ਨੰਨ੍ਹੇ ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਈਆ
ਵਿਸ਼ਵ ਸਿਹਤ ਸੰਸਥਾ ਵੱਲੋਂ ਚਲਾਏ ਜਾ ਰਹੇ ਪਲਸ ਪੋਲੀਓ ਅਭਿਆਨ ਤਹਿਤ ਤਿੰਨ ਦਿਨਾਂ ਮੁਹਿੰਮ ਦੀ ਸ਼ੁਰੂਆਤ ਅੱਜ ਸਿਵਲ ਸਰਜਨ ਡਾ. ਸਵਰਨਜੀਤ ਧਵਨ ਵੱਲੋਂ ਨੰਨ੍ਹੇ ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾ ਕੇ ਕੀਤੀ ਗਈ। ਇਸ ਮੁਹਿੰਮ ਦੀ ਜ਼ਿਲ੍ਹਾ ਪੱਧਰੀ ਸ਼ੁਰੂਆਤ ਯੂ ਪੀ ਐੱਚ ਸੀ ਭਗਤਾਂ ਵਾਲਾ ਦੇ ਸਲੱਮ ਇਲਾਕੇ ਬੰਗਲਾ ਬਸਤੀ ਵਿੱਚ ਇਕ ਬੂਥ ਤੋਂ ਕੀਤੀ ਗਈ। ਇਸ ਮੌਕੇ ਸਿਵਲ ਸਰਜਨ ਡਾ. ਸਵਰਨਜੀਤ ਧਵਨ ਨੇ ਕਿਹਾ ਕਿ ਬੇਸ਼ੱਕ ਭਾਰਤ ਪੋਲੀਓ ਮੁਕਤ ਦੇਸ਼ਾ ਦੀ ਗਿਣਤੀ ਵਿੱਚ ਆ ਚੁੱਕਾ ਹੈ ਪਰ ਫਿਰ ਵੀ ਇਸ ਮੁਕਾਮ ਨੂੰ ਬਰਕਰਾਰ ਰੱਖਣ ਲਈ ਵਿਸ਼ਵ ਸਿਹਤ ਸੰਗਠਨ ਵੱਲੋਂ ਇਹ ਅਭਿਆਨ ਲਗਾਤਾਰ ਚਲਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਪੋਲੀਓ ਵਰਗੀ ਲਾ-ਇਲਾਜ ਬਿਮਾਰੀ ਨਾਲ ਨਜਿੱਠਣ ਲਈ ਸਿਹਤ ਵਿਭਾਗ ਦੇ ਨਾਲ-ਨਾਲ ਆਮ ਜਨਤਾ ਦੇ ਸਹਿਯੋਗ ਦੀ ਬਹੁਤ ਜ਼ਰੂਰਤ ਹੈ। ਉਨ੍ਹਾਂ ਦੱਸਿਆ ਕਿ ਇਸ ਮੁਹਿੰਮ ਤਹਿਤ 27,82768 ਅਬਾਦੀ ਦੇ 5,49027 ਘਰਾਂ ਵਿੱਚ ਰਹਿੰਦੇ 0 ਤੋ 5 ਸਾਲ ਦੇ 2,97250 ਬੱਚਿਆ ਨੂੰ 1407 ਟੀਮਾਂ ਵਲੋ ਪੋਲੀਓ ਰੋਕੂ 2 ਬੂੰਦਾਂ ਪਿਲਾਈਆ ਜਾਣਗੀਆਂ ਅਤੇ 291 ਸੁਪਰਵਾਈਜ਼ਰਾ ਵੱਲੋਂ ਇਨ੍ਹਾਂ ਦਾ ਨਿਰੀਖਣ ਕੀਤਾ ਜਾਵੇਗਾ। ਇਸ ਮੌਕੇ ਜ਼ਿਲ੍ਹਾ ਟੀਕਕਰਨ ਅਫ਼ਸਰ ਡਾ. ਭਾਰਤੀ ਧਵਨ, ਵਿਸ਼ਵ ਸਿਹਤ ਸੰਸਥਾ ਵੱਲੋਂ ਡਾ. ਈਸ਼ਿਤਾ, ਜ਼ਿਲ੍ਹਾ ਐੱਮ ਈ ਆਈ ਓ ਅਮਰਦੀਪ ਸਿੰਘ, ਡਾ. ਪੰਕਜ ਭੱਟੀ ਸਣੇ ਸਮੂਹ ਸਟਾਫ ਹਾਜ਼ਰ ਸੀ।