ਵਿਜੀਲੈਂਸ ਵੱਲੋਂ ਕਾਂਗਰਸੀ ਵਿਧਾਇਕ ਪਾਹੜਾ ਤੇ ਪਰਿਵਾਰਕ ਮੈਂਬਰਾਂ ਕੋਲੋਂ ਅੱਠ ਘੰਟੇ ਪੁੱਛ-ਪੜਤਾਲ : The Tribune India

ਵਿਜੀਲੈਂਸ ਵੱਲੋਂ ਕਾਂਗਰਸੀ ਵਿਧਾਇਕ ਪਾਹੜਾ ਤੇ ਪਰਿਵਾਰਕ ਮੈਂਬਰਾਂ ਕੋਲੋਂ ਅੱਠ ਘੰਟੇ ਪੁੱਛ-ਪੜਤਾਲ

ਵਿਜੀਲੈਂਸ ਵੱਲੋਂ ਕਾਂਗਰਸੀ ਵਿਧਾਇਕ ਪਾਹੜਾ ਤੇ ਪਰਿਵਾਰਕ ਮੈਂਬਰਾਂ ਕੋਲੋਂ ਅੱਠ ਘੰਟੇ ਪੁੱਛ-ਪੜਤਾਲ

ਵਿਜੀਲੈਂਸ ਦਫ਼ਤਰ ਪੇਸ਼ ਹੋਣ ਜਾਂਦੇ ਹੋਏ ਵਿਧਾਇਕ ਪਾਹੜਾ ਅਤੇ ਪਰਿਵਾਰਕ ਮੈਂਬਰ।

ਕੇ.ਪੀ. ਸਿੰਘ

ਗੁਰਦਾਸਪੁਰ, 6 ਦਸੰਬਰ

ਵਿਜੀਲੈਂਸ ਵੱਲੋਂ ਅੱਜ ਸਥਾਨਕ ਦਫ਼ਤਰ ਵਿੱਚ ਕਾਂਗਰਸੀ ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ ਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਤੋਂ ਕਰੀਬ ਅੱਠ ਘੰਟੇ ਪੁੱਛ-ਪੜਤਾਲ ਕੀਤੀ ਗਈ। ਵਿਧਾਇਕ ਪਾਹੜਾ ’ਤੇ ਆਮਦਨ ਤੋਂ ਵੱਧ ਜਾਇਦਾਦ ਰੱਖਣ ਦੇ ਦੋਸ਼ ਲੱਗੇ ਹਨ, ਜਿਸ ਸਬੰਧੀ ਉਨ੍ਹਾਂ ਦੇ ਸਾਰੇ ਪਰਿਵਾਰ ਦੇ ਬੈਂਕ ਖਾਤਿਆਂ ਦੇ ਵੇਰਵੇ ਵਿਜੀਲੈਂਸ ਨੇ ਘੋਖੇ ਹਨ। ਵਿਧਾਇਕ ਪਾਹੜਾ ਨੂੰ ਅੱਜ ਪਹਿਲੀ ਵਾਰ ਸੱਦਿ ਗਿਆ ਸੀ। ਇਸ ਮੌਕੇ ਡੀਐੱਸਪੀ ਅਤੇ ਐੱਸਐੱਸਪੀ ਵਿਜੀਲੈਂਸ ਨੇ ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ, ਉਨ੍ਹਾਂ ਦੇ ਭਰਾ ਬਲਜੀਤ ਸਿੰਘ ਪਾਹੜਾ, ਪਿਤਾ ਗੁਰਮੀਤ ਸਿੰਘ ਪਾਹੜਾ ਤੇ ਤਾਏ ਦੇ ਲੜਕੇ ਜਗਮੀਤ ਸਿੰਘ ਪਾਹੜਾ ਤੋਂ ਸਵੇਰੇ 9.30 ਤੋਂ ਸ਼ਾਮ 5.00 ਵਜੇ ਤੱਕ ਪੁੱਛ-ਪੜਤਾਲ ਕੀਤੀ।

ਸ਼ਾਮ ਨੂੰ ਵਿਜੀਲੈਂਸ ਦਫ਼ਤਰ ਤੋਂ ਬਾਹਰ ਆਏ ਵਿਧਾਇਕ ਪਾਹੜਾ ਨੇ ਕਿਹਾ ਕਿ ਹੁਣ ਤੱਕ ਦੀ ਪੁੱਛ-ਪੜਤਾਲ ਤੋਂ ਇਹ ਪ੍ਰਤੀਤ ਹੁੰਦਾ ਹੈ ਕਿ ਇਹ ਸਭ ਸਿਆਸਤ ਤੋਂ ਪ੍ਰੇਰਿਤ ਹੈ।

ਉਨ੍ਹਾਂ ਕਿਹਾ ਕਿ ਪੁੱਛ-ਪੜਤਾਲ ਦੌਰਾਨ ਐੱਸਐੱਸਪੀ ਨੂੰ ਵਾਰ-ਵਾਰ ਕਿਸੇ ਦੇ ਫ਼ੋਨ ਆ ਰਹੇ ਸਨ, ਜਿਸ ਨੂੰ ਸੁਣਨ ਲਈ ਉਹ ਬਾਹਰ ਜਾਂਦੇ ਰਹੇ। ਇਸ ਤੋਂ ਸਾਫ਼ ਹੈ ਕਿ ਕੋਈ ਬਾਹਰੀ ਵਿਅਕਤੀ ਉਨ੍ਹਾਂ ਨੂੰ ਹਦਾਇਤ ਕਰ ਰਿਹਾ ਸੀ। ਜੇਕਰ ਵਿਜੀਲੈਂਸ ਬਿਨਾਂ ਕਿਸੇ ਦਬਾਅ ਅਤੇ ਰਾਜਨੀਤੀ ਤੋਂ ਪ੍ਰੇਰਿਤ ਹੋਏ ਬਿਨਾਂ ਸਵਾਲ ਕਰੇ ਤਾਂ ਉਹ ਹਰੇਕ ਸਵਾਲ ਦਾ ਜਵਾਬ ਦੇਣ ਲਈ ਤਿਆਰ ਹਨ। ਉਨ੍ਹਾਂ ਦੱਸਿਆ ਕਿ ਵਿਜੀਲੈਂਸ ਵੱਲੋਂ ਉਨ੍ਹਾਂ ਦੀ ਜਾਇਦਾਦ ਦੇ ਵੇਰਵੇ ਮੰਗੇ ਗਏ ਹਨ, ਜਿਸ ਸਬੰਧੀ ਸਾਰੀ ਜਾਣਕਾਰੀ ਉਹ ਇੱਕ ਹਫ਼ਤੇ ਦੇ ਅੰਦਰ ਦੇ ਦੇਣਗੇ। ਉਨ੍ਹਾਂ ਕਿਹਾ ਕਿ ਆਮਦਨ ਤੋਂ ਵੱਧ ਜਾਇਦਾਦ ਹੋਣ ਦਾ ਦੋਸ਼ ਸਰਾਸਰ ਗ਼ਲਤ ਹੈ। ਉਨ੍ਹਾਂ ਕਿਹਾ ਕਿ ਉਹ ਤਿੰਨ ਭਰਾ ਇਕੱਠੇ ਰਹਿੰਦੇ ਹਨ ਤੇ ਆਪਣੀ ਮਿਹਨਤ ਨਾਲ ਸਾਰੀ ਜਾਇਦਾਦ ਬਣਾਈ ਹੈ। ਦੂਜੇ ਪਾਸੇ ਐੱਸਐੱਸਪੀ ਵਿਜੀਲੈਂਸ ਵਰਿੰਦਰ ਕੁਮਾਰ ਨੇ ਕਿਹਾ ਕਿ ਉਨ੍ਹਾਂ ਦਾ ਨਿੱਜੀ ਫ਼ੋਨ ਆਇਆ ਸੀ, ਜਿਸ ਨੂੰ ਸੁਣਨ ਲਈ ਉਹ ਬਾਹਰ ਗਏ ਸਨ।

ਡੀਐੱਸਪੀ ਨੇ ਵਿਧਾਇਕ ਨੂੰ ਮਾਰਿਆ ਸਲੂਟ

ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ ਜਿਵੇਂ ਹੀ ਜਾਂਚ ਲਈ ਡੀਐੱਸਪੀ ਨਿਰਮਲ ਸਿੰਘ ਦੇ ਕਮਰੇ ਵਿੱਚ ਗਏ ਤਾਂ ਡੀਐੱਸਪੀ ਨੇ ਉਸੇ ਵੇਲੇ ਕੁਰਸੀ ਤੋਂ ਉੱਠ ਕੇ ਉਨ੍ਹਾਂ ਨੂੰ ਸਲੂਟ ਮਾਰਿਆ। ਇਸ ਗੱਲ ਤੋਂ ਚਰਚਾ ਚੱਲ ਪਈ ਹੈ ਕਿ ਜੇਕਰ ਜਾਂਚ ਅਧਿਕਾਰੀ ਦੋਸ਼ਾਂ ’ਚ ਘਿਰੇ ਵਿਧਾਇਕ ਦਾ ਪ੍ਰਭਾਵ ਲੈਂਦੇ ਹੋਏ ਉਸ ਨੂੰ ਸਲੂਟ ਮਾਰਨਗੇ ਤਾਂ ਉਹ ਨਿਰਪੱਖਤਾ ਨਾਲ ਜਾਂਚ ਕਿਵੇਂ ਕਰ ਸਕਣਗੇ। ਉੱਧਰ, ਵਿਧਾਇਕ ਨੇ ਇਸ ਮਾਮਲੇ ਸਬੰਧੀ ਸਲੂਟ ਨੂੰ ਸਹੀ ਅਤੇ ਪ੍ਰੋਟੋਕੋਲ ਦੱਸਿਆ। ਇਸ ਸਬੰਧੀ ਜਦ ਵਿਜੀਲੈਂਸ ਦੇ ਡੀਐੱਸਪੀ ਨਿਰਮਲ ਸਿੰਘ ਨਾਲ ਫ਼ੋਨ ’ਤੇ ਗੱਲ ਕੀਤੀ ਤਾਂ ਉਨ੍ਹਾਂ ਇਸ ਸਬੰਧੀ ਕੋਈ ਸਪੱਸ਼ਟ ਜਵਾਬ ਨਹੀਂ ਦਿੱਤਾ। ਐੱਸਐੱਸਪੀ ਵਿਜੀਲੈਂਸ ਵਰਿੰਦਰ ਕੁਮਾਰ ਨੇ ਕਿਹਾ ਕੇ ਜਦੋਂ ਇਹ ਸਭ ਹੋਇਆ ਤਾਂ ਉਹ ਦਫ਼ਤਰ ਵਿੱਚ ਨਹੀਂ ਸਨ। ਵੈਸੇ ਉਹ ਇਸ ਗੱਲ ਦੀ ਜਾਂਚ ਕਰਵਾਉਣਗੇ।

ਵਿਜੀਲੈਂਸ ਨੂੰ ਵੇਰਵੇ ਸੌਂਪਣ ਲਈ ਓਪੀ ਸੋਨੀ ਨੇ ਹੋਰ ਸਮਾਂ ਮੰਗਿਆ

ਅੰਮ੍ਰਿਤਸਰ (ਟਨਸ): ਆਮਦਨ ਤੋਂ ਵੱਧ ਸੰਪੰਤੀ ਬਣਾਉਣ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਸਾਬਕਾ ਉਪ ਮੁੱਖ ਮੰਤਰੀ ਓਪੀ ਸੋਨੀ ਨੇ ਅੱਜ ਵਿਜੀਲੈਂਸ ਬਿਊਰੋ ਵੱਲੋਂ ਮੰਗੇ ਗਏ ਵੇਰਵੇ ਸੌਂਪਣ ਲਈ ਹੋਰ ਸਮਾਂ ਮੰਗਿਆ ਹੈ। ਉਹ ਅੱਜ ਖ਼ੁਦ ਵਿਜੀਲੈਂਸ ਬਿਊਰੋ ਕੋਲ ਪੇਸ਼ ਨਹੀਂ ਹੋਏ ਤੇ ਉਨ੍ਹਾਂ ਦੀ ਥਾਂ ਉਨ੍ਹਾਂ ਦਾ ਭਤੀਜਾ ਵਿਕਾਸ ਸੋਨੀ ਵਿਜੀਲੈਂਸ ਬਿਊਰੋ ਦੇ ਦਫ਼ਤਰ ਪੁੱਜਿਆ ਸੀ। ਵਿਜੀਲੈਂਸ ਬਿਊਰੋ ਦੇ ਐੱਸਐੱਸਪੀ ਵਰਿੰਦਰ ਸਿੰਘ ਨੇ ਦੱਸਿਆ ਕਿ ਸ੍ਰੀ ਸੋਨੀ ਨੇ ਜਾਂਚ ਦੌਰਾਨ ਇੱਕ ਹੋਰ ਹਫ਼ਤੇ ਦਾ ਸਮਾਂ ਮੰਗਿਆ ਹੈ ਤਾਂ ਜੋ ਉਹ ਜਾਂਚ ਲਈ ਮੰਗੇ ਗਏ ਸੰਪੰਤੀ ਦੇ ਵੇਰਵੇ ਦੇ ਸਕਣ। ਦੱਸਣਯੋਗ ਹੈ ਕਿ ਪੰਜਾਬ ਸਰਕਾਰ ਦੀ ਹਰੀ ਝੰਡੀ ਮਿਲਣ ਮਗਰੋਂ ਵਿਜੀਲੈਂਸ ਬਿਊਰੋ ਵੱਲੋਂ ਸ੍ਰੀ ਸੋਨੀ ਖ਼ਿਲਾਫ਼ ਲੱਗੇ ਆਮਦਨ ਦੇ ਸਰੋਤਾਂ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ਾਂ ਦੀ ਜਾਂਚ ਸ਼ੁਰੂ ਕੀਤੀ ਗਈ ਹੈ। ਇਸ ਮਾਮਲੇ ਵਿੱਚ ਸ੍ਰੀ ਸੋਨੀ 29 ਨਵੰਬਰ ਨੂੰ ਵਿਜੀਲੈਂਸ ਬਿਊਰੋ ਕੋਲ ਪੇਸ਼ ਹੋਏ ਸਨ ਤੇ ਲਗਪਗ ਦੋ ਤੋਂ ਤਿੰਨ ਘੰਟਿਆਂ ਤੱਕ ਉਨ੍ਹਾਂ ਕੋਲੋਂ ਪੁੱਛ-ਪੜਤਾਲ ਕੀਤੀ ਗਈ ਸੀ। ਇਸ ਸਬੰਧ ਵਿੱਚ ਵਿਜੀਲੈਂਸ ਬਿਊਰੋ ਵੱਲੋਂ ਉਨ੍ਹਾਂ ਨੂੰ ਕੁਝ ਪ੍ਰਫਾਰਮੇ ਭਰ ਕੇ ਦੇਣ ਲਈ ਕਿਹਾ ਗਿਆ ਹੈ, ਜਿਨ੍ਹਾਂ ਵਿੱਚ ਸੰਪੱਤੀ ਦੇ ਵੇਰਵੇ ਦਰਜ ਕਰਨੇ ਹਨ। ਸ੍ਰੀ ਸੋਨੀ ਦੇ ਭਤੀਜੇ ਵਿਕਾਸ ਸੋਨੀ ਨੇ ਅੱਜ ਵਿਜੀਲੈਂਸ ਆਫਿਸ ਵਿੱਚ ਪੇਸ਼ ਹੋਣ ਮਗਰੋਂ ਦੱਸਿਆ ਕਿ ਵਿਜੀਲੈਂਸ ਵੱਲੋਂ ਮੰਗੇ ਗਏ ਵੇਰਵਿਆਂ ਬਾਰੇ ਰਿਕਾਰਡ ਇਕੱਠਾ ਕਰਨ ਲਈ ਕੁਝ ਸਮਾਂ ਚਾਹੀਦਾ ਹੈ। ਉਸ ਨੇ ਦੱਸਿਆ ਕਿ ਇਸ ਸਬੰਧੀ ਕੁਝ ਦਸਤਾਵੇਜ਼ ਕਾਫ਼ੀ ਪੁਰਾਣੇ ਹਨ, ਜਿਨ੍ਹਾਂ ਦੀ ਭਾਲ ਕੀਤੀ ਜਾ ਰਹੀ ਹੈ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਮੁੱਖ ਖ਼ਬਰਾਂ

ਆਰਥਿਕ ਸਰਵੇਖਣ: ਮੰਦੀ ਦੇ ਬਾਵਜੂਦ ਸੰਭਲੇਗਾ ਅਰਥਚਾਰਾ

ਆਰਥਿਕ ਸਰਵੇਖਣ: ਮੰਦੀ ਦੇ ਬਾਵਜੂਦ ਸੰਭਲੇਗਾ ਅਰਥਚਾਰਾ

ਵਿੱਤੀ ਸਾਲ 2023-24 ’ਚ ਵਿਕਾਸ ਦਰ 6.5 ਫੀਸਦ ਰਹੇਗੀ; ਵਿੱਤ ਮੰਤਰੀ ਨੇ ...

ਭਾਰਤ ਨੂੰ 2047 ਤੱਕ ਆਤਮ-ਨਿਰਭਰ ਬਣਾਉਣ ਦੀ ਲੋੜ: ਰਾਸ਼ਟਰਪਤੀ

ਭਾਰਤ ਨੂੰ 2047 ਤੱਕ ਆਤਮ-ਨਿਰਭਰ ਬਣਾਉਣ ਦੀ ਲੋੜ: ਰਾਸ਼ਟਰਪਤੀ

ਸੰਸਦ ਦੇ ਦੋਵਾਂ ਸਦਨਾਂ ਦੀ ਸਾਂਝੀ ਬੈਠਕ ਨੂੰ ਸੰਬੋਧਨ ਨਾਲ ਬਜਟ ਇਜਲਾਸ ਸ਼...

ਆਮਦਨ ਕਰ ਵਿਭਾਗ ਵੱਲੋਂ ਪਾਦਰੀਆਂ ਦੇ ਟਿਕਾਣਿਆਂ ’ਤੇ ਛਾਪੇ

ਆਮਦਨ ਕਰ ਵਿਭਾਗ ਵੱਲੋਂ ਪਾਦਰੀਆਂ ਦੇ ਟਿਕਾਣਿਆਂ ’ਤੇ ਛਾਪੇ

ਅਹਿਮ ਦਸਤਾਵੇਜ਼, ਕੰਪਿਊਟਰ, ਲੈਪਟਾਪ ਤੇ ਮੋਬਾਈਲ ਜ਼ਬਤ

ਅਧਿਕਾਰੀਆਂ ਨੂੰ ‘ਬਲੈਕਮੇਲ’ ਕਰਨ ਵਾਲਾ ਕਾਬੂ

ਅਧਿਕਾਰੀਆਂ ਨੂੰ ‘ਬਲੈਕਮੇਲ’ ਕਰਨ ਵਾਲਾ ਕਾਬੂ

ਪਟਿਆਲਾ ਦੇ ਨਿਗਮ ਇੰਜਨੀਅਰ ਤੋਂ ਮੰਗੇ ਸੀ 2 ਕਰੋੜ ਰੁਪਏ

ਸ਼ਹਿਰ

View All