ਟਰੈਂਡਿੰਗਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

ਸਿੱਖੀ ਸਰੂਪ ’ਚ ਡਾਕਟਰੀ ਦੀ ਪੜ੍ਹਾਈ ਕਰਨ ਵਾਲੇ ਨੌਜਵਾਨ ਦਾ ਸਨਮਾਨ

ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਵਿਦੇਸ਼ ਦੀ ਇੱਕ ਮੈਡੀਕਲ ਅਕੈਡਮੀ ਤੋਂ ਔਕੜਾਂ ਦੇ ਬਾਵਜੂਦ ਸਾਬਤ ਸੂਰਤ ਸਿੱਖੀ ਸਰੂਪ ਕਾਇਮ ਰੱਖਦਿਆਂ ਡਾਕਟਰੀ ਦੀ ਪੜ੍ਹਾਈ ਜਾਰੀ ਰੱਖਣ ਵਾਲੇ ਸਿੱਖ ਨੌਜਵਾਨ ਹਰਸ਼ਦੀਪ ਸਿੰਘ ਨੂੰ ਸਿਰੋਪਾਓ ਦੇ ਕੇ...
ਹਰਸ਼ਦੀਪ ਸਿੰਘ ਦਾ ਸਨਮਾਨ ਕਰਦੇ ਹੋਏ ਗਿਆਨੀ ਕੁਲਦੀਪ ਸਿੰਘ ਗੜਗੱਜ। -ਫੋਟੋ: ਵਿਸ਼ਾਲ ਕੁਮਾਰ
Advertisement

ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਵਿਦੇਸ਼ ਦੀ ਇੱਕ ਮੈਡੀਕਲ ਅਕੈਡਮੀ ਤੋਂ ਔਕੜਾਂ ਦੇ ਬਾਵਜੂਦ ਸਾਬਤ ਸੂਰਤ ਸਿੱਖੀ ਸਰੂਪ ਕਾਇਮ ਰੱਖਦਿਆਂ ਡਾਕਟਰੀ ਦੀ ਪੜ੍ਹਾਈ ਜਾਰੀ ਰੱਖਣ ਵਾਲੇ ਸਿੱਖ ਨੌਜਵਾਨ ਹਰਸ਼ਦੀਪ ਸਿੰਘ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਜ਼ਿਕਰਯੋਗ ਹੈ ਕਿ ਬਠਿੰਡਾ ਜ਼ਿਲ੍ਹੇ ਦੇ ਤਲਵੰਡੀ ਸਾਬੋ ਦੇ ਰਹਿਣ ਵਾਲੇ ਹਰਸ਼ਦੀਪ ਸਿੰਘ ਅਤੇ ਉਨ੍ਹਾਂ ਦੀ ਭੈਣ ਬੀਬੀ ਗੁਰਪ੍ਰੀਤ ਕੌਰ ਉਜ਼ਬੇਕੀਸਤਾਨ ਵਿੱਚ ਤਾਸ਼ਕੰਤ ਯੂਨੀਵਰਸਿਟੀ ਦੀ ਮੈਡੀਕਲ ਅਕੈਡਮੀ ਤੋਂ ਡਾਕਟਰੀ ਦੀ ਪੜ੍ਹਾਈ ਐੱਮ.ਬੀ.ਬੀ.ਐੱਸ ਦਾ ਕੋਰਸ ਕਰਨ ਲਈ ਵਿਦੇਸ਼ ਗਏ ਹੋਏ ਹਨ। ਕੋਰਸ ਦੌਰਾਨ ਅਕੈਡਮੀ ਦੇ ਪ੍ਰੋਫੈਸਰ ਵੱਲੋਂ ਹਰਸ਼ਦੀਪ ਸਿੰਘ ’ਤੇ ਇਹ ਸ਼ਰਤ ਲਗਾਈ ਗਈ ਕਿ ਜੇ ਉਨ੍ਹਾਂ ਨੇ ਸਰਜਰੀ ਦੀ ਕਲਾਸ ਵਿੱਚ ਦਾਖਲ ਹੋਣਾ ਹੈ ਤਾਂ ਉਨ੍ਹਾਂ ਨੂੰ ਆਪਣੀ ਦਾੜ੍ਹੀ ਦੇ ਕੇਸ ਕੱਟਣੇ ਪੈਣਗੇ। ਇਸ ਮਾਮਲੇ ਵਿੱਚ ਕੇਸ ਕੱਟਣ ਦੀ ਜਗ੍ਹਾ ਉਸ ਨੇ ਵਿਦੇਸ਼ ਅੰਦਰ ਆਪਣੀ ਡਾਕਟਰੀ ਦੀ ਪੜ੍ਹਾਈ ਛੱਡਣ ਨੂੰ ਪਹਿਲ ਦਿੱਤੀ। ਉਸ ਨੇ ਯੂਨੀਵਰਸਿਟੀ ਦੇ ਡੀਨ ਨੂੰ ਸਿੱਖ ਪਛਾਣ ਵਿੱਚ ਕੇਸਾਂ ਦੀ ਮਹੱਤਤਾ ਬਾਰੇ ਜਾਣੂ ਕਰਵਾਉਣ ਦੀ ਵੀ ਕੋਸ਼ਿਸ਼ ਕੀਤੀ ਪਰ ਉਨ੍ਹਾਂ ਦੀ ਗੱਲ ਨਾ ਸੁਣੀ ਗਈ। ਉਪਰੰਤ ਇਹ ਮਾਮਲਾ ਆਪਣੇ ਖੇਤਰ ਦੀ ਇੱਕ ਸਿੱਖ ਸੰਸਦ ਰਾਹੀਂ ਭਾਰਤ ਸਰਕਾਰ ਪਾਸ ਉਠਾਇਆ, ਜਿਨ੍ਹਾਂ ਨੇ ਵਿਦੇਸ਼ ਮੰਤਰਾਲੇ ਨੂੰ ਲਿਖ ਕੇ ਇਸ ਦਾ ਹੱਲ ਕਰਨ ਲਈ ਆਖਿਆ। ਮਾਮਲਾ ਹੱਲ ਹੋਣ ਉਪਰੰਤ ਤਾਸ਼ਕੰਤ ਮੈਡੀਕਲ ਅਕੈਡਮੀ ਵੱਲੋਂ ਹਰਸ਼ਦੀਪ ਸਿੰਘ ਨੂੰ ਦਾੜ੍ਹੀ ਕੇਸਾਂ ਸਣੇ ਹੀ ਸਰਜਰੀ ਦੀ ਕਲਾਸ ਲਗਾਉਣ ਦੀ ਲਿਖਤੀ ਪ੍ਰਵਾਨਗੀ ਦੇ ਦਿੱਤੀ ਗਈ, ਪ੍ਰੋਫੈਸਰ ਨੇ ਲਿਖਤੀ ਮੁਆਫ਼ੀ ਮੰਗੀ ਅਤੇ ਅੱਗੇ ਤੋਂ ਵੀ ਸਿੱਖ ਵਿਦਿਆਰਥੀਆਂ ਲਈ ਇਹ ਸ਼ਰਤ ਹਟਾ ਦਿੱਤੀ। ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਹਰਸ਼ਦੀਪ ਸਿੰਘ ਵਧਾਈ ਦੇ ਪਾਤਰ ਹਨ। ਇਸ ਮੌਕੇ ਹਰਸ਼ਦੀਪ ਸਿੰਘ ਦੇ ਮਾਪੇ ਗੁਰਜਿੰਦਰ ਸਿੰਘ ਤੇ ਬੀਬੀ ਗੁਰਪ੍ਰੀਤ ਕੌਰ ਅਤੇ ਭੈਣ ਬੀਬੀ ਪਲਕਪ੍ਰੀਤ ਕੌਰ ਵੀ ਹਾਜ਼ਰ ਸਨ।

Advertisement
Advertisement