ਪੱਤਰ ਪ੍ਰੇਰਕ
ਪਠਾਨਕੋਟ, 24 ਜੁਲਾਈ
ਪਿਛਲੇ ਕਈ ਸਾਲਾਂ ਤੋਂ ਕਾਂਗਰਸ ਪਾਰਟੀ ਦੀ ਸੇਵਾ ਕਰਦੇ ਆ ਰਹੇ ਅਤੇ ਦੋ ਵਾਰ ਵਿਧਾਨ ਸਭਾ ਹਲਕਾ ਭੋਆ ਤੋਂ ਵਿਧਾਇਕ ਦੀ ਟਿਕਟ ਦੀ ਦਾਅਵੇਦਾਰੀ ਪੇਸ਼ ਕਰ ਚੁੱਕੇ ਜ਼ਿਲ੍ਹਾ ਪਠਾਨਕੋਟ ਦੇ ਉਪ ਪ੍ਰਧਾਨ ਵਿਜੇ ਕਟਾਰੂਚੱਕ ਨੇ ਕਾਂਗਰਸ ਪਾਰਟੀ ਨੂੰ ਤਿਆਗ ਕੇ ਆਮ ਆਦਮੀ ਪਾਰਟੀ ਦਾ ਝਾੜੂ ਫੜ ਲਿਆ। ਇਹ ਸ਼ਮੂਲੀਅਤ ਅੱਜ ਵਿਰੋਧੀ ਪੱਖ ਦੇ ਨੇਤਾ ਹਰਪਾਲ ਸਿੰਘ ਚੀਮਾ ਅਤੇ ਪਾਰਟੀ ਦੇ ਜਨਰਲ ਸਕੱਤਰ ਹਰਚੰਦ ਸਿੰਘ ਪਰਸਟ ਦੀ ਹਾਜ਼ਰੀ ਵਿੱਚ ਹੋਈ। ਇਸ ਮੌਕੇ ਪਾਰਟੀ ਦੇ ਐੱਸਸੀ ਸੈਲ ਪੰਜਾਬ ਦੇ ਪ੍ਰਧਾਨ ਲਾਲ ਚੰਦ ਕਟਾਰੂਚੱਕ ਵੀ ਹਾਜ਼ਰ ਸਨ। ਵਿਜੇ ਕਟਾਰੂਚੱਕ ਨੇ ਕਿਹਾ ਕਿ ਪਿਛਲੇ 10 ਸਾਲਾਂ ਵਿੱਚ ਅਕਾਲੀ-ਭਾਜਪਾ ਸਰਕਾਰ ਨੇ ਪੰਜਾਬ ਵਿੱਚ ਰਾਜ ਕੀਤਾ ਸੀ। ਉਸ ਸਮੇਂ ਰਾਵੀ ਦਰਿਆ ਤੋਂ ਮਾਈਨਿੰਗ ਦਾ ਕੰਮ ਸ਼ੁਰੂ ਹੋਇਆ ਸੀ। ਕਾਂਗਰਸ ਪਾਰਟੀ ਨੇ ਇਸ ਨੂੰ ਬੰਦ ਕਰਨ ਦਾ ਭਰੋਸਾ ਦਿੱਤਾ ਸੀ ਪਰ ਸੱਤਾ ਵਿੱਚ ਆਉਂਦੇ ਸਾਰ ਮਾਈਨਿੰਗ ਦਾ ਕੰਮ ਪਹਿਲਾਂ ਤੋਂ ਹੋਰ ਤੇਜ਼ ਕਰ ਹੋੋ ਗਿਆ। ਗੁੰਡਾ ਪਰਚੀ ਖਤਮ ਨਾ ਕਰਨ ਕਰਕੇ ਉਨ੍ਹਾਂ ਨੂੰ ਪਾਰਟੀ ਨੂੰ ਅਲਵਿਦਾ ਕਹਿਣਾ ਪਿਆ। ਉਨ੍ਹਾਂ ਕਿਹਾ ਕਿ ਜੋ ਵੀ ਆਮ ਆਦਮੀ ਪਾਰਟੀ ਜ਼ਿੰਮੇਵਾਰੀ ਲਾਵੇਗੀ, ਉਸ ਨੂੰ ਉਹ ਇਮਾਨਦਾਰੀ ਨਾਲ ਨਿਭਾਉਣਗੇ।