ਪੱਤਰ ਪ੍ਰੇਰਕ
ਪਠਾਨਕੋਟ, 19 ਫਰਵਰੀ
ਜ਼ਿਲ੍ਹੇ ਵਿੱਚ ਭਲਕੇ ਹੋ ਰਹੀ ਪੋਲਿੰਗ ਲਈ ਅੱਜ ਪੋਲਿੰਗ ਪਾਰਟੀਆਂ ਨੂੰ ਪਠਾਨਕੋਟ, ਭੋਆ ਤੇ ਸੁਜਾਨਪੁਰ ਵਿਧਾਨ ਸਭਾ ਹਲਕਿਆਂ ਦੇ ਵੱਖ ਵੱਖ ਪੋਲਿੰਗ ਸਟੇਸ਼ਨਾਂ ਲਈ ਭੇਜਿਆ ਗਿਆ। ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫਸਰ ਪਠਾਨਕੋਟ ਸੰਯਮ ਅਗਰਵਾਲ (ਆਈ.ਏ.ਐਸ) ਨੇ ਦੱਸਿਆ ਕਿ ਪੋਲਿੰਗ ਸਵੇਰੇ 08:00 ਵਜੇ ਤੋਂ ਸ਼ਾਮ 06:00 ਵਜੇ ਤੱਕ ਜ਼ਿਲ੍ਹੇ ਅੰਦਰ ਪੈਂਦੇ 580 ਪੋਲਿੰਗ ਸਟੇਸ਼ਨਾਂ ਤੇ ਕਰਵਾਈ ਜਾਵੇਗੀ। ਉਧਰ,
ਜੰਮੂ-ਕਸ਼ਮੀਰ ਦੇ ਕਠੂਆ ਜ਼ਿਲ੍ਹੇ ਦੇ 3 ਕਿਲੋਮੀਟਰ ਅਤੇ ਹਿਮਾਚਲ ਪ੍ਰਦੇਸ਼ ਦੇ 3 ਕਿਲੋਮੀਟਰ ਦੇ ਦਾਇਰੇ ਵਿੱਚ ਆਉਣ ਵਾਲੀਆਂ ਸ਼ਰਾਬ ਦੀਆਂ ਦੁਕਾਨਾਂ ਅਤੇ ਬਾਰ ਪੋਲਿੰਗ ਨੂੰ ਦੇਖਦਿਆਂ ਬੰਦ ਕਰ ਦਿੱਤੇ ਗਏ ਹਨ।