DT
PT
Subscribe To Print Edition About The Punjabi Tribune Code Of Ethics Download App Advertise with us Classifieds
Grand Independence Day Sale
search-icon-img
search-icon-img
Advertisement

welfare schemes review: ਮਨੁੱਖੀ ਅਧਿਕਾਰਾਂ ਦੀ ਰਾਖੀ ਲਈ ਕਮਿਸ਼ਨ ਵਚਨਬੱਧ: ਕਾਨੂੰਨਗੋ

ਕਮਿਸ਼ਨ ਮੈਂਬਰ ਨੇ ਤਰਨ ਤਾਰਨ ਦਾ ਦੌਰਾ ਕੀਤਾ; ਭਲਾੲੀ ਸਕੀਮਾ ਦੀ ਨਜ਼ਰਸਾਨੀ

  • fb
  • twitter
  • whatsapp
  • whatsapp
featured-img featured-img
ਅਧਿਕਾਰੀਆਂ ਨਾਲ ਮੀਟਿੰਗ ਕਰਦੇ ਹੋਏ ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਦੇ ਮੈਂਬਰ ਪ੍ਰਿਯੰਕ ਕਾਨੂੰਨਗੋ। ਫੋਟੋ ਗੁਰਬਖਸ਼ਪੁਰੀ।
Advertisement
ਕੌਮੀ ਮਨੁੱਖੀ ਅਧਿਕਾਰ ਕਮਿਸ਼ਨ (ਐੱਨ ਐੱਚ ਆਰ ਸੀ), ਨਵੀਂ ਦਿੱਲੀ ਦੇ ਮੈਂਬਰ ਪ੍ਰਿਯੰਕ ਕਾਨੂੰਨਗੋ ਨੇ ਅੱਜ ਆਪਣੇ ਤਰਨ ਤਾਰਨ ਦੌਰੇ ਦੌਰਾਨ ਲੋਕਾਂ ਦੀਆਂ ਸ਼ਿਕਾਇਤਾਂ ਸੁਣੀਆਂ, ਜ਼ਿਲ੍ਹਾ ਪ੍ਰਸ਼ਾਸਨ ਨਾਲ ਉੱਚ ਪੱਧਰੀ ਸਮੀਖਿਆ ਮੀਟਿੰਗ ਕੀਤੀ ਅਤੇ ਕੇਂਦਰ ਸਰਕਾਰ ਦੀਆਂ ਵੱਖ-ਵੱਖ ਭਲਾਈ ਯੋਜਨਾਵਾਂ ਦੇ ਪ੍ਰਭਾਵਸ਼ਾਲੀ ਲਾਗੂਕਰਨ ਨੂੰ ਯਕੀਨੀ ਬਣਾਉਣ ਲਈ ਅਧਿਕਾਰੀਆਂ ਨੂੰ ਲੋੜੀਂਦੀਆਂ ਹਦਾਇਤਾਂ ਜਾਰੀ ਕੀਤੀਆਂ।

ਪ੍ਰਿਯੰਕ ਕਾਨੂੰਨਗੋ ਨੇ ਕਿਹਾ ਕਿ ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਦੇਸ਼ ਦੇ ਹਰੇਕ ਨਾਗਰਿਕ ਦੇ ਮਨੁੱਖੀ ਅਧਿਕਾਰਾਂ ਦੀ ਰੱਖਿਆ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਤਰਨ ਤਾਰਨ ਦੌਰੇ ਦੌਰਾਨ ਲੋਕਾਂ ਵੱਲੋਂ ਉਠਾਏ ਗਏ ਹਰ ਮਸਲੇ ਨੂੰ ਕਮਿਸ਼ਨ ਵੱਲੋਂ ਗੰਭੀਰਤਾ ਨਾਲ ਵਿਚਾਰਿਆ ਜਾਵੇਗਾ ਅਤੇ ਉਨ੍ਹਾਂ ਦੇ ਹੱਲ ਲਈ ਹਰ ਸੰਭਵ ਯਤਨ ਕੀਤੇ ਜਾਣਗੇ।

Advertisement

ਸ੍ਰੀ ਕਾਨੂੰਨਗੋ ਨੇ ਖਾਲੜਾ, ਭਿੱਖੀਵਿੰਡ, ਮਹਿੰਦੀਪੁਰ ਅਤੇ ਤਰਨ ਤਾਰਨ ਵਿਖੇ ਲੋਕਾਂ ਦੀਆਂ ਸ਼ਿਕਾਇਤਾਂ ਅਤੇ ਮੰਗਾਂ ਨੂੰ ਧਿਆਨ ਨਾਲ ਸੁਣਿਆ। ਉਨ੍ਹਾਂ ਸਬੰਧਿਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਪ੍ਰਾਪਤ ਸ਼ਿਕਾਇਤਾਂ ਦਾ ਨਿਰਧਾਰਤ ਸਮੇਂ ਅੰਦਰ ਨਿਰਪੱਖ ਅਤੇ ਪ੍ਰਭਾਵਸ਼ਾਲੀ ਨਿਪਟਾਰਾ ਯਕੀਨੀ ਬਣਾਇਆ ਜਾਵੇ ਤਾਂ ਜੋ ਲੋਕਾਂ ਨੂੰ ਸਮੇਂ ਸਿਰ ਇਨਸਾਫ਼ ਅਤੇ ਰਾਹਤ ਮਿਲ ਸਕੇ। ਇਸ ਦੌਰਾਨ ਉਹ ਗੁਰਦੁਆਰਾ ਜਨਮ ਅਸਥਾਨ ਸ਼ਹੀਦ ਬਾਬਾ ਦੀਪ ਸਿੰਘ ਜੀ, ਪਹੁਵਿੰਡ ਵਿਖੇ ਵੀ ਨਤਮਸਤਕ ਹੋਏ। ਸਮੀਖਿਆ ਦੌਰਾਨ ਪ੍ਰਧਾਨ ਮੰਤਰੀ ਕੌਸ਼ਲ ਵਿਕਾਸ ਯੋਜਨਾ, ਪ੍ਰਧਾਨ ਮੰਤਰੀ ਰੁਜ਼ਗਾਰ ਉਤਪਤੀ ਯੋਜਨਾ, ਪੀ ਐੱਮ ਵਿਸ਼ਵਕਰਮਾ ਯੋਜਨਾ, ਪੋਕਸੋ ਮਾਮਲਿਆਂ ਦੀ ਸਥਿਤੀ, ਆਯੂਸ਼ਮਾਨ ਭਾਰਤ ਸਿਹਤ ਬੀਮਾ ਯੋਜਨਾ, ਮਿਸ਼ਨ ਵਤਸਾਲਿਆ, ਸੇਫ਼ ਸਕੂਲ ਵਾਹਨ ਸਕੀਮ, ‘ਬੇਟੀ ਬਚਾਓ-ਬੇਟੀ ਪੜ੍ਹਾਓ’, ਦਿਵਿਆਂਗ ਕੁਸ਼ਲ ਯੋਜਨਾਵਾਂ, ਸਿੱਖਿਆ ਵਿਭਾਗ ਦੀਆਂ ਪਹਿਲਕਦਮੀਆਂ ਅਤੇ ਹੋਰ ਸਮਾਜਿਕ ਸੁਰੱਖਿਆ ਨਾਲ ਸਬੰਧਤ ਸਕੀਮਾਂ ਬਾਰੇ ਵਿਸਥਾਰ ਨਾਲ ਚਰਚਾ ਕੀਤੀ ਗਈ।

Advertisement

Advertisement
×