ਮਜ਼ਦੂਰਾਂ ਨੇ ਪੰਚਾਇਤੀ ਜ਼ਮੀਨ ਦੀ ਬੋਲੀ ਰੱਦ ਕਰਵਾਈ

ਮਜ਼ਦੂਰਾਂ ਨੇ ਪੰਚਾਇਤੀ ਜ਼ਮੀਨ ਦੀ ਬੋਲੀ ਰੱਦ ਕਰਵਾਈ

ਪਿੰਡ ਕੋਟ ਟੋਡਰ ਮੱਲ ਦੇ ਮਜ਼ਦੂਰ ਬੋਲੀ ਰੱਦ ਹੋਣ ਸਬੰਧੀ ਜਾਣਕਾਰੀ ਦਿੰਦੇ ਹੋਏ।

ਵਰਿੰਦਰਜੀਤ ਜਾਗੋਵਾਲ

ਕਾਹਨੂੰਵਾਨ, 20 ਮਈ

ਪਲਾਟ ਲੈਣ ਦੀ ਮੰਗ ਲਈ ਪੇਂਡੂ ਮਜ਼ਦੂਰ ਯੂਨੀਅਨ ਦੀ ਅਗਵਾਈ ਹੇਠ ਬਲਾਕ ਕਾਹਨੂੰਵਾਨ ਅਧੀਨ ਪੈਂਦੇ ਪਿੰਡ ਕੋਟ ਟੋਡਰ ਮੱਲ ਦੀ ਪੰਚਾਇਤੀ ਜ਼ਮੀਨ ਦੀ ਬੋਲੀ ਮਜ਼ਦੂਰਾਂ ਨੇ ਰੱਦ ਕਰਵਾ ਦਿੱਤੀ ਹੈ।

ਇਸ ਸਬੰਧੀ ਪੇਂਡੂ ਮਜ਼ਦੂਰ ਯੂਨੀਅਨ ਦੇ ਸੂਬਾਈ ਆਗੂ ਮੇਜਰ ਸਿੰਘ ਨੇ ਦੱਸਿਆ ਕਿ ਪਿੰਡ ਕੋਟ ਟੋਡਰ ਮੱਲ ਵਿੱਚ ਸਰਕਾਰੀ ਨਿਯਮਾਂ ਮੁਤਾਬਿਕ ਕਈ ਦਲਿਤ ਮਜ਼ਦੂਰਾਂ ਦੇ ਪਰਿਵਾਰ ਬੇਘਰ ਹਨ, ਜਿਨ੍ਹਾਂ ਨੂੰ ਪੰਚਾਇਤੀ ਜ਼ਮੀਨ ਵਿੱਚੋਂ 5-5 ਮਰਲੇ ਦੇ ਪਲਾਟ ਮਿਲਣੇ ਚਾਹੀਦੇ ਹਨ। ਮਜ਼ਦੂਰਾਂ ਵੱਲੋਂ ਮੰਗ ਦੇ ਬਾਵਜੂਦ ਪਿਛਲੇ ਲੰਮੇ ਸਮੇਂ ਤੋਂ ਮਜ਼ਦੂਰਾਂ ਨੂੰ ਪਲਾਟ ਨਹੀਂ ਦਿੱਤੇ ਜਾ ਰਹੇ ਹਨ। ਇਸ ਕਰਕੇ ਪਿੰਡ ਵਿੱਚ ਇੱਕ ਇੱਕ ਘਰ ਵਿੱਚ 3-3 ਪਰਿਵਾਰ ਰਹਿਣ ਲਈ ਮਜਬੂਰ ਹੋ ਰਹੇ ਹਨ। ਉਨ੍ਹਾਂ ਨੇ ਜ਼ਿਲ੍ਹਾ ਪ੍ਰਸ਼ਾਸਨ ਤੋਂ ਮੰਗ ਕੀਤੀ ਕੇ ਪੰਚਾਇਤੀ ਜ਼ਮੀਨ ਵਿੱਚੋਂ ਮਜ਼ਦੂਰਾਂ ਨੂੰ 5-5 ਮਰਲੇ ਦੇ ਪਲਾਟ ਘਰ ਬਣਾਉਣ ਲਈ ਦਿੱਤੇ ਜਾਣ। ਮਜ਼ਦੂਰਾਂ ਨੇ ਇਹ ਵੀ ਮੰਗ ਕੀਤੀ ਕਿ ਪੰਚਾਇਤੀ ਰਕਬੇ ਵਿੱਚੋਂ ਬਣਦਾ ਰਾਖਵਾਂ ਹਿੱਸਾ ਜ਼ਮੀਨ ਘੱਟ ਬੋਲੀ ’ਤੇ ਮਜ਼ਦੂਰਾਂ ਨੂੰ ਸਾਂਝੀ ਖੇਤੀ ਲਈ ਦਿੱਤੀ ਜਾਵੇ। ਆਗੂਆਂ ਕਿਹਾ ਕਿ ਅੱਜ ਜਦੋਂ ਪੰਚਾਇਤ ਸਕੱਤਰ ਵੱਲੋਂ ਪੰਚਾਇਤੀ ਜ਼ਮੀਨ ਦੀ ਬੋਲੀ ਕਰਵਾਉਣ ਲਈ ਕਾਰਵਾਈ ਕੀਤੀ ਜਾ ਰਹੀ ਸੀ ਤਾਂ ਮਜ਼ਦੂਰਾਂ ਨੇ 5-5 ਮਰਲੇ ਦੇ ਪਲਾਟ ਕੱਟਣ ਦੀ ਮੰਗ ਕੀਤੀ। ਇਸ ਕਾਰਨ ਪੰਚਾਇਤੀ ਜ਼ਮੀਨ ਦੀ ਬੋਲੀ ਰੱਦ ਕਰ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਜੇਕਰ ਬੇਘਰ ਮਜ਼ਦੂਰ ਪਰਿਵਾਰਾਂ ਨੂੰ ਪਲਾਟ ਨਾ ਦਿੱਤੇ ਗਏ ਤਾਂ ਉਹ ਪ੍ਰਸ਼ਾਸਨ ਖ਼ਿਲਾਫ਼ ਸੰਘਰਸ਼ ਕਰਨ ਲਈ ਮਜਬੂਰ ਹੋਣਗੇ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸ਼ਰੀਫ਼ ਸਰਕਾਰ ਲਈ ਔਖਾ ਪੈਂਡਾ

ਸ਼ਰੀਫ਼ ਸਰਕਾਰ ਲਈ ਔਖਾ ਪੈਂਡਾ

ਦੁਨੀਆ ਦੇ ਡਗਮਗਾ ਰਹੇ ਅਰਥਚਾਰੇ

ਦੁਨੀਆ ਦੇ ਡਗਮਗਾ ਰਹੇ ਅਰਥਚਾਰੇ

ਬੁਲਡੋਜ਼ਰ : ਰਾਜਕੀ ਦਮਨ ਦਾ ਪ੍ਰਤੀਕ

ਬੁਲਡੋਜ਼ਰ : ਰਾਜਕੀ ਦਮਨ ਦਾ ਪ੍ਰਤੀਕ

ਕੀ ਸਾਖ਼ ਕੋਈ ਮਾਅਨੇ ਰੱਖਦੀ ਹੈ?

ਕੀ ਸਾਖ਼ ਕੋਈ ਮਾਅਨੇ ਰੱਖਦੀ ਹੈ?

ਪੰਜਾਬ ਯੂਨੀਵਰਸਿਟੀ ਚੌਰਾਹੇ ’ਚ ਕਿਉਂ ?

ਪੰਜਾਬ ਯੂਨੀਵਰਸਿਟੀ ਚੌਰਾਹੇ ’ਚ ਕਿਉਂ ?

ਭਾਰਤੀ ਸਿਆਸਤ ਦੀ ਮਹਾਂ-ਮੰਡੀ

ਭਾਰਤੀ ਸਿਆਸਤ ਦੀ ਮਹਾਂ-ਮੰਡੀ

ਸ਼ਹਿਰ

View All