ਰੰਜਿਸ਼ ਕਾਰਨ ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ

ਰੰਜਿਸ਼ ਕਾਰਨ ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ

ਪੱਤਰ ਪ੍ਰੇਰਕ
ਤਰਨ ਤਾਰਨ, 4 ਅਗਸਤ

ਪਿੰਡ ਨੂਰਦੀ ਵਿਚ ਇਕ ਨੌਜਵਾਨ ਦੀ ਪਿੰਡ ਦੇ ਹੀ ਸਾਬਕਾ ਫ਼ੌਜੀ ਨੇ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ| ਇਸ ਸਬੰਧੀ ਥਾਣਾ ਸਿਟੀ ਦੀ ਪੁਲੀਸ ਨੇ ਧਾਰਾ 302 ਫੌਜਦਾਰੀ, 25, 27, 54, 59 ਅਸਲਾ ਐਕਟ ਅਧੀਨ ਕੇਸ ਦਰਜ ਕੀਤਾ ਹੈ। ਮ੍ਰਿਤਕ ਦੀ ਪਛਾਣ ਸੁਖਚੈਨ ਸਿੰਘ (26) ਤੇ ਮੁਲਜ਼ਮ ਦੀ ਸ਼ਨਾਖ਼ਤ ਜਸਬੀਰ ਸਿੰਘ ਸੰਧੂ ਵਜੋਂ ਹੋਈ ਹੈ। ਸੁਖਚੈਨ ਸਿੰਘ ਪਿੰਡ ਵਿਚ ਹੀ ਕੈਮਿਸਟ ਦੀ ਦੁਕਾਨ ਕਰਦਾ ਸੀ| ਉਹ ਅੱਜ ਦੁਪਹਿਰ ਵੇਲੇ ਆਪਣੀ ਦੁਕਾਨ ਨੇੜੇ ਖੜ੍ਹਾ ਸੀ ਕਿ ਜਸਬੀਰ ਸਿੰਘ ਨੇ ਪੁਰਾਣੀ ਰੰਜਿਸ਼ ਤਹਿਤ ਆਪਣੀ ਲਾਇਸੈਂਸੀ 12 ਬੋਰ ਦੀ ਰਾਈਫਲ ਨਾਲ ਉਸ ’ਤੇ ਦੋ ਗੋਲੀਆਂ ਚਲਾ ਦਿੱਤੀਆਂ, ਜਿਸ ਨਾਲ ਉਸ ਦੀ ਮੌਕੇ ’ਤੇ ਹੀ ਮੌਤ ਹੋ ਗਈ। ਪੁਲੀਸ ਨੇ ਲਾਸ਼ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਵਿਚ ਭੇਜ ਦਿੱਤੀ ਹੈ|

 

 

 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਸ਼ਹਿਰ

View All