ਇੰਟਰਲਾਕ ਟਾਈਲਾਂ ਲਾਉਣ ਦਾ ਕੰਮ ਸ਼ੁਰੂ
ਸੁਜਾਨਪੁਰ ਦੇ ਪੁਲ ਨੰਬਰ 5 ਤੋਂ ਠੰਡੀ ਖੂਹੀ ਤੱਕ ਸੜਕ ’ਤੇ ਇੰਟਰਲਾਕਿੰਗ ਟਾਈਲਾਂ ਲਗਾਉਣ ਦੇ ਕੰਮ ਦੀ ਸ਼ੁਰੂਆਤ ਅੱਜ ਆਮ ਆਦਮੀ ਪਾਰਟੀ (ਆਪ) ਦੇ ਹਲਕਾ ਇੰਚਾਰਜ ਠਾਕੁਰ ਅਮਿਤ ਸਿੰਘ ਮੰਟੂ ਨੇ ਕੀਤੀ। ਇਸ ਮੌਕੇ ਐੱਸ ਡੀ ਓ ਰੋਹਨ ਕੋਹਾਲ, ਸੁਭਾਸ਼...
Advertisement
ਸੁਜਾਨਪੁਰ ਦੇ ਪੁਲ ਨੰਬਰ 5 ਤੋਂ ਠੰਡੀ ਖੂਹੀ ਤੱਕ ਸੜਕ ’ਤੇ ਇੰਟਰਲਾਕਿੰਗ ਟਾਈਲਾਂ ਲਗਾਉਣ ਦੇ ਕੰਮ ਦੀ ਸ਼ੁਰੂਆਤ ਅੱਜ ਆਮ ਆਦਮੀ ਪਾਰਟੀ (ਆਪ) ਦੇ ਹਲਕਾ ਇੰਚਾਰਜ ਠਾਕੁਰ ਅਮਿਤ ਸਿੰਘ ਮੰਟੂ ਨੇ ਕੀਤੀ। ਇਸ ਮੌਕੇ ਐੱਸ ਡੀ ਓ ਰੋਹਨ ਕੋਹਾਲ, ਸੁਭਾਸ਼ ਚੰਦਰ ਸ਼ਰਮਾ, ਬਲਾਕ ਪ੍ਰਧਾਨ ਬਲਵੀਰ ਸਿੰਘ, ਬਲਵਿੰਦਰ ਜਸਰੋਟੀਆ, ਸਰਪੰਚ ਕੁਲਬੀਰ ਸਿੰਘ, ਮੱਖਣ ਸਿੰਘ, ਸਰਪੰਚ ਸੁਰਜੀਤ ਸਿੰਘ ਆਦਿ ਹਾਜ਼ਰ ਸਨ। ਠਾਕੁਰ ਅਮਿਤ ਸਿੰਘ ਮੰਟੂ ਨੇ ਕਿਹਾ ਕਿ ਇਸ ਪ੍ਰਾਜੈਕਟ ’ਤੇ 55 ਲੱਖ ਰੁਪਏ ਦੀ ਲਾਗਤ ਆਵੇਗੀ ਅਤੇ ਦਿਨ-ਰਾਤ ਕੰਮ ਕਰਕੇ 10 ਦਿਨਾਂ ਵਿੱਚ ਮੁਕੰਮਲ ਕਰ ਦਿੱਤਾ ਜਾਵੇਗਾ। ਉਨ੍ਹਾਂ ਇਹ ਵੀ ਕਿਹਾ ਕਿ ਸੁਜਾਨਪੁਰ ਹਲਕੇ ਵਿੱਚ ਵੱਖ-ਵੱਖ ਸੜਕਾਂ ਦਾ ਨਿਰਮਾਣ ਕਾਰਜ ਵੀ ਜੰਗੀ ਪੱਧਰ ’ਤੇ ਜਾਰੀ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਆਪਣੇ ਸਾਰੇ ਵਾਅਦੇ ਪੂਰੇ ਕਰ ਰਹੀ ਹੈ।
Advertisement
Advertisement
×

