ਰਾਜਨ ਮਾਨ
ਮਜੀਠਾ, 8 ਫਰਵਰੀ
ਅਕਾਲੀ-ਬਸਪਾ ਗੱਠਜੋੜ ਦੇ ਹਲਕਾ ਮਜੀਠਾ ਤੋਂ ਉਮੀਦਵਾਰ ਗਨੀਵ ਕੌਰ ਮਜੀਠੀਆ ਨੇ ਅੱਜ ਮੱਤੇਵਾਲ ਸਰਕਲ ਦੇ ਪਿੰਡਾਂ ’ਚ ਚੋਣ ਪ੍ਰਚਾਰ ਕੀਤਾ। ਉਨ੍ਹਾਂ ਨੇ ਬੁਲਾਰੀਆ, ਤਾਹਰਪੁਰ, ਪੁਰਾਣਾ ਤਨੇਲ, ਖਿੱਦੋਵਾਲੀ ਤੇ ਪਨਵਾਂ ਤੇ ਸਾਧਪੁਰ ਸਮੇਤ ਅੱਧਾ ਦਰਜਨ ਪਿੰਡਾਂ ਦਾ ਦੌਰਾ ਕੀਤਾ। ਵੱਖ ਵੱਖ ਪਿੰਡਾਂ ਵਿੱਚ ਚੋਣ ਜਲਸਿਆਂ ਨੁੰ ਸੰਬੋਧਨ ਕਰਦਿਆਂ ਗਨੀਵ ਕੌਰ ਮਜੀਠੀਆ ਨੇ ਕਿਹਾ ਕਿ ਉਹ ਤੇ ਉਨ੍ਹਾਂ ਦੇ ਪਤੀ ਬਿਕਰਮ ਸਿੰਘ ਮਜੀਠੀਆ ਮਿਲ ਕੇ ਹਲਕੇ ਦੀ ਸੇਵਾ ਕਰਾਂਗੇ। ਉਨ੍ਹਾਂ ਕਿਹਾ ਕਿ ਪਹਿਲਾਂ ਬਿਕਰਮ ਸਿੰਘ ਮਜੀਠੀਆ ਹਲਕੇ ਦੀ ਇਕੱਲਿਆਂ ਸੇਵਾ ਕਰਦੇ ਸਨ ਤੇ ਹੁਣ ਉਹ ਦੋਵੇਂ ਰਲ ਕੇ ਹਲਕੇ ਦੇ ਲੋਕਾਂ ਦੀ ਸੇਵਾ ਕਰਨਗੇ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਵਾਸਤੇ ਪਹਿਲਾਂ ਵੀ ਅਕਾਲੀ ਦਲ ਦੀ ਅਗਵਾਈ ਵਾਲੀਆਂ ਸਰਕਾਰਾਂ ਵੇਲੇ ਆਟਾ ਦਾਲ, ਬੁਢਾਪਾ ਪੈਨਸ਼ਨ ਤੇ ਸ਼ਗਨ ਸਕੀਮ ਆਦਿ ਯੋਜਨਾਵਾਂ ਚਲਾਈਆਂ ਤੇ ਵੱਡੀ ਪੱਧਰ ’ਤ ਵਿਕਾਸ ਕਾਰਜ ਕੀਤੇ। ਉਨ੍ਹਾਂ ਕਿਹਾ ਕਿ ਇਸ ਵਾਰ ਅਕਾਲੀ ਦਲ ਨੇ ਬੀਪੀਐੱਲ ਪਰਿਵਾਰਾਂ ਦੀ ਅਗਵਾਈ ਕਰਨ ਵਾਲੀਆਂ ਮਹਿਲਾਵਾਂ ਨੁੰ 2 ਹਜ਼ਾਰ ਰੁਪਏ ਪ੍ਰਤੀ ਮਹੀਨਾ ਦੇਣ, 400 ਯੂਨਿਟ ਬਿਜਲੀ ਹਰ ਮਹੀਨੇ ਹਰ ਘਰੇਲੂ ਖਪਤਕਾਰ ਨੂੰ ਮੁਫਤ ਦੇਣ ਤੇ 10 ਲੱਖ ਰੁਪਏ ਦਾ ਸਿਹਤ ਬੀਮਾ ਕਰਵਾਉਣ ਆਦਿਂ ਯੋਜਨਾਵਾਂ ਉਲੀਕੀਆਂ ਹਨ ਜੋ ਅਕਾਲੀ-ਬਸਪਾ ਗੱਠਜੋੜ ਸਰਕਾਰ ਆਉਣ ’ਤੇ ਲਾਗੂ ਕੀਤੀਆਂ ਜਾਣਗੀਆਂ। ਉਨ੍ਹਾਂ ਲੋਕਾਂ ਨੁੰ ਅਪੀਲ ਕੀਤੀ ਕਿ ਤਿੰਨ ਵਾਰ ਉਨ੍ਹਾਂ ਬਿਕਰਮ ਸਿੰਘ ਮਜੀਠੀਆ ਨੁੰ ਭਾਰੀ ਬਹੁਮਤ ਨਾਲ ਜਿਤਾਇਆ ਹੈ ਤੇ ਇਸ ਵਾਰ ਉਨ੍ਹਾਂ ’ਤੇ ਵੀ ਆਸ਼ੀਰਵਾਦ ਭਰਿਆ ਹੱਥ ਰੱਖਣ ਤੇ ਪਹਿਲਾਂ ਨਾਲੋਂ ਵੀ ਵੱਧ ਲੀਡ ’ਤੇ ਚੋਣਾਂ ਜਿਤਾਉਣ।
ਸਰਪੰਚ ਸਣੇ ਡੇਢ ਦਰਜਨ ਆਗੂ ਅਕਾਲੀ ਦਲ ’ਚ ਸ਼ਾਮਲ
ਜੈਂਤੀਪੁਰ (ਪੱਤਰ ਪ੍ਰੇਰਕ) ਹਲਕਾ ਮਜੀਠਾ ਵਿਚ ਕਾਂਗਰਸ ਤੇ ਆਮ ਆਦਮੀ ਪਾਰਟੀ ਨੂੰ ਉਸ ਵੇਲੇ ਵੱਡਾ ਝਟਕਾ ਲੱਗਾ ਜਦੋਂ ਪਿੰਡ ਬੁਲਾਰਾ ਦੇ ਸਰਪੰਚ ਸਮੇਤ ਡੇਢ ਦਰਜਨ ਦੇ ਕਰੀਬ ਆਗੂ ਹਲਕੇ ਤੋਂ ਅਕਾਲੀ ਦਲ ਤੇ ਬਸਪਾ ਗਠਜੋੜ ਦੇ ਉਮੀਦਵਾਰ ਗਨੀਵ ਕੌਰ ਮਜੀਠੀਆ ਦੀ ਹਾਜ਼ਰੀ ’ਚ ਅਕਾਲੀ ਦਲ ’ਚ ਸ਼ਾਮਲ ਹੋ ਗਏ। ਪਿੰਡ ਬੁਲਾਰਾ ’ਚ ਹੋਏ ਚੋਣ ਜਲਸੇ ’ਚ ਪਿੰਡ ਦੇ ਸਰਪੰਚ ਹਰਪ੍ਰੀਤ ਸਿੰਘ, ਪੰਚ ਲਖਵਿੰਦਰ ਸਿੰਘ, ਪੰਚ ਸੁਖਵਿੰਦਰ ਸਿੰਘ, ਬਲਵਿੰਦਰ ਸਿੰਘ, ਸੁਲੱਖਣ ਸਿੰਘ, ਮੱਖਣ ਸਿੰਘ ਫੌਜੀ, ਮੇਜਰ ਸਿੰਘ, ਬਲਵਿੰਦਰ ਸਿੰਘ, ਸਤਵਿੰਦਰ ਸਿੰਘ ਹਰਜੀਤ ਸਿੰਘ, ਸਤਵਿੰਦਰ ਸਿੰਘ ਆਦਿ ਆਗੂ ਕਾਂਗਰਸ ਛੱਡ ਕੇ ਅਕਾਲੀ ਦਲ ਵਿਚ ਸ਼ਾਮਲ ਹੋਏ। ਪਿੰਡ ਤਾਹਰਪੁਰ ’ਚ ਹੋਏ ਪ੍ਰੋਗਰਾਮ ’ਚ ਨਿਰਮਲ ਸਿੰਘ ਪੰਚ, ਬਲਕਾਰ ਸਿੰਘ, ਸੁਖਵੰਤ ਸਿੰਘ, ਹਰਦੀਪ ਸਿੰਘ, ਹਰਵਿੰਦਰ ਸਿੰਘ, ਸਤਿੰਦਰ ਸਿੰਘ, ਜਗਜੀਤ ਸਿੰਘ, ਤਾਰਾ ਸਿੰਘ ਤੇ ਸਤਨਾਮ ਸਿੰਘ ‘ਆਪ’ ਛੱਡ ਕੇ ਅਕਾਲੀ ਦਲ ’ਚ ਸ਼ਾਮਲ ਹੋਏ। ਪਿੰਡ ਖਿੱਦੋਵਾਲੀ ’ਚ ਮੇਜਰ ਸਿੰਘ, ਹਰਜਿੰਦਰ ਸਿੰਘ ਫੌਜੀ ਫੱਤੂਭੀਲਾ, ਸ਼ਵਿੰਦਰ ਸਿੰਘ, ਲਖਵਿੰਦਰ ਸਿੰਘ, ਮੰਗਲ ਸਿੰਘ ‘ਆਪ’ ਛੱਡ ਕੇ ਅਕਾਲੀ ਦਲ ’ਚ ਸ਼ਾਮਲ ਹੋਏ।