ਵਿਸ਼ਵ ਦ੍ਰਿਸ਼ਟੀ ਦਿਵਸ ਮਨਾਇਆ
ਵਿਸ਼ਵ ਦ੍ਰਿਸ਼ਟੀ ਦਿਵਸ ਮੌਕੇ ਵਿਸ਼ੇਸ਼ ਸਮਾਗਮ ਦੌਰਾਨ ਜ਼ਿਲ੍ਹੇ ਭਰ ’ਚ ਜਾਗਰੂਕਤਾ ਬੈਨਰ ਰਿਲੀਜ਼ ਕੀਤਾ ਗਿਆ। ਸਿਵਲ ਸਰਜਨ ਡਾ. ਸਵਰਨਜੀਤ ਧਵਨ ਨੇ ਕਿਹਾ ਕਿ ਮੋਬਾਈਲ ਫੋਨ ਤੇ ਕੰਪਿਊਟਰ ਦੀ ਲੋੜ ਤੋਂ ਵੱਧ ਵਰਤੋਂ ਅੱਖਾਂ ਲਈ ਘਾਤਕ ਸਿੱਧ ਹੋ ਸਕਦੀ ਹੈ ਤੇ...
Advertisement
ਵਿਸ਼ਵ ਦ੍ਰਿਸ਼ਟੀ ਦਿਵਸ ਮੌਕੇ ਵਿਸ਼ੇਸ਼ ਸਮਾਗਮ ਦੌਰਾਨ ਜ਼ਿਲ੍ਹੇ ਭਰ ’ਚ ਜਾਗਰੂਕਤਾ ਬੈਨਰ ਰਿਲੀਜ਼ ਕੀਤਾ ਗਿਆ। ਸਿਵਲ ਸਰਜਨ ਡਾ. ਸਵਰਨਜੀਤ ਧਵਨ ਨੇ ਕਿਹਾ ਕਿ ਮੋਬਾਈਲ ਫੋਨ ਤੇ ਕੰਪਿਊਟਰ ਦੀ ਲੋੜ ਤੋਂ ਵੱਧ ਵਰਤੋਂ ਅੱਖਾਂ ਲਈ ਘਾਤਕ ਸਿੱਧ ਹੋ ਸਕਦੀ ਹੈ ਤੇ ਸਹੀ ਖੁਰਾਕ ਨਾ ਲੈਣਾ ਨਾਲ ਵੀ ਅੱਖਾਂ ਦੀ ਰੌਸ਼ਨੀ ’ਤੇ ਅਸਰ ਪੈਂਦਾ ਹੈ। ਉਨ੍ਹਾਂ ਨੇ ਸਕੂਲਾਂ ਦੇ ਵਿਦਆਰਥੀਆਂ ਨੂੰ ਸੁਝਾਅ ਦਿੱਤਾ ਜੇਕਰ ਅੱਖਾਂ ਤੋਂ ਦੇਖਣ ਵਿੱਚ ਕੋਈ ਵੀ ਹਲਕੀ ਜਾਂ ਗੰਭੀਰ ਮੁਸ਼ਕਲ ਆ ਰਹੀ ਹੈ ਤਾਂ ਤੁਰੰਤ ਆਪਣੇ ਨੇੜੇ ਦੇ ਸਿਹਤ ਕੇਂਦਰ ਤੋਂ ਅੱਖਾਂ ਦੀ ਰੌਸ਼ਨੀ ਦੀ ਜਾਂਚ ਕਰਾਉਣੀ ਚਾਹੀਦੀ ਹੈ। ਸਹਾਇਕ ਸਰਜਨ ਡਾ. ਰਜਿੰਦਰ ਪਾਲ ਕੌਰ ਨੇ ਕਿਹਾ ਕਿ ਸਿਹਤ ਵਿਭਾਗ ਲਗਾਤਾਰ ਜਾਗਰੂਕਤਾ ਫੈਲਾਅ ਰਿਹਾ ਹੈ।
Advertisement
Advertisement
×