ਮਕਬੂਲ ਅਹਿਮਦ
ਕਾਦੀਆਂ, 14 ਜੁਲਾਈ
ਕੈਬਨਿਟ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਨੂੰ ਕਰੋਨਾ ਹੋ ਗਿਆ ਹੈ। ਸਿਹਤ ਢਿੱਲੀ ਹੋਣ ’ਤੇ ਉਨ੍ਹਾਂ ਦਾ ਕਰੋਨਾ ਟੈਸਟ ਹੋਇਆ ਸੀ ਜਿਸ ਦੀ ਰਿਪੋਰਟ ਪਾਜ਼ੇਟਿਵ ਆਈ ਹੈ। ਇਸ ਦਾ ਪਤਾ ਚੱਲਦੇ ਹੀ ਉਨ੍ਹਾਂ ਨੂੰ ਮਿਲਣ ਵਾਲਿਆਂ ਵਿੱਚ ਸਹਿਮ ਫੈਲ ਗਿਆ ਹੈ। ਉਹ ਪਹਿਲੇ ਮੰਤਰੀ ਹਨ ਜੋ ਲਾਗ ਦੀ ਇਸ ਬਿਮਾਰੀ ਤੋਂ ਪੀੜਤ ਹੋਏ ਹਨ। ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਦਾ ਸ਼ੁੱਕਰਵਾਰ ਨੂੰ ਵੀ ਕੋਵਿਡ-19 ਟੈਸਟ ਕੀਤਾ ਗਿਆ ਸੀ ਜਿਸ ਦੀ ਰਿਪੋਰਟ ਨੈਗੇਟਿਵ ਆਈ ਸੀ। ਸਿਹਤ ਵਿਭਾਗ ਦੀ ਡਾਇਰੈਕਟਰ ਅਵਨੀਤ ਕੌਰ ਨੇ ਦੱਸਿਆ ਕਿ ਉਨ੍ਹਾਂ ਦੇ ਅੱਜ ਮੁੜ ਸੈਂਪਲ ਲਏ ਗਏ ਸਨ ਜਿਸ ਦੀ ਰਿਪੋਰਟ ਪਾਜ਼ੇਟਿਵ ਆਈ ਹੈ।