DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Wins Overall Championship: ਡੀ ਏ ਵੀ ਕਾਲਜ ਨੇ ਓਵਰਆਲ ਚੈਂਪੀਅਨਸ਼ਿਪ ਜਿੱਤੀ

ਪੰਜਾਬ ਰਾਜ ਰੈੱਡ ਕਰਾਸ ਸੁਸਾਇਟੀ ਨੇ ਰਾਜ ਪੱਧਰੀ ਚੈਂਪੀਅਨਸ਼ਿਪ ਕਰਾੲੀ

  • fb
  • twitter
  • whatsapp
  • whatsapp
featured-img featured-img
ਜੇਤੂ ਵਿਦਿਆਰਥੀ ਟਰਾਫ਼ੀ ਲੈਣ ਉਪਰੰਤ ਮੁੱਖ ਮਹਿਮਾਨਾਂ ਅਤੇ ਪ੍ਰਬੰਧਕਾਂ ਨਾਲ।
Advertisement

ਬੀ ਬੀ ਕੇ ਡੀ ਏ ਵੀ ਕਾਲਜ ਫ਼ਾਰ ਵਿਮੈਨ ਅੰਮ੍ਰਿਤਸਰ ਨੇ ਕਾਲਜ ਕੈਂਪਸ ਵਿੱਚ ਪੰਜਾਬ ਸਟੇਟ ਰੈੱਡ ਕਰਾਸ ਸੁਸਾਇਟੀ ਵੱਲੋਂ ਕਰਵਾਈ ਰਾਜ ਪੱਧਰੀ ਯੂਥ ਰੈੱਡ ਕਰਾਸ ਕੈਂਪ ਵਿੱਚ ਓਵਰਆਲ ਚੈਂਪੀਅਨਸ਼ਿਪ ਟਰਾਫ਼ੀ ਹਾਸਲ ਕੀਤੀ। ਇਹ ਸ਼ਾਨਦਾਰ ਉਪਲਬਧੀ ਦੋ ਰੋਜ਼ਾ ਕੈਂਪ ਦੌਰਾਨ ਕਰਵਾਏ ਗਏ ਵੱਖ-ਵੱਖ ਮੁਕਾਬਲਿਆਂ ਵਿੱਚ ਕਾਲਜ ਦੇ ਵਿਦਿਆਰਥੀਆਂ ਵੱਲੋਂ ਕੀਤੇ ਗਏ ਸ਼ਾਨਦਾਰ ਪ੍ਰਦਰਸ਼ਨ ਦਾ ਨਤੀਜਾ ਹੈ। ਬੀ ਬੀ ਕੇ ਡੀ ਏ ਵੀ ਕਾਲਜ ਫ਼ਾਰ ਵਿਮੈਨ ਦੇ ਵਿਦਿਆਰਥੀਆਂ ਨੇ ਗਰੁੱਪ ਸੌਂਗ, ਗਰੁੱਪ ਡਾਂਸ, ਲੋਕ ਗੀਤ ਅਤੇ ਕੁਇਜ਼ ਵਿੱਚ ਪਹਿਲਾ ਸਥਾਨ ਹਾਸਲ ਕੀਤਾ, ਜਦਕਿ ਫਸਟ ਏਡ ਮੁਕਾਬਲੇ ਵਿੱਚ ਤੀਜਾ ਸਥਾਨ ਪ੍ਰਾਪਤ ਕੀਤਾ। ਇਸੇ ਤਰ੍ਹਾਂ ਬੀ ਬੀ ਕੇ ਡੀ ਏ ਵੀ ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ ਫ਼ਾਰ ਗਰਲਜ਼ ਦੇ ਵਿਦਿਆਰਥੀਆਂ ਨੇ ਵੀ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਗਰੁੱਪ ਸੌਂਗ ਵਿੱਚ ਪਹਿਲਾ ਸਥਾਨ, ਫਸਟ ਏਡ ਅਤੇ ਕੁਇਜ਼ ਵਿੱਚ ਪਹਿਲਾ, ਪੋਸਟਰ ਬਣਾਉਣ ਵਿੱਚ ਦੂਜਾ ਅਤੇ ਲੋਕ ਗੀਤ ਵਿੱਚ ਤੀਜਾ ਸਥਾਨ ਹਾਸਿਲ ਕੀਤਾ।

ਸਮਾਪਤੀ ਸਮਾਰੋਹ ਵਿੱਚ ਪੰਜਾਬ ਸਟੇਟ ਰੈੱਡ ਕਰਾਸ ਸੁਸਾਇਟੀ ਦੇ ਸਕੱਤਰ ਅਤੇ ਮੁੱਖ ਕਾਰਜਕਾਰੀ ਅਧਿਕਾਰੀ ਸ਼ਿਵਦੁਲਾਰ ਸਿੰਘ ਢਿੱਲੋਂ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਜੇਤੂ ਵਿਦਿਆਰਥੀਆਂ ਨੂੰ ਉਨ੍ਹਾਂ ਦੀਆਂ ਸ਼ਾਨਦਾਰ ਪ੍ਰਾਪਤੀਆਂ ਲਈ ਇਨਾਮ ਅਤੇ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ।

Advertisement

ਪ੍ਰਿੰਸੀਪਲ ਡਾ. ਪੁਸ਼ਪਿੰਦਰ ਵਾਲੀਆ ਨੇ ਇਸ ਸ਼ਾਨਦਾਰ ਪ੍ਰਾਪਤੀ ’ਤੇ ਵਿਦਿਆਰਥੀਆਂ ਅਤੇ ਸਟਾਫ਼ ਨੂੰ ਵਧਾਈ ਦਿੰਦਿਆਂ ਉਨ੍ਹਾਂ ਦੇ ਸਮਰਪਿਤ ਯਤਨਾਂ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਅਜਿਹੀਆਂ ਪ੍ਰਾਪਤੀਆਂ ਸੰਸਥਾ ਵੱਲੋਂ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ, ਸਮਾਜਿਕ ਜ਼ਿੰਮੇਵਾਰੀ ਅਤੇ ਸਹਿ ਪਾਠਕ੍ਰਮਕ ਗਤੀਵਿਧੀਆਂ ਵਿੱਚ ਉਤਮਤਾ ਪ੍ਰਤੀ ਆਪਣੀ ਵਚਨਬੱਧਤਾ ਨੂੰ ਦਰਸਾਉਂਦੀਆਂ ਹਨ।

Advertisement

Advertisement
×