ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਵਿਜੀਲੈਂਸ ਨੇ ਰਿਸ਼ਵਤ ਲੈਂਦਾ ਸੁਰੱਖਿਆ ਗਾਰਡ ਗ੍ਰਿਫ਼ਤਾਰ ਕੀਤਾ

ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਸਿਵਲ ਹਸਪਤਾਲ ਬਾਬਾ ਬਕਾਲਾ ਸਾਹਿਬ ਵਿੱਚ ਤਾਇਨਾਤ ਸੁਰੱਖਿਆ ਗਾਰਡ ਜਤਿੰਦਰ ਸਿੰਘ ਨੂੰ 15000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ। ਇਹ ਖੁਲਾਸਾ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਮੁਲਜ਼ਮ ਨੂੰ...
Advertisement
ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਸਿਵਲ ਹਸਪਤਾਲ ਬਾਬਾ ਬਕਾਲਾ ਸਾਹਿਬ ਵਿੱਚ ਤਾਇਨਾਤ ਸੁਰੱਖਿਆ ਗਾਰਡ ਜਤਿੰਦਰ ਸਿੰਘ ਨੂੰ 15000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ। ਇਹ ਖੁਲਾਸਾ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਮੁਲਜ਼ਮ ਨੂੰ ਰੇਸ਼ਮ ਸਿੰਘ ਦੀ ਸ਼ਿਕਾਇਤ ਤੋਂ ਬਾਅਦ ਗ੍ਰਿਫ਼ਤਾਰ ਕੀਤਾ ਗਿਆ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਸ਼ਿਕਾਇਤ ਕਰ ਕੇ ਦੋਸ਼ ਲਗਾਇਆ ਕਿ ਮੁਲਜ਼ਮ ਨੇ ਅਸਲਾ ਲਾਇਸੈਂਸ ਲਈ ਨੈਗੇਟਿਵ ਡੋਪ ਟੈਸਟ ਸਰਟੀਫਿਕੇਟ ਜਾਰੀ ਕਰਵਾਉਣ ਲਈ 15000 ਰੁਪਏ ਦੀ ਰਿਸ਼ਵਤ ਮੰਗੀ ਹੈ।

ਉਨ੍ਹਾਂ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਦੇ ਫਲਾਇੰਗ ਸਕੁਐਡ ਟੀਮ ਨੇ ਜਾਲ ਵਿਛਾਇਆ ਜਿਸ ਦੌਰਾਨ ਮੁਲਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਸ਼ਿਕਾਇਤਕਰਤਾ ਤੋਂ 15000 ਰੁਪਏ ਰਿਸ਼ਵਤ ਲੈਂਦੇ ਹੋਏ ਗ੍ਰਿਫ਼ਤਾਰ ਕੀਤਾ ਗਿਆ। ਇਸ ਸਬੰਧੀ ਮੁਲਜ਼ਮ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7-ਏ ਦੇ ਤਹਿਤ ਮੁਹਾਲੀ ਵਿੱਚ ਵਿਜੀਲੈਂਸ ਬਿਊਰੋ ਦੇ ਫਲਾਇੰਗ ਸਕੁਐਡ ਥਾਣੇ ਵਿੱਚ ਕੇਸ ਦਰਜ ਕੀਤਾ ਗਿਆ ਹੈ। ਬੁਲਾਰੇ ਨੇ ਦੱਸਿਆ ਕਿ ਗ੍ਰਿਫ਼ਤਾਰ ਮੁਲਜ਼ਮ ਤੋਂ ਪੁੱਛ ਪੜਤਾਲ ਜਾਰੀ ਹੈ। ਪੁੱਛ ਪੜਤਾਲ ਦੌਰਾਨ ਹੋਏ ਖੁਲਾਸੇ ਦੇ ਆਧਾਰ 'ਤੇ ਅਪਰਾਧ ਵਿੱਚ ਹੋਰ ਮੁਲਜ਼ਮਾਂ ਦੀ ਸ਼ਮੂਲੀਅਤ ਅਤੇ ਕਾਰਜ-ਪ੍ਰਣਾਲੀ ਦੀ ਜਾਂਚ ਕੀਤੀ ਜਾ ਰਹੀ ਹੈ। ਮੁਲਜ਼ਮ ਨੂੰ ਕੱਲ੍ਹ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਮਾਮਲੇ ਦੀ ਹੋਰ ਜਾਂਚ ਜਾਰੀ ਹੈ।

Advertisement

 

Advertisement
Show comments