DT
PT
About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਵਿਜੀਲੈਂਸ ਵੱਲੋਂ 20 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਪਟਵਾਰੀ ਕਾਬੂ

ਮੁਲਜ਼ਮ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ
  • fb
  • twitter
  • whatsapp
  • whatsapp
Advertisement

ਨਿੱਜੀ ਪੱਤਰ ਪ੍ਰੇਰਕ

ਗੁਰਦਾਸਪੁਰ, 23 ਜੂਨ

Advertisement

ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰ (ਬੀਡੀਪੀਓ) ਦਫ਼ਤਰ, ਗੁਰਦਾਸਪੁਰ ਵਿੱਚ ਤਾਇਨਾਤ ਬਲਾਕ ਸਮਿਤੀ ਪਟਵਾਰੀ ਨਿਸ਼ਾਨ ਸਿੰਘ ਨੂੰ 20 ਹਜ਼ਾਰ ਰੁਪਏ ਰਿਸ਼ਵਤ ਮੰਗਣ ਅਤੇ ਲੈਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਹੈ।

ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿਹਾ ਕਿ ਇਹ ਗ੍ਰਿਫ਼ਤਾਰੀ ਗੁਰਦਾਸਪੁਰ ਦੇ ਪਿੰਡ ਬੱਬਰੀ ਨੰਗਲ ਦੀ ਵਸਨੀਕ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਤੋਂ ਬਾਅਦ ਕੀਤੀ ਗਈ ਹੈ। ਸ਼ਿਕਾਇਤਕਰਤਾ ਮਹਿਲਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰ ਕੇ ਦੱਸਿਆ ਹੈ ਕਿ ਉਹ ਗ੍ਰਾਮ ਪੰਚਾਇਤ ਬੱਬਰੀ ਨੰਗਲ ਦੀ ਮੌਜੂਦਾ ਪੰਚਾਇਤ ਮੈਂਬਰ ਹੈ ਅਤੇ ਉਸ ਦਾ ਪਤੀ ਪਿਛਲੇ 50 ਸਾਲਾਂ ਤੋਂ ਪਿੰਡ ਦੀ ਸ਼ਾਮਲਾਟ ਦੀ ਕੁੱਲ 25 ਏਕੜ ਜ਼ਮੀਨ ਵਿੱਚੋਂ ਲਗਭਗ 22 ਕਨਾਲ ਅਤੇ 11 ਮਰਲੇ ਜ਼ਮੀਨ ’ਤੇ ਖੇਤੀ ਕਰ ਰਿਹਾ ਹੈ ਅਤੇ ਉਕਤ ਜ਼ਮੀਨ ਦੀ ਜ਼ਮੀਨੀ ਮਾਲਕੀ ਵੀ ਉਸ ਦੇ ਨਾਮ ’ਤੇ ਹੀ ਦਰਜ ਹੈ।

ਸ਼ਿਕਾਇਤਕਰਤਾ ਨੇ ਅੱਗੇ ਦੱਸਿਆ ਕਿ ਸ਼ਿਕਾਇਤ ਦੇ ਆਧਾਰ ’ਤੇ, ਬੀਡੀਪੀਓ ਦਫ਼ਤਰ ਨੇ ਉਸ ਨੂੰ ਇਸ ਸਬੰਧ ਵਿੱਚ ਸਪਸ਼ਟੀਕਰਨ ਦੇਣ ਲਈ ਕਿਹਾ ਸੀ। ਉਸ ਨੇ ਆਪਣੇ ਪਿੰਡ ਦੇ ਮੌਜੂਦਾ ਸਰਪੰਚ ਨੂੰ ਇਸ ਮਸਲੇ ਨੂੰ ਹੱਲ ਕਰਨ ਲਈ ਬੇਨਤੀ ਕੀਤੀ ਸੀ ਪਰ ਉਕਤ ਨਿਸ਼ਾਨ ਸਿੰਘ ਨੇ ਆਪਣੇ ਵਿਭਾਗ ਰਾਹੀਂ ਇਸ ਮਸਲੇ ਨੂੰ ਹੱਲ ਕਰਨ ਲਈ 20 ਹਜ਼ਾਰ ਰੁਪਏ ਰਿਸ਼ਵਤ ਦੀ ਮੰਗ ਕੀਤੀ ਸੀ।

ਸ਼ਿਕਾਇਤ ਦੀ ਮੁੱਢਲੀ ਤਸਦੀਕ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਅਤੇ ਮੁਲਜ਼ਮ ਨਿਸ਼ਾਨ ਸਿੰਘ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 20 ਹਜ਼ਾਰ ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਕਰ ਲਿਆ। ਇਸ ਸਬੰਧ ਵਿੱਚ ਵਿਜੀਲੈਂਸ ਬਿਊਰੋ ਪੁਲਿਸ ਥਾਣਾ ਅੰਮ੍ਰਿਤਸਰ ਰੇਂਜ ਵਿੱਚ ਮੁਲਜ਼ਮ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕੀਤਾ ਹੈ। ਮੁਲਜ਼ਮ ਨੂੰ ਮੰਗਲਵਾਰ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।

 

Advertisement
×