ਜਤਿੰਦਰ ਬੈਂਸ
ਗੁਰਦਾਸਪੁਰ, 22 ਦਸੰਬਰ
ਉਸਾਰੀ ਮਿਸਤਰੀ ਮਜ਼ਦੂਰ ਯੂਨੀਅਨ (ਇਫਟੂ) ਨੇ ਆਪਣੀਆਂ ਮੰਗਾਂ ਨੂੰ ਲੈ ਕੇ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਅਣਮਿੱਥੇ ਸਮੇਂ ਲਈ ਧਰਨਾ ਲਾ ਦਿੱਤਾ ਹੈ ਪਰ ਬਾਅਦ ਵਿੱਚ ਸਬੰਧਤ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਮਿਲੇ ਭਰੋਸੇ ਮਗਰੋਂ ਇਸ ਧਰਨੇ ਨੂੰ ਇੱਕ ਹਫ਼ਤੇ ਲਈ ਅੱਗੇ ਪਾਉਣ ਦਾ ਫੈਸਲਾ ਲੈ ਗਿਆ। ਇਸ ਤੋਂ ਪਹਿਲਾਂ ਸਵੇਰੇ ਮਜ਼ਦੂਰਾਂ ਵੱਲੋਂ ਸਥਾਨਕ ਗੁਰੂ ਨਾਨਕ ਪਾਰਕ ’ਚ ਪੰਜਾਬ ਤੇ ਕੇਂਦਰ ਸਰਕਾਰ ਦੇ ਖਿਲਾਫ਼ ਰੈਲੀ ਕਰਕੇ ਨਾਅਰੇਬਾਜ਼ੀ ਕੀਤੀ ਗਈ। ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਜੋਗਿੰਦਰ ਪਾਲ ਪਨਿਆੜ, ਸੁਖਦੇਵ ਬਹਿਰਾਮਪੁਰ, ਗੁਰਮੀਤ ਰਾਜ ਪਾਹੜਾ ਅਤੇ ਜੋਗਿੰਦਰ ਪਾਲ ਘੁਰਾਲਾ ਨੇ ਸੰਬੋਧਨ ਕੀਤਾ। ਰੈਲੀ ਮਗਰੋਂ ਮਜ਼ਦੂਰ ਰੋਸ ਮਾਰਚ ਕਰਦੇ ਹੋਏ ਡਿਪਟੀ ਕਮਿਸ਼ਨ ਦਫ਼ਤਰ ਪੁੱਜੇ। ਡਿਪਟੀ ਕਮਿਸ਼ਨਰ ਵੱਲੋਂ ਯੂਨੀਅਨ ਆਗੂਆਂ ਅਤੇ ਕਿਰਤ ਵਿਭਾਗ ਵਿਚਾਲੇ ਮੀਟਿੰਗ ਦੌਰਾਨ ਇੱਕ ਹਫ਼ਤੇ ਦੇ ਅੰਦਰ-ਮਸਲੇ ਹੱਲ ਕਰਨ ਦਾ ਭਰੋਸਾ ਦਿੱਤਾ ਗਿਆ।