ਬਟਾਲਾ (ਖੇਤਰੀ ਪ੍ਰਤੀਨਿਧ): ਨੇੜਲੇ ਪਿੰਡ ਬਹਾਦਰ ਹੁਸੈਨ (ਵੱਡਾ) ਵਿੱਚ ਸਰੀਰਕ ਤੌਰ ’ਤੇ ਆਈ ਮੁਸ਼ਕਿਲ ਤੋਂ ਪ੍ਰੇਸ਼ਾਨ ਹੋ ਕੇ ਜ਼ਹਿਰ ਖਾ ਕੇ ਖੁਦਕੁਸ਼ੀ ਕਰ ਲਈ। ਮ੍ਰਿਤਕ ਦੀ ਪਛਾਣ ਨਵਨੀਤ ਸਿੰਘ (23) ਪੁੱਤਰ ਬਲਕਾਰ ਸਿੰਘ ਵਾਸੀ ਪਿੰਡ ਬਹਾਦਰ ਹੁਸੈਨ (ਵੱਡਾ) ਵਜੋਂ ਹੋਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਰੰਗੜ ਨੰਗਲ ਦੇ ਮੁਖੀ ਮਨਬੀਰ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੇ ਪਿਤਾ ਬਲਕਾਰ ਸਿੰਘ ਦੇ ਬਿਆਨਾਂ ਦੇ ਆਧਾਰ ’ਤੇ ਧਾਰਾ 174 ਤਹਿਤ ਕਾਰਵਾਈ ਕੀਤੀ ਹੈ।