DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

Wheat ਦੀ ਚੁਕਾਈ ਢਿੱਲੀ

ਆੜ੍ਹਤੀ ਤੇ ਕਿਸਾਨ ਪ੍ਰੇਸ਼ਾਨ; ਆਡ਼੍ਹਤੀਆਂ ਨੇ ਡੀ ਐੱਮ ਨੂੰ ਪੱਤਰ ਲਿਖਿਆ

  • fb
  • twitter
  • whatsapp
  • whatsapp
featured-img featured-img
ਦਾਣਾ ਮੰਡੀ ਤੂਤ ਵਿੱਚ ਕਣਕ ਦੀ ਚੁਕਾਈ ਨਾ ਹੋਣ ਬਾਰੇ ਜਾਣਕਾਰੀ ਦਿੰਦੇ ਹੋਏ ਆੜ੍ਹਤੀਏ ਅਤੇ ਹੋਰ।
Advertisement

ਦਾਣਾ ਮੰਡੀ ਤੂਤ ਵਿੱਚ ਕਣਕ ਦੀ ਚੁਕਾਈ ਮੱਠੀ ਹੋਣ ਕਾਰਨ ਆੜ੍ਹਤੀਆਂ ਅਤੇ ਕਿਸਾਨਾਂ ਨੂੰ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਆੜ੍ਹਤੀਆਂ ਨੇ ਡੀ ਐੱਮ ਅੰਮ੍ਰਿਤਸਰ ਨੂੰ ਪੱਤਰ ਲਿਖਦਿਆਂ ਮਸਲੇ ਵੱਲ ਤੁਰੰਤ ਧਿਆਨ ਦੇਣ ਦੀ ਅਪੀਲ ਕੀਤੀ ਹੈ। ਆੜ੍ਹਤੀਆਂ ਅਨੁਸਾਰ 16 ਅਪਰੈਲ ਤੋਂ ਹੁਣ ਤੱਕ ਮੰਡੀ ਵਿੱਚ ਲਗਪਗ 1 ਲੱਖ 13 ਹਜ਼ਾਰ ਬੋਰੀ ਫ਼ਸਲ ਖਰੀਦੀ ਗਈ ਹੈ,ਜਿਸ ਵਿੱਚੋਂ 12 ਹਜ਼ਾਰ 800 ਬੋਰੀ ਦੀ ਹੀ ਚੁਕਾਈ ਹੋਈ ਹੈ। ਮੰਡੀ ਦੇ 15-16 ਆੜ੍ਹਤੀਆਂ ਵਿੱਚੋਂ ਲਗਪਗ 10 ਦੀ ਫ਼ਸਲ ਦੀ ਚੁਕਾਈ ਬਿਲਕੁਲ ਹੀ ਨਹੀਂ ਹੋਈ। ਮੌਸਮ ਖ਼ਰਾਬ ਹੋਣ ਕਰ ਕੇ ਖੁੱਲ੍ਹੇ ਵਿੱਚ ਪਈ ਫ਼ਸਲ ਨੂੰ ਨੁਕਸਾਨ ਹੋਣ ਦਾ ਡਰ ਵੀ ਬਣਿਆ ਹੋਇਆ ਹੈ। ਆੜ੍ਹਤੀਆਂ ਨੇ ਕਿਹਾ ਕਿ ਜੇ ਫ਼ਸਲ ਜਾਂ ਬਾਰਦਾਨੇ ਨੂੰ ਕੋਈ ਨੁਕਸਾਨ ਹੁੰਦਾ ਹੈ ਤਾਂ ਇਸ ਦੀ ਜ਼ਿੰਮੇਵਾਰੀ ਉਨ੍ਹਾਂ ਦੀ ਨਹੀਂ ਹੋਵੇਗੀ। ਉਨ੍ਹਾਂ ਦੱਸਿਆ ਕਿ ਸਰਕਾਰ ਦੇ ਨਿਯਮਾਂ ਅਨੁਸਾਰ ਸਮੇਂ ’ਤੇ ਚੁਕਾਹੀ ਹੋਣੀ ਚਾਹੀਦੀ ਜ਼ਰੂਰੀ ਹੈ। ਇਸ ਤੋਂ ਇਲਾਵਾ ਮੰਡੀ ਵਿੱਚ ਜਗ੍ਹਾ ਘੱਟ ਹੋਣ ਕਾਰਨ ਕਿਸਾਨਾਂ ਨੂੰ ਫ਼ਸਲ ਲਿਆਉਣ ਵਿੱਚ ਦਿੱਕਤ ਆ ਰਹੀ ਹੈ। ਦਾਣਾ ਮੰਡੀ ਤੂਤ ਦੇ ਪ੍ਰਧਾਨ ਅਮਰਿੰਦਰ ਸਿੰਘ, ਬਲਵਿੰਦਰ ਸਿੰਘ, ਗੁਰਦਿੱਤ ਸਿੰਘ, ਗੁਰਜੰਟ ਸਿੰਘ,ਗੁਰਭੇਜ ਸਿੰਘ, ਲਖਵੰਤ ਸਿੰਘ ਅਤੇ ਗੁਰਪ੍ਰੀਤ ਸਿੰਘ ਗੋਰਾ ਨੇ ਮੰਗ ਕੀਤੀ ਹੈ ਕਿ ਕਣਕ ਦੀ ਲਿਫਟਿੰਗ ਵਿੱਚ ਤੇਜ਼ੀ ਲਿਆਂਦੀ ਜਾਵੇ

ਪਨਸਪ ਦੇ ਡੀ ਐੱਮ ਦੀਪਕ ਸਵਰਨ ਨੇ ਦੱਸਿਆ ਕਿ ਪਹਿਲਾਂ ਗੋਦਾਮਾਂ ਵਿੱਚ ਥਾਂ ਦੀ ਘਾਟ ਹੋਣ ਕਾਰਨ ਚੁਕਾਈ ਵਿੱਚ ਦਿੱਕਤ ਆ ਰਹੀ ਸੀ ਪਰ ਹੁਣ ਉਨ੍ਹਾਂ ਵੱਲੋਂ ਨਵੇਂ ਗੋਦਾਮਾਂ ਦਾ ਪ੍ਰਬੰਧ ਕਰ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਕੱਲ੍ਹ ਤੋਂ ਚੁਕਾਈ ਪ੍ਰਕਿਰਿਆ ਤੇਜ਼ ਕਰ ਦਿੱਤੀ ਜਾਵੇਗੀ ਅਤੇ ਹੁਣ ਕਿਸੇ ਵੀ ਆੜ੍ਹਤੀਏ ਨੂੰ ਕੋਈ ਵੀ ਸਮੱਸਿਆ ਨਹੀਂ ਆਵੇਗੀ।

Advertisement

ਕਣਕ ਦੀ ਇਕ ਹਜ਼ਾਰ ਕਰੋੜ ਰੁਪਏ ਦੀ ਅਦਾਇਗੀ ਕੀਤੀ

ਜਲੰਧਰ (ਗੁਰਨੇਕ ਸਿੰਘ ਵਿਰਦੀ): ਡੀ ਸੀ ਵਰਜੀਤ ਵਾਲੀਆ ਨੇ ਦੱਸਿਆ ਮੰਡੀਆਂ ਵਿੱਚ ਕਣਕ ਦੀ ਖਰੀਦ ਨਿਰਵਿਘਨ ਢੰਗ ਨਾਲ ਜਾਰੀ ਹੈ ਅਤੇ ਰੋਜ਼ਾਨਾ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਬੀਤੀ ਸ਼ਾਮ ਤੱਕ ਕਿਸਾਨਾਂ ਨੂੰ 1058 ਕਰੋੜ ਰੁਪਏ ਦੀ ਅਦਾਇਗੀ ਯਕੀਨੀ ਬਣਾਈ ਗਈ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ 4,24,873 ਮੀਟ੍ਰਿਕ ਟਨ ਕਣਕ ਦੀ ਆਮਦ ਹੋਈ ਹੈ, ਜਿਸ ਵਿੱਚੋਂ ਵੱਖ-ਵੱਖ ਖਰੀਦ ਏਜੰਸੀਆਂ ਵੱਲੋਂ 4,23,871 ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ। ਕਣਕ ਦੀ ਚੁਕਾਈ ’ਤੇ ਜ਼ੋਰ ਦਿੰਦਿਆਂ ਡੀ ਸੀ ਨੇ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਚੁਕਾਈ ਵਿਚ ਢਿਲਮੱਠ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਕਣਕ ਦੀ ਖ਼ਰੀਦ ਉਪਰੰਤ ਸਮੇਂ ਸਿਰ ਚੁਕਾਈ ਯਕੀਨੀ ਬਣਾਈ ਜਾਵੇ। ਉਨ੍ਹਾਂ ਸੂਬਾ ਸਰਕਾਰ ਵੱਲੋਂ ਕਣਕ ਦਾ ਇਕ-ਇਕ ਦਾਣਾ ਖ਼ਰੀਦਣ ਦੀ ਵਚਨਬੱਧਤਾ ਦੁਹਰਾਉਂਦਿਆਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸੁਚਾਰੂ ਖਰੀਦ ਪ੍ਰਕਿਰਿਆ ਯਕੀਨੀ ਬਣਾਉਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ

Advertisement
Advertisement
×