ਮਜ਼ਦੂਰ ਨੌਜਵਾਨ ਦੀ ਭੇਤ-ਭਰੇ ਹਾਲਤ ਵਿੱਚ ਮੌਤ
ਪਰਿਵਾਰ ਨੇ ਮਾਮੂਲੀ ਝਗੜੇ ਤੋਂ ਬਾਅਦ ਕੁੱਟ-ਕੁੱਟ ਕੇ ਮਾਰਨ ਦਾ ਦੋਸ਼ ਲਾਇਆ
Advertisement
ਪੁਲੀਸ ਥਾਣਾ ਕਾਹਨੂੰਵਾਨ ਅਧੀਨ ਪੈਂਦੇ ਪਿੰਡ ਵੜੈਚ ਵਿੱਚ ਇੱਕ ਮਜ਼ਦੂਰ ਨੌਜਵਾਨ ਦੀ ਭੇਤ-ਭਰੇ ਹਾਲਤ ਵਿੱਚ ਮੌਤ ਹੋ ਗਈ। ਜਾਣਕਾਰੀ ਅਨੁਸਾਰ ਰਾਜਾ ਮਸੀਹ ਪੁੱਤਰ ਬਿੱਟੂ ਮਸੀਹ ਪਿੰਡ ਵਿੱਚ ਹੀ ਮਜ਼ਦੂਰੀ ਦਾ ਕੰਮ ਕਰਦਾ ਸੀ ਅਤੇ ਬੀਤੀ ਰਾਤ ਨੂੰ ਉਸ ਦਾ ਪਿੰਡ ਦੇ ਹੀ ਦੋ ਵਿਅਕਤੀਆਂ ਨਾਲ ਝਗੜਾ ਹੋ ਗਿਆ।
ਮ੍ਰਿਤਕ ਦੀ ਪਤਨੀ ਰਿਬਕਾ ਅਤੇ ਭਰਾ ਸਾਬੀ ਨੇ ਦੱਸਿਆ ਕਿ ਬੀਤੀ ਸ਼ਾਮ ਨੂੰ ਪਿੰਡ ਦੇ ਹੀ ਦੋ ਨੌਜਵਾਨਾਂ ਨੇ ਮ੍ਰਿਤਕ ਰਾਜਾ ਨਾਲ ਝਗੜਾ ਕੀਤਾ ਅਤੇ ਉਸ ਦੇ ਘਰ ਵਿੱਚ ਦਾਖਲ ਹੋ ਕੇ ਬੇਸਬਾਲ ਅਤੇ ਹੋਰ ਹਥਿਆਰਾਂ ਨਾਲ ਕੁੱਟਮਾਰ ਵੀ ਕੀਤੀ। ਇਸ ਤੋਂ ਇਲਾਵਾ ਉਨ੍ਹਾਂ ਨੇ ਮ੍ਰਿਤਕ ਦੀ ਪਤਨੀ ਰਿਬਕਾ ਨੂੰ ਵੀ ਇਨ੍ਹਾਂ ਵਿਅਕਤੀਆਂ ਨੇ ਆਪਣੀ ਕੁੱਟਮਾਰ ਦਾ ਸ਼ਿਕਾਰ ਬਣਾਇਆ।
ਪੁਲੀਸ ਵੱਲੋਂ ਮ੍ਰਿਤਕ ਦੀ ਲਾਸ਼ ਨੂੰ ਪੋਸਟਮਾਰਟਮ ਲਈ ਗੁਰਦਾਸਪੁਰ ਭੇਜ ਦਿੱਤਾ ਹੈ। ਮੌਕੇ ’ਤੇ ਪਹੁੰਚੇ ਪੁਲੀਸ ਅਧਿਕਾਰੀ ਨੇ ਕਿਹਾ ਕਿ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਦੇ ਬਿਆਨ ਦਰਜ ਕਰਕੇ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
Advertisement