੇਸ਼ ਕਰਨ ਵਾਸਤੇ ਸੱਦਿਆ: ਮਜੀਠੀਆ

ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਮੀਡੀਆ ਨੂੰ ਸੰਬੋਧਨ ਕਰਦੇ ਹੋਏ।-ਫੋਟੋ:ਵਿਸ਼ਾਲ ਕੁਮਾਰ

ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ , 27 ਸਤੰਬਰ

ਵਿਧਾਨ ਸਭਾ ਦੇ ਸੈਸ਼ਨ ’ਤੇ ਟਿੱਪਣੀ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਵਿਧਾਨ ਸਭਾ ਦਾ ਸੈਸ਼ਨ ਸਿਰਫ ਆਪ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਬਦਲ ਵਜੋਂ ਪੇਸ਼ ਕਰਨ ਵਾਸਤੇ ਸੱਦਿਆ ਹੈ ਨਾ ਕਿ ਖੇਤੀਬਾੜੀ ਸੰਕਟ ਸਮੇਤ ਪੰਜਾਬ ਨੂੰ ਦਰਪੇਸ਼ ਭਖਦੇ ਮਸਲਿਆਂ ’ਤੇ ਚਰਚਾ ਕਰਨ ਵਾਸਤੇ ਸੱਦਿਆ ਹੈ। ਉਹ ਇਥੇ ਆਮ ਆਦਮੀ ਪਾਰਟੀ ਦੇ ਆਗੂ ਸੰਜੇ ਸਿੰਘ ਦੇ ਖਿਲਾਫ਼ ਦਾਇਰ ਮਾਣਹਾਣੀ ਕੇਸ ਦੀ ਸੁਣਵਾਈ ਸਬੰਧੀ ਅਦਾਲਤ ਵਿੱਚ ਆਏ ਸਨ। ਉਨ੍ਹਾਂ ਮੀਡੀਆ ਨਾਲ ਗੱਲ ਕਰਦਿਆਂ ਕਿਹਾ ਕਿ ਪੰਜਾਬੀ ਕਦੇ ਵੀ ਵਿਧਾਨ ਸਭਾ ਨੂੰ ਆਪ ਦੀ ਅੰਦਰੂਨੀ ਰਾਜਨੀਤੀ ਵਾਸਤੇ ਵਰਤਣ ਦੀ ਆਗਿਆ ਨਹੀਂ ਦੇਣਗੇ। ਉਨ੍ਹਾਂ ਕਿਹਾ ਕਿ ਪੰਜਾਬੀ ਤਾਂ ਪਹਿਲਾਂ ਹੀ ਇਸ ਗੱਲ ਤੋਂ ਔਖੇ ਹਨ ਕਿ ਪੰਜਾਬ ਨੂੰ ਦਿੱਲੀ ਤੋਂ ਰਿਮੋਟ ਕੰਟਰੋਲ ਰਾਹੀਂ ਚਲਾਇਆ ਜਾ ਰਿਹਾ ਹੈ। ਸਰਕਾਰ ਕਿਸਾਨਾਂ ਨੂੰ ਫਸਲਾਂ ਦੇ ਨੁਕਸਾਨ, ਝੋਨੇ ਵਿੱਚ ਬਿਮਾਰੀ ਕਾਰਨ ਹੋਣ ਵਾਲੇ ਨੁਕਸਾਨ, ਲੰਪੀ ਚਮੜੀ ਰੋਗ ਕਾਰਨ ਦੁਧਾਰੂ ਪਸ਼ੂਆਂ ਦੇ ਹੋਏ ਨੁਕਸਾਨ ਸਮੇਤ ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੁੰ 1500 ਰੁਪਏ ਏਕੜ ਦਾ ਮੁਆਵਜ਼ਾ ਨਹੀ ਦੇ ਰਹੀ। 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਵਧਦੀਆਂ ਕੀਮਤਾਂ ਅਤੇ ਅਰਥਚਾਰੇ ਦੀ ਖੜੋਤ

ਵਧਦੀਆਂ ਕੀਮਤਾਂ ਅਤੇ ਅਰਥਚਾਰੇ ਦੀ ਖੜੋਤ

ਕਰਤਾਰਪੁਰ ਸਾਹਿਬ ਦੇ ਦਰਸ਼ਨ-ਦੀਦਾਰੇ

ਕਰਤਾਰਪੁਰ ਸਾਹਿਬ ਦੇ ਦਰਸ਼ਨ-ਦੀਦਾਰੇ

ਲੜਖੜਾ ਰਹੀ ਕੈਨੇਡਾ ਦੀ ਰੀਅਲ ਅਸਟੇਟ

ਲੜਖੜਾ ਰਹੀ ਕੈਨੇਡਾ ਦੀ ਰੀਅਲ ਅਸਟੇਟ

ਬੇਹਿਸਾਬ ਲਾਲਚ ਦੇ ਘੁੱਟ

ਬੇਹਿਸਾਬ ਲਾਲਚ ਦੇ ਘੁੱਟ

ਭਾਰਤੀ ਅਰਥਚਾਰਾ ਸਵਾਲਾਂ ਦੇ ਘੇਰੇ ’ਚ

ਭਾਰਤੀ ਅਰਥਚਾਰਾ ਸਵਾਲਾਂ ਦੇ ਘੇਰੇ ’ਚ

ਮੁੱਖ ਖ਼ਬਰਾਂ

ਐਗਜ਼ਿਟ ਪੋਲ: ਗੁਜਰਾਤ ਵਿੱਚ ਮੁੜ ‘ਕਮਲ’ ਖਿੜਨ ਦੀ ਸੰਭਾਵਨਾ

ਐਗਜ਼ਿਟ ਪੋਲ: ਗੁਜਰਾਤ ਵਿੱਚ ਮੁੜ ‘ਕਮਲ’ ਖਿੜਨ ਦੀ ਸੰਭਾਵਨਾ

ਹਿਮਾਚਲ ਪ੍ਰਦੇਸ਼ ਵਿੱਚ ਭਾਜਪਾ ਤੇ ਕਾਂਗਰਸ ਦਰਮਿਆਨ ਫਸਵੀਂ ਟੱਕਰ, ਦਿੱਲੀ ...

ਗੁਜਰਾਤ ਚੋਣਾਂ: ਦੂਜੇ ਗੇੜ ’ਚ 93 ਸੀਟਾਂ ਲਈ ਵੋਟਿੰਗ ਦਾ ਅਮਲ ਸ਼ੁਰੂ

ਗੁਜਰਾਤ ਚੋਣਾਂ: ਦੂਜੇ ਗੇੜ ’ਚ 93 ਸੀਟਾਂ ਲਈ ਵੋਟਿੰਗ ਦਾ ਅਮਲ ਸ਼ੁਰੂ

ਸ਼ਾਮ 5 ਵਜੇ ਤੱਕ 58.44 ਫੀਸਦ ਪੋਲਿੰਗ

ਲਖੀਮਪੁਰ ਖੀਰੀ: ਕੇਂਦਰ ਗ੍ਰਹਿ ਰਾਜ ਮੰਤਰੀ ਦੇ ਪੁੱਤਰ ਦਾ ਨਾਂ ਕੇਸ ’ਚੋਂ ਹਟਾਉਣ ਸਬੰਧੀ ਅਪੀਲ ਖਾਰਜ

ਲਖੀਮਪੁਰ ਖੀਰੀ: ਕੇਂਦਰ ਗ੍ਰਹਿ ਰਾਜ ਮੰਤਰੀ ਦੇ ਪੁੱਤਰ ਦਾ ਨਾਂ ਕੇਸ ’ਚੋਂ ਹਟਾਉਣ ਸਬੰਧੀ ਅਪੀਲ ਖਾਰਜ

ਆਸ਼ੀਸ਼ ਮਿਸ਼ਰਾ ਸਣੇ ਸਾਰੇ ਮੁਲਜ਼ਮਾਂ ਖਿਲਾਫ ਭਲਕੇ ਹੋਣਗੇ ਦੋਸ਼ ਆਇਦ

ਜਬਰੀ ਧਰਮ ਤਬਦੀਲੀ ਸੰਵਿਧਾਨ ਦੀ ਖਿਲਾਫ਼ਵਰਜ਼ੀ: ਸੁਪਰੀਮ ਕੋਰਟ

ਜਬਰੀ ਧਰਮ ਤਬਦੀਲੀ ਸੰਵਿਧਾਨ ਦੀ ਖਿਲਾਫ਼ਵਰਜ਼ੀ: ਸੁਪਰੀਮ ਕੋਰਟ

ਸੌਲੀਸਿਟਰ ਜਨਰਲ ਨੇ ਜਾਣਕਾਰੀ ਇਕੱਤਰ ਕਰਨ ਲਈ ਹਫ਼ਤੇ ਦਾ ਸਮਾਂ ਮੰਗਿਆ; ਅ...

‘ਮੈਨੂੰ ਅਮਰੀਕੀ ਪੁਲੀਸ ਨੇ ਹਿਰਾਸਤ ’ਚ ਨਹੀਂ ਲਿਆ’

‘ਮੈਨੂੰ ਅਮਰੀਕੀ ਪੁਲੀਸ ਨੇ ਹਿਰਾਸਤ ’ਚ ਨਹੀਂ ਲਿਆ’

ਸਿੱਧੂ ਮੂਸੇਵਾਲਾ ਕਤਲ ਕਾਂਡ ਦੇ ਮੁੱਖ ਸਾਜ਼ਿਸ਼ਘਾੜੇ ਗੋਲਡੀ ਬਰਾੜ ਨੇ ਯੂਟ...

ਸ਼ਹਿਰ

View All