DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਤਿੰਨ ਕੌਂਸਲਾਂ ਤੇ ਇਕ ਨਗਰ ਪੰਚਾਇਤ ਲਈ ਮੱਤਦਾਨ

ਜ਼ਿਲ੍ਹਾ ਅੰਮ੍ਰਿਤਸਰ ਦੀਆਂ 3 ਨਗਰ ਕੌਂਸਲਾਂ ਜੰਡਿਆਲਾ ਗੁਰੂ, ਮਜੀਠਾ, ਰਮਦਾਸ ਅਤੇ 1 ਨਗਰ ਪੰਚਾਇਤ ਰਈਆ ਦੀ ਆਮ ਚੋਣ ਅੱਜ ਪੂਰੀ ਤਰ੍ਹਾਂ ਅਮਨ-ਸ਼ਾਂਤੀ ਨਾਲ ਮੁਕੰਮਲ ਹੋ ਗਈ ਹੈ। ਇਨ੍ਹਾਂ ਵਿੱਚ ਕੁੱਲ 63.5 ਫੀਸਦ ਵੋਟਾਂ ਪਈਆਂ ਹਨ। ਨਗਰ ਕੌਂਸਲ ਰਮਦਾਸ ਵਿੱਚ ਸਭ...

  • fb
  • twitter
  • whatsapp
  • whatsapp
featured-img featured-img
ਮਜੀਠਾ ’ਚ ਵੋਟ ਪਾਉਣ ਮਗਰੋਂ ਨਿਸ਼ਾਨ ਦਿਖਾਉਂਦੀਆਂ ਹੋਈਆਂ ਔਰਤਾਂ। -ਫੋਟੋ: ਵਿਸ਼ਾਲ ਕੁਮਾਰ
Advertisement

ਜ਼ਿਲ੍ਹਾ ਅੰਮ੍ਰਿਤਸਰ ਦੀਆਂ 3 ਨਗਰ ਕੌਂਸਲਾਂ ਜੰਡਿਆਲਾ ਗੁਰੂ, ਮਜੀਠਾ, ਰਮਦਾਸ ਅਤੇ 1 ਨਗਰ ਪੰਚਾਇਤ ਰਈਆ ਦੀ ਆਮ ਚੋਣ ਅੱਜ ਪੂਰੀ ਤਰ੍ਹਾਂ ਅਮਨ-ਸ਼ਾਂਤੀ ਨਾਲ ਮੁਕੰਮਲ ਹੋ ਗਈ ਹੈ। ਇਨ੍ਹਾਂ ਵਿੱਚ ਕੁੱਲ 63.5 ਫੀਸਦ ਵੋਟਾਂ ਪਈਆਂ ਹਨ। ਨਗਰ ਕੌਂਸਲ ਰਮਦਾਸ ਵਿੱਚ ਸਭ ਤੋਂ ਵੱਧ 77.33 ਫ਼ੀਸਦੀ ਵੋਟਰਾਂ ਨੇ ਆਪਣੀ ਵੋਟ ਦੇ ਹੱਕ ਦਾ ਇਸਤੇਮਾਲ ਕੀਤਾ ਹੈ। ਜ਼ਿਲ੍ਹਾ ਚੋਣ ਅਧਿਕਾਰੀ ਦਲਵਿੰਦਰਜੀਤ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਅੰਮ੍ਰਿਤਸਰ ਅਧੀਨ 3 ਨਗਰ ਕੌਂਸਲਾਂ ਜੰਡਿਆਲਾ ਗੁਰੁੂ, ਮਜੀਠਾ, ਰਮਦਾਸ ਅਤੇ 1 ਨਗਰ ਪੰਚਾਇਤ ਰਈਆ ਵਿੱਚ ਅੱਜ ਸਵੇਰੇ 8:00 ਵਜੇ ਵੋਟਾਂ ਪੈਣ ਦੀ ਪ੍ਰਕਿਰਿਆ ਸ਼ੁਰੂ ਹੋਈ ਸੀ ਜੋ ਸ਼ਾਮ 5:00 ਵਜੇ ਤੱਕ ਨਿਰਵਿਘਨ ਚੱਲੀ। ਇਸ ਦੌਰਾਨ ਇਨ੍ਹਾਂ 3 ਨਗਰ ਕੌਂਸਲਾਂ ਅਤੇ ਇੱਕ ਨਗਰ ਪੰਚਾਇਤ ਵਿੱਚ ਵੋਟਾਂ ਪੈਣ ਦੀ ਕੁੱਲ ਫ਼ੀਸਦ 63.5 ਫ਼ੀਸਦੀ ਰਹੀ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਨਗਰ ਕੌਂਸਲ ਜੰਡਿਆਲਾ ਗੁਰੂ ਵਿੱਚ ਕੁੱਲ 57.08 ਫ਼ੀਸਦੀ ਵੋਟਾਂ ਪਈਆਂ ਹਨ। ਨਗਰ ਕੌਂਸਲ ਮਜੀਠਾ ਵਿੱਚ 62 ਫ਼ੀਸਦੀ ਅਤੇ ਨਗਰ ਕੌਂਸਲ ਰਮਦਾਸ ਵਿੱਚ 77.33 ਫ਼ੀਸਦੀ ਵੋਟਰਾਂ ਨੇ ਆਪਣੀ ਵੋਟ ਦੇ ਹੱਕ ਦਾ ਇਸਤੇਮਾਲ ਕੀਤਾ ਹੈ। ਉਨ੍ਹਾਂ ਦੱਸਿਆ ਕਿ ਨਗਰ ਪੰਚਾਇਤ ਰਈਆ ਵਿੱਚ ਕੁੱਲ 53.06 ਪੋਲਿੰਗ ਫ਼ੀਸਦੀ ਰਹੀ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਵੋਟਾਂ ਦੇ ਬੈਲਟ ਬਕਸਿਆਂ ਨੂੰ ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਰੱਖਿਆ ਜਾਵੇਗਾ। ਜ਼ਿਕਰਯੋਗ ਹੈ ਕਿ ਅਜਨਾਲਾ ਨਗਰ ਪੰਚਾਇਤ ਦੀ ਚੋਣ ਕੁਝ ਦਿਨ ਪਹਿਲਾਂ ਕੁਝ ਕਾਰਨਾਂ ਕਰਕੇ ਮੁਲਤਵੀ ਕੀਤੀ ਗਈ ਹੈ।

Advertisement
Advertisement
×