ਬਾਉਲੀ ਦੇ ਜਲ ਨੂੰ ਦੂਸ਼ਿਤ ਹੋਣ ਤੋਂ ਬਚਾਉਣ ਲਈ ਕੰਮ ਜਾਰੀ : The Tribune India

ਬਾਉਲੀ ਦੇ ਜਲ ਨੂੰ ਦੂਸ਼ਿਤ ਹੋਣ ਤੋਂ ਬਚਾਉਣ ਲਈ ਕੰਮ ਜਾਰੀ

ਬਾਉਲੀ ਦੇ ਜਲ ਨੂੰ ਦੂਸ਼ਿਤ ਹੋਣ ਤੋਂ ਬਚਾਉਣ ਲਈ ਕੰਮ ਜਾਰੀ

ਪ੍ਰਾਜੈਕਟ ਦਾ ਜਾਇਜ਼ਾ ਲੈਂਦੇ ਹੋਏ ਬਲਬੀਰ ਸਿੰਘ ਸੀਚੇਵਾਲ, ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ।

ਪੱਤਰ ਪ੍ਰੇਰਕ

ਸ੍ਰੀ ਗੋਇੰਦਵਾਲ ਸਾਹਿਬ, 2 ਅਕਤੂਬਰ

ਸੰਤ ਸੀਚੇਵਾਲ ਵੱਲੋਂ ਬਾਉਲੀ ਸਾਹਿਬ ਦੇ ਪਵਿੱਤਰ ਜਲ ਨੂੰ ਦੂਸ਼ਿਤ ਹੋਣ ਤੋਂ ਬਚਾਉਣ ਲਈ ਦਰਿਆ ਬਿਆਸ ਨਾਲ ਲੱਗਦੇ ਗੰਦੇ ਨਾਲੇ ਨੂੰ ਸੁੰਦਰ ਝੀਲ ਦੀ ਦਿੱਖ ਪ੍ਰਦਾਨ ਕਰਨ ਲਈ ਸ਼ੁਰੂ ਕੀਤੇ ਗਏ ਪ੍ਰਾਜੈਕਟ ਦਾ ਜਾਇਜ਼ਾ ਲਿਆ ਗਿਆ। ਇਸ ਮੌਕੇ ਗੰਦੇ ਨਾਲੇ ਨੂੰ ਸੁੰਦਰ ਝੀਲ ਦਾ ਰੂਪ ਦੇਣ ਲਈ ਉਲੀਕੇ ਪ੍ਰਾਜੈਕਟ ਵਿੱਚ ਸਹਿਯੋਗ ਦੇ ਰਹੇ ਹਲਕਾ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਤੇ ਇਲਾਕੇ ਦੀ ਪੰਚਾਇਤ ਵੱਲੋਂ ਪਹੁੰਚੇ ਕੁਲਦੀਪ ਸਿੰਘ ਲਹੌਰੀਆ ਤੋਂ ਇਲਾਵਾ ਨਿਰਮਲ ਸਿੰਘ ਢੋਟੀ, ਜਗਰੂਪ ਸਿੰਘ ਢੋਟੀ, ਹਰਪ੍ਰੀਤ ਸਿੰਘ ਮਿੰਨਾ, ਹਰਪਿੰਦਰ ਸਿੰਘ ਗਿੱਲ ਆਦਿ ਨੇ ਇਸ ਪ੍ਰਾਜੈਕਟ ਲਈ ਜੰਗੀ ਪੱਧਰ ’ਤੇ ਚੱਲ ਰਹੇ ਕਾਰਜਾਂ ਤੇ ਰਾਜ ਸਭਾ ਮੈਂਬਰ ਬਲਬੀਰ ਸਿੰਘ ਸੀਚੇਵਾਲ ਨਾਲ ਵਿਚਾਰ ਵਟਾਂਦਰਾ ਕਰਦਿਆਂ ਹਰ ਤਰ੍ਹਾਂ ਦਾ ਸਹਿਯੋਗ ਦੇਣ ਦਾ ਵਿਸ਼ਵਾਸ ਦੁਆਇਆ। ਇਸ ਮੌਕੇ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਆਖਿਆ ਕਿ ਇਸ ਪ੍ਰਾਜੈਕਟ ਨੂੰ ਸੰਗਤਾਂ ਦੇ ਸਹਿਯੋਗ ਨਾਲ ਜਲਦੀ ਪੂਰਾ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਗੰਦੇ ਨਾਲੇ ਦੀ ਸਮੱਸਿਆ ਕਾਰਨ ਬਾਉਲੀ ਸਾਹਿਬ ਦਾ ਪਵਿੱਤਰ ਜਲ ਦੂਸ਼ਿਤ ਹੋ ਰਿਹਾ ਸੀ। ਜਿਸ ਸਬੰਧੀ ਸੰਗਤਾਂ ਦੀ ਲੰਮੇ ਸਮੇਂ ਤੋਂ ਲਟਕਦੀ ਆ ਰਹੀ ਮੰਗ ਅਤੇ ਪਵਿੱਤਰ ਬਾਉਲੀ ਦੀ ਮਹੱਤਤਾ ਨੂੰ ਮੁੱਖ ਰੱਖਦਿਆਂ ਇਹ ਪ੍ਰਾਜੈਕਟ ਸ਼ੁਰੂ ਕੀਤਾ ਗਿਆ ਹੈ। ਜਿਸ ਦਾ ਕੰਮ ਜੰਗੀ ਪੱਧਰ ’ਤੇ ਚੱਲ ਰਿਹਾ ਹੈ।

ਸੰਤ ਸੀਚੇਵਾਲ ਨੇ ਆਖਿਆ ਕਿ ਇਸ ਪ੍ਰਾਜੈਕਟ ਰਾਹੀ ਜਿੱਥੇ ਗੰਦੇ ਨਾਲੇ ਨੂੰ ਸੁੰਦਰ ਝੀਲ ਦੀ ਦਿੱਖ ਦਿੱਤੀ ਜਾਵੇਗੀ। ਉੱਥੇ ਹੀ ਗੋਇੰਦਵਾਲ ਸਾਹਿਬ ਨਗਰ ਦੇ ਗੰਦੇ ਪਾਣੀ ਦੀ ਨਿਕਾਸੀ ਲਈ ਟ੍ਰੀਟਮੈਂਟ ਪਲਾਂਟ ਬਣਾਏ ਜਾ ਰਹੇ ਹਨ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਕਰਤਾਰਪੁਰ ਸਾਹਿਬ ਦੇ ਦਰਸ਼ਨ-ਦੀਦਾਰੇ

ਕਰਤਾਰਪੁਰ ਸਾਹਿਬ ਦੇ ਦਰਸ਼ਨ-ਦੀਦਾਰੇ

ਲੜਖੜਾ ਰਹੀ ਕੈਨੇਡਾ ਦੀ ਰੀਅਲ ਅਸਟੇਟ

ਲੜਖੜਾ ਰਹੀ ਕੈਨੇਡਾ ਦੀ ਰੀਅਲ ਅਸਟੇਟ

ਬੇਹਿਸਾਬ ਲਾਲਚ ਦੇ ਘੁੱਟ

ਬੇਹਿਸਾਬ ਲਾਲਚ ਦੇ ਘੁੱਟ

ਭਾਰਤੀ ਅਰਥਚਾਰਾ ਸਵਾਲਾਂ ਦੇ ਘੇਰੇ ’ਚ

ਭਾਰਤੀ ਅਰਥਚਾਰਾ ਸਵਾਲਾਂ ਦੇ ਘੇਰੇ ’ਚ

ਸੰਵਿਧਾਨਕ ਹੱਕ ਅਤੇ ਅਦਾਲਤਾਂ ਦੇ ਫਰਜ਼

ਸੰਵਿਧਾਨਕ ਹੱਕ ਅਤੇ ਅਦਾਲਤਾਂ ਦੇ ਫਰਜ਼

ਭਾਰਤ ਦੀ ਕਿਰਤ ਸ਼ਕਤੀ ਦਾ ਸੰਕਟ

ਭਾਰਤ ਦੀ ਕਿਰਤ ਸ਼ਕਤੀ ਦਾ ਸੰਕਟ

ਸ਼ਹਿਰ

View All