ਪੱਤਰ ਪ੍ਰੇਰਕ
ਸ੍ਰੀ ਹਰਗੋਬਿੰਦਪੁਰ, 19 ਮਾਰਚ
ਗੰਨਾ ਮਿੱਲਾਂ ਵੱਲੋਂ ਕਿਸਾਨਾਂ ਦੀ ਬਕਾਇਆ ਰਾਸ਼ੀ ਨਾ ਦੇਣ ਕਰਕੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਸੂਬਾ ਸੀਨੀਅਰ ਮੀਤ ਪ੍ਰਧਾਨ ਸਵਿੰਦਰ ਸਿੰਘ ਚੁਤਾਲਾ, ਜ਼ਿਲ੍ਹਾ ਪ੍ਰਧਾਨ ਗੁਰਪ੍ਰੀਤ ਸਿੰਘ ਖ਼ਾਨਪੁਰ, ਜ਼ਿਲ੍ਹਾ ਜਨਰਲ ਸਕੱਤਰ ਸੋਹਣ ਸਿੰਘ ਗਿੱਲ ਨੇ ਕਿਹਾ ਕਿ ਪੰਜਾਬ ’ਚ ਗੰਨੇ ਦਾ ਭੁਗਤਾਨ ਸਮੇਂ ਸਿਰ ਨਹੀਂ ਕੀਤਾ ਜਾ ਰਿਹਾ। ਚੱਢਾ ਸ਼ੂਗਰ ਮਿੱਲ (ਕੀੜੀ), ਰਾਣਾ ਸ਼ੂਗਰ ਮਿੱਲ (ਬੁੱਟਰ), ਗੰਨਾ ਸ਼ੂਗਰ ਮਿੱਲ ਮੁਕੇਰੀਆਂ ਵੱਲੋਂ ਪੇਮੈਂਟ ਨੂੰ ਲੇਟ ਕੀਤਾ ਜਾ ਰਿਹਾ ਹੈ ਜਿਸ ਕਰ ਕੇ ਬਕਾਇਆ ਰਾਸ਼ੀ ਅਜੇ ਤੱਕ ਨਹੀਂ ਦਿੱਤੀ ਗਈ। ਕਿਸਾਨ ਆਗੂਆਂ ਨੇ ਕਿਹਾ ਕਿ ਜਿਸ ਤਰ੍ਹਾਂ ਨਰਮੇ ਦੀ ਫ਼ਸਲ ਦਾ ਸਰਕਾਰ ਵੱਲੋਂ ਮੁਆਵਜ਼ੇ ਦੇ ਰੂਪ ਵਿੱਚ ਭੁਗਤਾਨ ਕੀਤਾ ਗਿਆ ਹੈ, ਉਸੇ ਤਰ੍ਹਾਂ ਗੰਨੇ ਦਾ ਭੁਗਤਾਨ ਕੀਤਾ ਜਾਵੇ।