ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਨੌਸ਼ਹਿਰਾ ਮੱਝਾ ਸਿੰਘ ਦੇ ਛੱਪੜ ਦੀ ਸਾਫ਼-ਸਫਾਈ ਲਈ ਕੰਮ ਸ਼ੁਰੂ

ਛੱਪੜ ਨੇ ਧਾਰਿਆ ਸੀ ਜੰਗਲ ਦਾ ਰੂਪ; ਵਿਧਾਇਕ ਨੇ ਛੱਪੜ ਦ ਨਵੀਨੀਕਰਨ ਕਰਵਾਇਆ
ਪਿੰਡ ਨੌਸ਼ਹਿਰਾ ਮੱਝਾ ਸਿੰਘ ਦੇ ਛੱਪੜ ਦੀ ਸਫਾਈ ਦਾ ਕੰਮ ਕਰਵਾਉਣ ਸਮੇਂ ਜਾਣਕਾਰੀ ਦਿੰਦੇ ਹੋਏ ਆਗੂ ਮਨਦੀਪ ਸਿੰਘ ਗਿੱਲ ਤੇ ਹੋਰ।
Advertisement

ਸੁੱਚਾ ਸਿੰਘ ਪਸਨਾਵਾਲ

ਧਾਰੀਵਾਲ, 14 ਜੂਨ

Advertisement

ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਬਟਾਲਾ ਦੇ ਨੌਜਵਨ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਵੱਲੋਂ ਬਲਾਕ ਧਾਰੀਵਾਲ ਦੇ ਪਿੰਡ ਨੌਸ਼ਹਿਰਾ ਮੱਝਾ ਸਿੰਘ ਦੇ ਛੱਪੜ ਦੀ ਸਫਾਈ ਦਾ ਕੰਮ ਸ਼ੁਰੂ ਕਰਵਾਇਆ ਗਿਆ ਹੈ। ਇਸ ਸਬੰਧੀ ‘ਆਪ’ ਦੇ ਜ਼ਿਲ੍ਹਾ ਯੂਥ ਆਗੂ ਮਨਦੀਪ ਸਿੰਘ ਗਿੱਲ ਨੇ ਦੱਸਿਆ ਕਿ ਪਿਛਲੇ ਲੰਬੇ ਸਮੇਂ ਤੋਂ ਇਸ ਛੱਪੜ ਦੀ ਸਫ਼ਾਈ ਨਾ ਹੋਣ ਕਰਕੇ ਉੱਗੀ ਵੱਡੀ-ਵੱਡੀ ਕਾਈ ਕਾਰਨ ਛੱਪੜ ਨੇ ਜੰਗਲ ਦਾ ਰੂਪ ਧਾਰਿਆ ਹੋਇਆ ਸੀ। ਪਿੰਡ ਵਾਸੀਆਂ ਦੀ ਮੰਗ ਪੂਰੀ ਕਰਦਿਆਂ ਹਲਕਾ ਵਿਧਾਇਕ ਸ਼ੈਰੀ ਕਲਸੀ ਨੇ ਛੱਪੜ ਦੀ ਸਫਾਈ ਦਾ ਕੰਮ ਸ਼ੁਰੂ ਕਰਵਾਇਆ ਹੈ ਅਤੇ ਪਿਛਲੇ ਕੁੱਝ ਦਿਨਾਂ ਤੋਂ ਲਗਾਤਾਰ ਛੱਪੜ ਦੀ ਸਫ਼ਾਈ ਚੱਲ ਰਹੀ ਹੈ। ਛੱਪੜ ਵਿੱਚੋਂ ਗਾਰ ਕੱਢੀ ਜਾ ਰਹੀ ਹੈ ਅਤੇ ਛੱਪੜ ਵਿੱਚ ਉੱਗੀ ਕਾਈ ਨੂੰ ਬਾਹਰ ਕੱਢ ਕੇ ਛੱਪੜ ਦੇ ਕਿਨਾਰੇ ਬਣਾਏ ਜਾਣਗੇ। ਉਨ੍ਹਾਂ ਦੱਸਿਆ ਵਿਧਾਇਕ ਸ਼ੈਰੀ ਕਲਸੀ ਦੇ ਯਤਨਾਂ ਸਦਕਾ ਬਹੁਤ ਜਲਦ ਛੱਪੜ ਦਾ ਨਵੀਨੀਕਰਨ ਹੋਣ ਨਾਲ ਪਿੰਡ ਵਾਸੀਆਂ ਦੀ ਇਸ ਵੱਡੀ ਸਮੱਸਿਆ ਹੱਲ ਹੋ ਜਾਵੇਗੀ। ਉਨਾਂ ਦੱਸਿਆ ਵਿਧਾਇਕ ਸ਼ੈਰੀ ਕਲਸੀ ਦੀ ਅਗਵਾਈ ਹੇਠ ਹਲਕੇ ਅੰਦਰ ਜਿਥੇ ਗੰਦੇ ਪਾਣੀ ਦੀ ਨਿਕਾਸੀ ਲਈ ਛੱਪੜਾਂ ਦੀ ਸਾਫ਼-ਸਫਾਈ ਚੱਲ ਰਹੀ ਹੈ, ਉਸਦੇ ਨਾਲ ਪਿੰਡਾਂ ਅੰਦਰ ਨੌਜਵਾਨਾਂ ਦੇ ਖੇਡਣ ਲਈ ਖੇਡ ਸਟੇਡੀਅਮ, ਪਿੰਡਾਂ ਵਿੱਚ ਖੂਬਸੂਰਤ ਪਾਰਕਾਂ ਦੀ ਉਸਾਰੀ, ਗਲੀਆਂ ਤੇ ਸੜਕਾਂ ਦੀ ਬਣਾਉਣ ਸਮੇਤ ਵੱਖ-ਵੱਖ ਵਿਕਾਸ ਕੰਮ ਤੇਜ਼ਗਤੀ ਨਾਲ ਚੱਲ ਰਹੇ ਹਨ। ਇਸ ਕਾਰਜ ਲਈ ਪਿੰਡ ਵਾਸੀਆਂ ਨੇ ਵਿਧਾਇਕ ਸ਼ੈਰੀ ਦਾ ਧੰਨਵਾਦ ਕੀਤਾ ਹੈ।

Advertisement
Show comments