ਪਠਾਨਕੋਟ: ਜੀਐੱਨਡੀਯੂ ਕਾਲਜ ਸੁਜਾਨਪੁਰ ਵਿੱਚ ਕਾਲਜ ਦੇ ਪ੍ਰਿੰਸੀਪਲ ਡਾ. ਰਾਕੇਸ਼ ਮੋਹਨ ਸ਼ਰਮਾ ਦੀ ਅਗਵਾਈ ਵਿੱਚ ਵਿਸ਼ਵ ਵਿਦਿਆਰਥੀ ਦਿਵਸ ਦੇ ਸਬੰਧੀ ਇੱਕ ਸਮਾਗਮ ਕਰਵਾਇਆ ਗਿਆ। ਇਸ ਸਮਾਗਮ ਵਿੱਚ ਪੇਂਟਿੰਗ, ਪੋਸਟਰ ਮੇਕਿੰਗ, ਸਲੋਗਨ, ਰੰਗੋਲੀ, ਮਹਿੰਦੀ, ਕੋਲਾਜ ਮੇਕਿੰਗ ਆਦਿ ਵੱਖ-ਵੱਖ ਮੁਕਾਬਲੇ ਕਰਵਾਏ ਗਏ। ਕਾਲਜ ਦੇ ਪ੍ਰਿੰਸੀਪਲ ਡਾ. ਰਾਕੇਸ਼ ਮੋਹਨ ਸ਼ਰਮਾ ਨੇ ਵਿਦਿਆਰਥੀਆਂ ਨੂੰ ਦੱਸਿਆ ਕਿ ਵਿਸ਼ਵ ਵਿਦਿਆਰਥੀ ਦਿਵਸ ਡਾ. ਏਪੀਜੇ ਅਬਦੁਲ ਕਲਾਮ ਦੇ ਜਨਮ ਦਿਵਸ ਦੇ ਮੌਕੇ ਮਨਾਇਆ ਜਾਂਦਾ ਹੈ। ਇਸ ਮੌਕੇ ਪ੍ਰੋ. ਸੁਖਜਿੰਦਰ ਕੌਰ, ਡਾ. ਸੁਖਵਿੰਦਰ ਸਿੰਘ, ਡਾ. ਅਰਜੁਨ ਸਿੰਘ, ਡਾ. ਵਿਸ਼ਾਲ ਕੁਮਾਰ, ਪ੍ਰੋ. ਸ਼ੀਤਲ, ਪ੍ਰੋ. ਇੰਦੂ, ਪ੍ਰੋ. ਨੇਹਾ ਆਦਿ ਹਾਜ਼ਰ ਸਨ। -ਪੱਤਰ ਪ੍ਰੇਰਕ