DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

DemolitionDrive: ਅਣ-ਅਧਿਕਾਰਿਤ ਕਲੋਨੀਆਂ ’ਤੇ ਪੀਲਾ ਪੰਜਾ ਚੱਲਿਆ

ਪੁੱਡਾ ਦੇ ਜ਼ਿਲ੍ਹਾ ਨਗਰ ਯੋਜਨਕਾਰ ਵਿੰਗ ਨੇ ਕਰਵਾੲੀ ਕੀਤੀ

  • fb
  • twitter
  • whatsapp
  • whatsapp
featured-img featured-img
ਅਣ-ਅਧਿਕਾਰਤ ਕਲੋਨੀਆਂ ਵਿਰੁੱਧ ਕਾਰਵਾਈ ਕਰਦੇ ਹੋਏ ਪੁੱਡਾ ਅਧਿਕਾਰੀ।
Advertisement

ਪੰਜਾਬ ਸਰਕਾਰ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਤਹਿਤ ਅੰਮ੍ਰਿਤਸਰ ਵਿਕਾਸ ਅਥਾਰਿਟੀ (ਏ ਡੀ ਏ) ਦੇ ਮੁੱਖ ਪ੍ਰਸ਼ਾਸਕ ਨਿਤੇਸ਼ ਕੁਮਾਰ ਜੈਨ ਅਤੇ ਵਧੀਕ ਮੁੱਖ ਪ੍ਰਸ਼ਾਸਕ ਇਨਾਇਤ ਵੱਲੋਂ ਜਾਰੀ ਹੁਕਮਾਂ ਦੀ ਪਾਲਣਾ ਕਰਦੇ ਹੋਏ ਜ਼ਿਲ੍ਹਾ ਟਾਊਨ ਪਲਾਨਰ (ਰੈਗੂਲੇਟਰੀ) ਵਿੰਗ ਵੱਲੋਂ ਪਿੰਡ ਬੱਲਕਲਾਂ, ਪੰਡੋਰੀ ਵੜੈਚ ਵਿੱਚ ਮਜੀਠਾ ਰੋਡ ਅਤੇ ਬੱਲਖੁਰਦ ਵਿਖੇ ਅੰਮ੍ਰਿਤਸਰ-ਫਤਿਹਗੜ ਚੂੜੀਆਂ ਰੋਡ ’ਤੇ ਬਣ ਰਹੀਆਂ 5 ਅਣ-ਅਧਿਕਾਰਤ ਕਲੋਨੀਆਂ ਵਿਰੁੱਧ ਕਾਰਵਾਈ ਕਰਦੇ ਹੋਏ ਕਲੋਨੀਆਂ ਨੂੰ ਢਾਹ ਦਿੱਤਾ ਗਿਆ। ਜ਼ਿਲ੍ਹਾ ਟਾਊਨ ਪਲਾਨਰ ਨੇ ਦੱਸਿਆ ਕਿ ਭਵਿੱਖ ਦੇ ਵਿਕਾਸ ਨੂੰ ਕੰਟਰੋਲ ਕਰਨ ਲਈ ਪਿੰਡ ਬੱਲਕਲਾਂ, ਪੰਡੋਰੀ ਵੜੈਚ ਅਤੇ ਬੱਲਖੁਰਦ ਵਿੱਚ ਵਿਕਸਿਤ ਕੀਤੀਆਂ ਜਾ ਰਹੀਆਂ ਨਵੀਆਂ ਅਣ-ਅਧਿਕਾਰਤ ਕਲੋਨੀਆਂ ਨੂੰ ਪਾਪਰਾ ਐਕਟ-1995 ਅਧੀਨ ਨੋਟਿਸ ਜਾਰੀ ਕਰਦਿਆਂ ਕੰਮ ਬੰਦ ਕਰਵਾਉਂਦੇ ਹੋਏ ਇਨ੍ਹਾਂ ਵਿਰੁੱਧ 9/6/2026 ਰਾਹੀਂ ਡੈਮੋਲੀਸ਼ਨ ਦੀ ਕਾਰਵਾਈ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਅਣ-ਅਧਿਕਾਰਤ ਕਲੋਨੀਆਂ ਦੇ ਮਾਲਕਾਂ ਨੇ ਸਰਕਾਰੀ ਨਿਯਮਾਂ ਦੀਆਂ ਧੱਜੀਆਂ ਉਡਾਈਆਂ ਅਤੇ ਨੋਟਿਸ ਜਾਰੀ ਹੋਣ ਦੇ ਬਾਵਜ਼ੂਦ ਅਣ-ਅਧਿਕਾਰਤ ਕਲੋਨੀਆਂ ਸਬੰਧੀ ਸਪੱਸ਼ਟੀਕਰਨ ਦੇਣ ਦੀ ਬਜਾਏ ਮੌਕੇ ’ਤੇ ਵਿਕਾਸ ਦੇ ਕੰਮਾਂ ਨੂੰ ਜਾਰੀ ਰੱਖਿਆ ਗਿਆ, ਜਿਸ ਤਹਿਤ ਥਾਣਾ ਕੰਬੋਅ ਵੱਲੋਂ ਪੁਲੀਸ ਫੋਰਸ ਨਾ ਮਿਲਣ ਦੇ ਬਾਵਜ਼ੂਦ ਉਚ ਅਧਿਕਾਰੀਆਂ ਦੇ ਹੁਕਮਾਂ ਦੀ ਪਾਲਣਾ ਕਰਦੇ ਹੋਏ ਕਰਵਾਈ ਅਮਲ ਵਿੱਚ ਲਿਆਂਦੀ ਗਈ।

ਇਸ ਤੋਂ ਇਲਾਵਾ ਪਿੰਡ ਬੱਲਖੁਰਦ ’ਚ ਬਣ ਰਹੀ ਅਣ-ਅਧਿਕਾਰਤ ਕਲੋਨੀ ਨੂੰ ਅੱਜ ਦੁਬਾਰਾ ਢਾਹੁਣ ਦੀ ਕਾਰਵਾਈ ਕੀਤੀ ਗਈ।

Advertisement

Advertisement
Advertisement
×