ਫਗਵਾੜਾ: ਪਿੰਡ ਅਠੋਲੀ ਵਿੱਚ ਇੱਕ ਮਹਿਲਾ ਵੱਲੋਂ ਸਲਫ਼ਾਸ ਦੀਆਂ ਗੋਲੀਆਂ ਖਾਣ ਕਾਰਨ ਉਸਦੀ ਹਾਲਤ ਗੰਭੀਰ ਹੋ ਗਈ ਜਿਸ ਦੀ ਇਲਾਜ ਦੌਰਾਨ ਨਿੱਜੀ ਹਸਪਤਾਲ ’ਚ ਮੌਤ ਹੋ ਗਈ। ਸਤਨਾਮਪੁਰਾ ਪੁਲੀਸ ਦੇ ਜਾਂਚ ਅਧਿਕਾਰੀ ਮਨਜੀਤ ਸਿੰਘ ਨੇ ਦੱਸਿਆ ਕਿ ਮ੍ਰਿਤਕਾ ਦੀ ਪਛਾਣ ਰਣਜੀਤ ਕੌਰ (60) ਪਤਨੀ ਗੁਰਮੇਲ ਸਿੰਘ ਵਾਸੀ ਪਿੰਡ ਅਠੋਲੀ ਵਜੋਂ ਹੋਈ ਹੈ। ਉਨ੍ਹਾਂ ਦੱਸਿਆ ਕਿ ਮ੍ਰਿਤਕਾ ਦੇ ਵੱਡੇ ਲੜਕੇ ਦੀ ਕੁੱਝ ਸਮਾਂ ਪਹਿਲਾਂ ਇੱਕ ਐਕਸੀਡੈਂਟ ’ਚ ਮੌਤ ਹੋ ਗਈ ਸੀ ਜਿਸ ਕਾਰਨ ਉਹ ਕਾਫ਼ੀ ਪ੍ਰੇਸ਼ਾਨ ਰਹਿੰਦੀ ਸੀ। ਸਵੇਰੇ 7.30 ਵਜੇ ਉਸਦਾ ਪਤੀ ਗੁਰਦੁਆਰਾ ਸਾਹਿਬ ਪਾਠ ਕਰਨ ਲਈ ਗਿਆ ਤੇ ਬਾਅਦ ’ਚ ਉਸਦਾ ਲੜਕਾ ਵੀ ਆਪਣੇ ਕੰਮ ’ਤੇ ਚਲਾ ਗਿਆ ਤੇ ਜਦੋਂ ਬਾਅਦ ’ਚ ਉਸਦੀ ਨੂੰਹ ਨੇ ਦੇਖਿਆ ਤਾਂ ਰਣਜੀਤ ਕੌਰ ਕਮਰੇ ’ਚ ਤੜਫ਼ ਰਹੀ ਸੀ। ਉਸ ਨੂੰ ਹਸਪਤਾਲ ਲਿਆਂਦਾ ਗਿਆ ਜਿੱਥੇ ਉਸਦੀ ਇਲਾਜ ਦੌਰਾਨ ਮੌਤ ਹੋ ਗਈ। ਪੁਲੀਸ ਨੇ ਧਾਰਾ 174 ਤਹਿਤ ਕਾਰਵਾਈ ਕੀਤੀ ਹੈ। -ਪੱਤਰ ਪ੍ਰੇਰਕ