DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

MunicipalCouncilElections: ਗੁਰਦਾਸਪੁਰ, ਦੀਨਾਨਗਰ ਤੇ ਕਾਦੀਆਂ ਨਗਰ ਕੌਂਸਲ ਲਈ ਵੋਟਾਂ ਅੱਜ

ਸਵੇਰੇ 8 ਤੋਂ ਸ਼ਾਮ 4 ਵਜੇ ਤੱਕ ਵੋਟਾਂ ਪੈਣਗੀਆਂ; ਅੱਜ ਹੀ ਨਤੀਜੇ ਆੳੁਣਗੇ

  • fb
  • twitter
  • whatsapp
  • whatsapp
featured-img featured-img
ਚੋਣ ਸਮੱਗਰੀ ਲੈ ਕੇ ਪੋਲਿੰਗ ਬੂਥਾਂ ਲਈ ਰਵਾਨਾ ਹੁੰਦਾ ਹੋਇਆ ਚੋਣ ਅਮਲਾ।
Advertisement

ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਗੁਰਦਾਸਪੁਰ ਅਦਿੱਤਿਆ ਉੱਪਲ ਦੀ ਅਗਵਾਈ ਹੇਠ13 ਜੂਨ ਨੂੰ ਨਗਰ ਕੌਂਸਲ ਗੁਰਦਾਸਪੁਰ, ਦੀਨਾਨਗਰ ਅਤੇ ਕਾਦੀਆਂ ’ਚ ਮਤਦਾਨ ਲਈ ਤਿਆਰੀ ਮੁਕੰਮਲ ਕਰ ਲਈ ਗਈ ਹੈ। ਨਗਰ ਕੌਂਸਲ ਗੁਰਦਾਸਪੁਰ ਦੇ 29 ਵਾਰਡ, ਦੀਨਾਨਗਰ ਨਗਰ ਕੌਂਸਲ ਦੇ 15 ਵਾਰਡ ਅਤੇ ਕਾਦੀਆਂ ਨਗਰ ਕੌਂਸਲ ਦੇ 15 ਵਾਰਡ ਹਨ।

ਵਧੀਕ ਡਿਪਟੀ ਕਮਿਸ਼ਨਰ (ਵਿਕਾਸ)-ਕਮ-ਵਧੀਕ ਜ਼ਿਲ੍ਹਾ ਚੋਣਕਾਰ ਅਫ਼ਸਰ ਗੁਰਪ੍ਰੀਤ ਸਿੰਘ ਗਿੱਲ ਨੇ ਦੱਸਿਆ ਕਿ ਨਗਰ ਕੌਂਸਲਾਂ ਦੀਆਂ ਚੋਣਾਂ ਨਿਰਪੱਖ ਅਤੇ ਸ਼ਾਂਤੀਪੂਰਵਕ ਢੰਗ ਨਾਲ ਮੁਕੰਮਲ ਕੀਤੀਆਂ ਜਾਣਗੀਆਂ। ਉਨ੍ਹਾਂ ਦੱਸਿਆ ਕਿ ਵੋਟਾਂ ਸਬੰਧੀ ਪੋਲਿੰਗ ਪਾਰਟੀਆਂ ਵੱਖ-ਵੱਖ ਪੋਲਿੰਗ ਬੂਥਾਂ ਲਈ ਰਵਾਨਾ ਹੋ ਗਈਆਂ ਹਨ। ਉਨ੍ਹਾਂ ਨੇ ਅੱਗੇ ਦੱਸਿਆ ਕਿ ਚੋਣ ਕਮਿਸ਼ਨ ਦੀਆਂ ਹਦਾਇਤਾਂ ਤਹਿਤ ਚੋਣਾਂ ਪੂਰੀ ਤਰਾਂ ਨਿਰਪੱਖ ਅਤੇ ਅਜ਼ਾਦ ਮਾਹੌਲ ਵਿੱਚ ਕਰਵਾਈਆਂ ਜਾਣਗੀਆਂ। ਸਾਰੇ ਪੋਲਿੰਗ ਬੂਥਾਂ ਉੱਪਰ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ ਅਤੇ ਕਿਸੇ ਵੀ ਸ਼ਰਾਰਤੀ ਅਨਸਰ ਨੂੰ ਅਮਨ ਸ਼ਾਂਤੀ ਦਾ ਮਾਹੌਲ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ ।

Advertisement

ਉਨ੍ਹਾਂ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ਕੱਲ੍ਹ 13 ਜੂਨ ਨੂੰ ਬਿਨਾਂ ਕਿਸੇ ਲਾਲਚ ਜਾਂ ਡਰ-ਭੈਅ ਦੇ ਆਪਣੀ ਵੋਟ ਦੇ ਹੱਕ ਦਾ ਇਸਤੇਮਾਲ ਜ਼ਰੂਰ ਕਰਨ। ਵੋਟਾਂ ਸਵੇਰੇ 8 ਵਜੇ ਤੋਂ ਸ਼ਾਮ 4 ਵਜੇ ਤੱਕ ਪੈਣਗੀਆਂ ਅਤੇ ਵੋਟਾਂ ਪੈਣ ਉਪਰੰਤ ਹੀ ਵੋਟਾਂ ਦੀ ਗਿਣਤੀ ਹੋਵੇਗੀ। ਇਸ ਮੌਕੇ ਐੱਸ ਐੱਸ ਪੀ ਗੁਰਦਾਸਪੁਰ ਅਦਿੱਤਿਆ ਅਤੇ ਐੱਸ ਐੱਸ ਪੀ ਬਟਾਲਾ ਡਾ. ਮਹਿਤਾਬ ਸਿੰਘ ਨੇ ਦੱਸਿਆ ਕਿ ਨਗਰ ਕੌਂਸਲ ਦੀ ਸੁਰੱਖਿਆ ਦੇ ਸੁਚਾਰੂ ਢੰਗ ਨਾਲ ਪ੍ਰਬੰਧ ਕੀਤੇ ਗਏ ਹਨ।

Advertisement

ਪੁਲੀਸ ਵੱਲੋਂ ਕਾਦੀਆਂ ’ਚ ਫਲੈਗ ਮਾਰਚ

ਕਾਦੀਆਂ (ਸੁੱਚਾ ਸਿੰਘ ਪਸਨਾਵਾਲ): ਨਗਰ ਕੌਂਸਲ ਚੋਣਾਂ ਸਬੰਧੀ ਅੱਜ ਐੱਸ ਐੱਸ ਪੀ ਬਟਾਲਾ ਡਾ. ਮਹਿਤਾਬ ਸਿੰਘ ਵਲੋਂ ਭਾਰੀ ਪੁਲੀਸ ਬਲ ਸਣੇ ਕਾਦੀਆਂ ਸ਼ਹਿਰ ਵੱਖ-ਵੱਖ ਬਾਜ਼ਾਰਾਂ ਵਿੱਚ ਫਲੈਗ ਮਾਰਚ ਕੱਢਿਆ ਗਿਆ। ਐੱਸ ਐੱਸ ਪੀ ਡਾ: ਮਹਿਤਾਬ ਸਿੰਘ ਨੇ ਕਿਹਾ 13 ਜੂਨ ਨੂੰ ਕਾਦੀਆਂ ਨਗਰ ਕੌਂਸਲ ਦੀਆਂ ਚੋਣਾਂ 14 ਵਾਰਡਾਂ ਵਿੱਚ ਹੋਣਗੀਆਂ ਅਤੇ ਸਾਰੇ ਵਾਰਡ ਸੰਵੇਦਨਸ਼ੀਲ ਹਨ। ਚੋਣਾਂ ਨੂੰ ਸ਼ਾਂਤੀਪੂਰਵਕ ਤੇ ਬਿਨਾਂ ਕਿਸੇ ਭੈਅ ਤੋਂ ਮੁਕੰਮਲ ਕਰਵਾਉਣ ਲਈ ਸਖਤ ਪ੍ਰਬੰਧ ਕੀਤੇ ਗਏ ਹਨ ਅਤੇ ਪੁਲੀਸ ਪੂਰੀ ਮੁਸਤੈਦ ਹੈ। ਪੁਲੀਸ ਵਲੋਂ ਰੋਜ਼ਾਨਾ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ’ਚ ਨਾਕਾਬੰਦੀ ਕਰ ਕੇ ਸਮਾਜ ਵਿਰੋਧੀ ਅਨਸਰਾਂ ’ਤੇ ਨਜ਼ਰ ਰੱਖੀ ਜਾ ਰਹੀ ਹੈ। ਉਨ੍ਹਾਂ ਨੇ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਉਹ ਨਗਰ ਕੌਂਸਲ ਚੋਣਾਂ ਦੌਰਾਨ ਬਿਨਾਂ ਕਿਸੇ ਡਰ ਅਤੇ ਲਾਲਚ ਦੇ ਆਪਣੀ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਅਤੇ ਜੇ ਕਿਸੇ ਨੂੰ ਕੋਈ ਸਮੱਸਿਆ ਪੇਸ਼ ਆਉਂਦੀ ਹੈ ਤਾਂ ਪੁਲੀਸ ਅਧਿਕਾਰੀਆਂ ਦੇ ਧਿਆਨ ’ਚ ਲਿਆਉਣ ਤਾਂ ਜੋ ਉਸ ਸਮੱਸਿਆ ਦਾ ਹੱਲ ਕੀਤਾ ਜਾ ਸਕੇ।

ਕਾਦੀਆਂ ’ਚ ਫਲੈਗ ਮਾਰਚ ਮੌਕੇ ਐੱਸ ਐੱਸ ਪੀ ਡਾ: ਮਹਿਤਾਬ ਸਿੰਘ ਤੇ ਪੁਲੀਸ ਮੁਲਾਜ਼ਮ।
ਕਾਦੀਆਂ ’ਚ ਫਲੈਗ ਮਾਰਚ ਮੌਕੇ ਐੱਸ ਐੱਸ ਪੀ ਡਾ: ਮਹਿਤਾਬ ਸਿੰਘ ਤੇ ਪੁਲੀਸ ਮੁਲਾਜ਼ਮ।
Advertisement
×