ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਐੱਸਐੱਸਐੱਮ ਕਾਲਜ ’ਚ ਮਨਾਇਆ ਵਿਸ਼ਵ ਵਾਤਾਵਰਨ ਦਿਵਸ

ਕੇਪੀ ਸਿੰਘ ਗੁਰਦਾਸਪੁਰ, 5 ਜੂਨ ਐੱਸਐੱਸਐੱਮ ਕਾਲਜ, ਦੀਨਾਨਗਰ ਵਿੱਚ ਪ੍ਰਿੰਸੀਪਲ ਡਾ. ਆਰਕੇ ਤੁਲੀ ਦੀ ਪ੍ਰਧਾਨਗੀ ਹੇਠ ਐੱਨਐੱਸਐੱਸ ਵਿਭਾਗ ਅਤੇ ਯੁਵਾ ਭਲਾਈ ਵਿਭਾਗ ਦੇ ਸਹਿਯੋਗ ਨਾਲ ਵਿਸ਼ਵ ਵਾਤਾਵਰਨ ਦਿਵਸ ਮਨਾਇਆ ਗਿਆ। ਪ੍ਰਿੰਸੀਪਲ ਡਾ. ਤੁਲੀ ਨੇ ਵਾਤਾਵਰਨ ਨੂੰ ਸੁਰੱਖਿਅਤ ਰੱਖਣ ਅਤੇ ਸਿਹਤਮੰਦ...
Advertisement

ਕੇਪੀ ਸਿੰਘ

ਗੁਰਦਾਸਪੁਰ, 5 ਜੂਨ

Advertisement

ਐੱਸਐੱਸਐੱਮ ਕਾਲਜ, ਦੀਨਾਨਗਰ ਵਿੱਚ ਪ੍ਰਿੰਸੀਪਲ ਡਾ. ਆਰਕੇ ਤੁਲੀ ਦੀ ਪ੍ਰਧਾਨਗੀ ਹੇਠ ਐੱਨਐੱਸਐੱਸ ਵਿਭਾਗ ਅਤੇ ਯੁਵਾ ਭਲਾਈ ਵਿਭਾਗ ਦੇ ਸਹਿਯੋਗ ਨਾਲ ਵਿਸ਼ਵ ਵਾਤਾਵਰਨ ਦਿਵਸ ਮਨਾਇਆ ਗਿਆ। ਪ੍ਰਿੰਸੀਪਲ ਡਾ. ਤੁਲੀ ਨੇ ਵਾਤਾਵਰਨ ਨੂੰ ਸੁਰੱਖਿਅਤ ਰੱਖਣ ਅਤੇ ਸਿਹਤਮੰਦ ਜੀਵਨ ਸ਼ੈਲੀ ਲਈ ਪਲਾਸਟਿਕ ਦੀ ਵਰਤੋਂ ਨਾ ਕਰਨ ਅਤੇ ਜੈਵਿਕ ਸਬਜ਼ੀਆਂ ਦੀ ਵਰਤੋਂ ਕਰਨ ਦੀ ਅਪੀਲ ਕੀਤੀ। ਸਮਾਗਮ ਦੇ ਸੰਯੋਜਕ ਡਾ. ਰਾਜਨ ਹਾਂਡਾ ਨੇ ਵਿਸ਼ਵ ਵਾਤਾਵਰਨ ਦਿਵਸ ਦੇ ਮਹੱਤਵ ਅਤੇ ਉਦੇਸ਼ ਦੀ ਚਰਚਾ ਕੀਤੀ। ਪ੍ਰੋ. ਕੰਵਲਜੀਤ ਕੌਰ ਨੇ ਵਾਤਾਵਰਨ ਦੀ ਸੰਭਾਲ ਲਈ ਲੋਕਾਂ ਵਿੱਚ ਜਾਗਰੂਕਤਾ ਵਧਾਉਣ ਨੂੰ ਆਪਣੀ ਜ਼ਿੰਮੇਵਾਰੀ ਦੱਸਿਆ। ਪ੍ਰੋ. ਰਜਨੀਸ਼ ਕੌਰ ਨੇ ਪ੍ਰਦੂਸ਼ਣ ਦੇ ਮਾੜੇ ਪ੍ਰਭਾਵ ਅਤੇ ਸੰਨ 2025 ਦੇ ਥੀਮ ‘ਇੱਕ ਰੁੱਖ ਮਾਂ ਦੇ ਨਾਮ’ ’ਤੇ ਚਰਚਾ ਕੀਤੀ। ਇਸ ਮੌਕੇ ਕਾਲਜ ਕੈਂਪਸ ਵਿੱਚ ਵੱਖ-ਵੱਖ ਪੌਦੇ ਵੀ ਲਗਾਏ ਗਏ। ਇਸ ਮੌਕੇ ਪ੍ਰੋ. ਪ੍ਰਬੋਧ ਗਰੋਵਰ, ਪ੍ਰੋ. ਸੁਬੀਰ ਰਗਬੋਤਰਾ, ਪ੍ਰੋ. ਸੋਨੂੰ ਮੰਗੋਤਰਾ, ਪ੍ਰੋ. ਅਮਰਪ੍ਰੀਤ ਕੌਰ, ਪ੍ਰੋ. ਸ਼ਿੰਦਰ ਕੌਰ, ਪ੍ਰੋ. ਸੁਸ਼ਮਾ ਵੀ ਮੌਜੂਦ ਸਨ।

Advertisement