DT
PT
Subscribe To Print Edition About The Punjabi Tribune Code Of Ethics Download App Advertise with us Classifieds
Grand Independence Day Sale
search-icon-img
search-icon-img
Advertisement

ਤਰਨ ਤਾਰਨ ਵਿੱਚ ਦੋ ਵੱਖ-ਵੱਖ ਮਾਮਲਿਆਂ ’ਚ ਹਥਿਆਰ ਬਰਾਮਦ; ਪੁਲੀਸ ਵੱਲੋਂ ਕੇਸ ਦਰਜ

ਥਾਣਾ ਵੈਰੋਵਾਲ ਦੇ ਏ.ਐੱਸ.ਆਈ. ਬਲਦੇਵ ਸਿੰਘ ਦੀ ਅਗਵਾਈ ਵਾਲੀ ਪੁਲੀਸ ਪਾਰਟੀ ਵੱਲੋਂ ਇਲਾਕੇ ਦੇ ਪੁਲੀਸ ਸੂਆ ਬਿਹਾਰੀਪੁਰ ਤੋਂ ਦੋ ਜਣਿਆਂ ਨੂੰ ਕਾਬੂ ਕਰਕੇ ਉਨ੍ਹਾਂ ਕੋਲੋਂ ਮੈਗਜ਼ੀਨ ਸਮੇਤ ਇੱਕ ਦੇਸੀ ਪਿਸਤੌਲ ਅਤੇ ਤਿੰਨ ਜ਼ਿੰਦਾ ਰੌਂਦ ਬਰਾਮਦ ਕੀਤੇ ਗਏ ਹਨ। ਏ.ਐੱਸ.ਆਈ. ਬਲਦੇਵ...

  • fb
  • twitter
  • whatsapp
  • whatsapp
featured-img featured-img
ਸੰਕੇਤਕ ਤਸਵੀਰ।
Advertisement

ਥਾਣਾ ਵੈਰੋਵਾਲ ਦੇ ਏ.ਐੱਸ.ਆਈ. ਬਲਦੇਵ ਸਿੰਘ ਦੀ ਅਗਵਾਈ ਵਾਲੀ ਪੁਲੀਸ ਪਾਰਟੀ ਵੱਲੋਂ ਇਲਾਕੇ ਦੇ ਪੁਲੀਸ ਸੂਆ ਬਿਹਾਰੀਪੁਰ ਤੋਂ ਦੋ ਜਣਿਆਂ ਨੂੰ ਕਾਬੂ ਕਰਕੇ ਉਨ੍ਹਾਂ ਕੋਲੋਂ ਮੈਗਜ਼ੀਨ ਸਮੇਤ ਇੱਕ ਦੇਸੀ ਪਿਸਤੌਲ ਅਤੇ ਤਿੰਨ ਜ਼ਿੰਦਾ ਰੌਂਦ ਬਰਾਮਦ ਕੀਤੇ ਗਏ ਹਨ। ਏ.ਐੱਸ.ਆਈ. ਬਲਦੇਵ ਸਿੰਘ ਨੇ ਦੱਸਿਆ ਕਿ ਮੁਲਜ਼ਮਾਂ ਵਿੱਚ ਸੰਦੀਪ ਸਿੰਘ ਵਾਸੀ ਵੈਰੋਵਾਲ ਬਾਵਿਆਂ ਅਤੇ ਪ੍ਰਭਜੀਤ ਸਿੰਘ ਵਾਸੀ ਮੁਗਲਾਣੀ ਸ਼ਾਮਲ ਹਨ। ਇਸ ਸਬੰਧੀ ਵੈਰੋਵਾਲ ਪੁਲੀਸ ਨੇ ਅਸਲਾ ਐਕਟ ਤਹਿਤ ਕੇਸ ਦਰਜ ਕਰ ਲਿਆ ਹੈ।

ਇੱਕ ਹੋਰ ਸੂਚਨਾ ਅਨੁਸਾਰ, ਥਾਣਾ ਖਾਲੜਾ ਦੇ ਏ.ਐੱਸ.ਆਈ. ਗੁਰਨਾਮ ਸਿੰਘ ਦੀ ਅਗਵਾਈ ਵਾਲੀ ਪੁਲੀਸ ਪਾਰਟੀ ਨੇ ਇਲਾਕੇ ਦੇ ਪਿੰਡ ਡੱਲ ਦੀ ਇੱਕ ਹਵੇਲੀ ਵਿੱਚੋਂ ਪੀਲੇ ਰੰਗ ਦਾ ਇੱਕ ਪੈਕਟ ਬਰਾਮਦ ਕੀਤਾ, ਜਿਸ ਵਿੱਚੋਂ ਇੱਕ ਪਿਸਤੌਲ ਅਤੇ ਦੋ ਮੈਗਜ਼ੀਨ ਮਿਲੇ ਹਨ। ਇਸ ਸਬੰਧੀ ਅਸਲਾ ਐਕਟ ਤਹਿਤ ਕੇਸ ਦਰਜ ਕੀਤਾ ਗਿਆ ਹੈ। ਪੁਲੀਸ ਦਾ ਮੰਨਣਾ ਹੈ ਕਿ ਇਹ ਪੈਕਟ ਸਰਹੱਦ ਪਾਰੋਂ ਡਰੋਨ ਰਾਹੀਂ ਸੁੱਟਿਆ ਗਿਆ ਹੋਵੇਗਾ।

Advertisement

Advertisement
Advertisement
×