ਪੱਤਰ ਪ੍ਰੇਰਕ
ਤਰਨ ਤਾਰਨ, 13 ਸਤੰਬਰ
ਥਾਣਾ ਸਰਹਾਲੀ ਦੇ ਏਐੱਸਆਈ ਸੁਖਜੀਤ ਸਿੰਘ ਦੀ ਅਗਵਾਈ ਹੇਠ ਪੁਲੀਸ ਪਾਰਟੀ ਨੇ ਬੀਤੇ ਦਿਨੀਂ ਇਲਾਕੇ ਦੇ ਪਿੰਡ ਜਵੰਦਾ ਕਲਾਂ ਦੀ ਵਸਨੀਕ ਪਰਮਜੀਤ ਕੌਰ ਦੇ ਘਰ ਛਾਪਾ ਮਾਰ ਕੇ 150 ਲਿਟਰ ਲਾਹਣ ਬਰਾਮਦ ਕੀਤਾ| ਪੁਲੀਸ ਅਧਿਕਾਰੀ ਨੇ ਦੱਸਿਆ ਕਿ ਪਰਮਜੀਤ ਕੌਰ ਨੂੰ ਮੌਕੇ ਤੋਂ ਗ੍ਰਿਫ਼ਤਾਰ ਕਰ ਲਿਆ ਅਤੇ ਉਸ ਦਾ ਭਤੀਜਾ ਜੋਗਾ ਸਿੰਘ ਮੌਕੇ ਤੋਂ ਫ਼ਰਾਰ ਹੋ ਗਿਆ| ਇਸ ਸਬੰਧੀ ਆਬਕਾਰੀ ਐਕਟ ਦੀ ਧਾਰਾ 61, 1, 14 ਅਧੀਨ ਕੇਸ ਦਰਜ ਕਰ ਲਿਆ ਹੈ| ਪੁਲੀਸ ਅਧਿਕਾਰੀ ਨੇ ਦੱਸਿਆ ਕਿ ਪੁਲੀਸ ਨੇ ਜੋਗਾ ਸਿੰਘ ਦੀ ਭਾਲ ਸ਼ੁਰੂ ਕਰ ਦਿੱਤੀ ਹੈ|