ਟਰੈਂਡਿੰਗਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

ਪਿਸਤੌਲ ਸਣੇ ਨੌਜਵਾਨ ਗ੍ਰਿਫ਼ਤਾਰ

ਥਾਣਾ ਘੁੰਮਣ ਕਲਾਂ ਦੀ ਪੁਲੀਸ ਨੇ ਇਕ ਨੌਜਵਾਨ ਨੂੰ 32 ਬੋਰ ਦੇਸੀ ਪਿਸਤੌਲ ਸਮੇਤ ਮੈਗਜ਼ੀਨ ਅਤੇ ਦੋ ਰੌਂਦ (32 ਬੋਰ) ਸਣੇ ਕਾਬੂ ਕਰਕੇ ਉਸ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਥਾਣਾ ਘੁੰਮਣ ਕਲਾਂ ਦੇ ਮੁਖੀ ਸਬ ਇੰਸਪੈਕਟਰ ਜਗਦੀਸ਼ ਸਿੰਘ ਨੇ ਪੁਲੀਸ...
Advertisement
ਥਾਣਾ ਘੁੰਮਣ ਕਲਾਂ ਦੀ ਪੁਲੀਸ ਨੇ ਇਕ ਨੌਜਵਾਨ ਨੂੰ 32 ਬੋਰ ਦੇਸੀ ਪਿਸਤੌਲ ਸਮੇਤ ਮੈਗਜ਼ੀਨ ਅਤੇ ਦੋ ਰੌਂਦ (32 ਬੋਰ) ਸਣੇ ਕਾਬੂ ਕਰਕੇ ਉਸ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਥਾਣਾ ਘੁੰਮਣ ਕਲਾਂ ਦੇ ਮੁਖੀ ਸਬ ਇੰਸਪੈਕਟਰ ਜਗਦੀਸ਼ ਸਿੰਘ ਨੇ ਪੁਲੀਸ ਪਾਰਟੀ ਨਾਲ ਗਸ਼ਤ ਦੌਰਾਨ ਕੋਟਲਾ ਚਾਹਲ ਚੌਕ ਤੋਂ ਸ਼ੱਕ ਦੇ ਆਧਾਰ ’ਤੇ ਇਕ ਨੌਜਵਾਨ ਦੀ ਤਲਾਸ਼ੀ ਲਈ ਤਾਂ ਉਸ ਕੋਲੋਂ ਇੱਕ 32 ਬੋਰ ਦੇਸੀ ਪਿਸਤੌਲ ਸਣੇ ਮੈਗਜ਼ੀਨ ਅਤੇ ਦੋ ਰੌਂਦ 32 ਬੋਰ ਬਰਾਮਦ ਹੋਏ। ਮੁਲਜ਼ਮ ਦੀ ਪਛਾਣ ਬੋਬੀ ਪੁੱਤਰ ਰਕੇਸ਼ ਕੁਮਾਰ ਵਾਸੀ ਗੁਰੂ ਗੋਬਿੰਦ ਸਿੰਘ ਕਲੋਨੀ ਮਜੀਠਾ ਰੋਡ ਅੰਮ੍ਰਿਤਸਰ ਵਜੋ ਹੋਈ। ਥਾਣਾ ਮੁਖੀ ਨੇ ਦੱਸਿਆ ਕਿ ਮੁਲਜ਼ਮ ਨੂੰ ਅਦਾਲਤ ਪੇਸ ਕਰਕੇ ਰਿਮਾਂਡ ’ਤੇ ਲਿਆ ਹੋਰ ਪੁੱਛ ਪੜਤਾਲ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਕਿਸੇ ਵੀ ਗੈਰ ਸਮਾਜਿਕ ਅਨਸਰ ਨੂੰ ਬਖ਼ਸ਼ਿਆ ਨਹੀਂ ਜਾਵੇਗਾ।

 

Advertisement

 

 

Advertisement