ਪੱਤਰ ਪ੍ਰੇਰਕ
ਤਰਨ ਤਾਰਨ, 23 ਫਰਵਰੀ
ਪੀਡਬਲਿਊਡੀ ਫੀਲਡ ਅਤੇ ਵਰਕਸ਼ਾਪ ਵਰਕਰ ਯੂਨੀਅਨ ਦੀ ਸਥਾਨਕ ਜ਼ਿਲ੍ਹਾ ਇਕਾਈ ਵੱਲੋਂ ਅੱਜ ਇੱਥੇ ਮੁਲਾਜ਼ਮਾਂ ਦੀਆਂ ਮੰਗਾਂ ਸਬੰਧੀ ਆਵਾਜ਼ ਬੁਲੰਦ ਕਰਦੇ ਰਹਿਣ ਦਾ ਪ੍ਰਣ ਲਿਆ ਗਿਆ| ਇਸ ਸਬੰਧੀ ਕੀਤੇ ਇਕੱਠ ਦੀ ਅਗਵਾਈ ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਬਲਜਿੰਦਰ ਸਿੰਘ ਦੋਬਲੀਆਂ ਨੇ ਕੀਤੀ| ਉਨ੍ਹਾਂ ਨੇ ਮੁਲਾਜ਼ਮਾਂ ਨੂੰ ਮੰਗਾਂ ਨੂੰ ਸਮੇਂ ਸਮੇਂ ਦੀ ਸਰਕਾਰ ਤੱਕ ਪੁੱਜਦਾ ਕਰਨ ਲਈ ਲਾਮਬੰਦ ਹੋ ਕੇ ਸੰਘਰਸ਼ ਦੇ ਰਾਹ ’ਤੇ ਰਹਿਣ ਦੀ ਅਪੀਲ ਕੀਤੀ| ਜਥੇਬੰਦੀ ਦੇ ਆਗੂਆਂ ਨੇ ਆਪਣੀਆਂ ਮੰਗਾਂ ਸਬੰਧੀ ਵਿਭਾਗ ਦੇ ਐਕਸੀਅਨ ਰਜਤ ਗੋਪਾਲ ਨਾਲ ਮੀਟਿੰਗ ਕਰ ਕੇ ਮੁਲਾਜ਼ਮਾਂ ਦੇ ਮਸਲੇ ਹੱਲ ਕਰਵਾਏ|