ਦਸ ਗਰਾਮ ਹੈਰੋਇਨ ਸਣੇ ਨੌਜਵਾਨ ਕਾਬੂ
ਪੱਤਰ ਪ੍ਰੇਰਕ ਧਾਰੀਵਾਲ, 5 ਜੁਲਾਈ ਥਾਣਾ ਧਾਰੀਵਾਲ ਦੀ ਪੁਲੀਸ ਨੇ 10 ਗ੍ਰਾਮ ਹੈਰੋਇਨ ਸਣੇ ਨੌਜਵਾਨ ਨੂੰ ਕਾਬੂ ਕਰ ਕੇ ਉਸ ਵਿਰੁੱਧ ਕੇਸ ਦਰਜ ਕੀਤਾ ਹੈ। ਥਾਣਾ ਧਾਰੀਵਾਲ ਮੁਖੀ ਪਰਮਿੰਦਰ ਸਿੰਘ ਸਿੱਧੂ ਨੇ ਦੱਸਿਆ ਸਬ-ਇੰਸਪੈਕਟਰ ਯੂਸਫ ਮਸੀਹ ਨੇ ਪੁਲੀਸ ਪਾਰਟੀ ਸਣੇ...
Advertisement
ਪੱਤਰ ਪ੍ਰੇਰਕ
ਧਾਰੀਵਾਲ, 5 ਜੁਲਾਈ
Advertisement
ਥਾਣਾ ਧਾਰੀਵਾਲ ਦੀ ਪੁਲੀਸ ਨੇ 10 ਗ੍ਰਾਮ ਹੈਰੋਇਨ ਸਣੇ ਨੌਜਵਾਨ ਨੂੰ ਕਾਬੂ ਕਰ ਕੇ ਉਸ ਵਿਰੁੱਧ ਕੇਸ ਦਰਜ ਕੀਤਾ ਹੈ। ਥਾਣਾ ਧਾਰੀਵਾਲ ਮੁਖੀ ਪਰਮਿੰਦਰ ਸਿੰਘ ਸਿੱਧੂ ਨੇ ਦੱਸਿਆ ਸਬ-ਇੰਸਪੈਕਟਰ ਯੂਸਫ ਮਸੀਹ ਨੇ ਪੁਲੀਸ ਪਾਰਟੀ ਸਣੇ ਸ਼ਹਿਰ ਦੇ ਬਾਈਪਾਸ ਨੈਸ਼ਨਲ ਹਾਈਵੇਅ ਪੁਲ ਖੁੰਡਾ ਦੇ ਹੇਠਾਂ ਭੈੜੇ ਪੁਰਸ਼ਾਂ ਦੀ ਤਲਾਸ਼ ਵਿੱਚ ਨਾਕਾ ਲਾਇਆ ਹੋਇਆ ਸੀ। ਇਸ ਦੌਰਾਨ ਪੁਲੀਸ ਨੇ ਸ਼ੱਕ ਦੇ ਆਧਾਰ ’ਤੇ ਨੌਜਵਾਨ ਨੂੰ ਕਾਬੂ ਕਰ ਕੇ ਤਲਾਸ਼ੀ ਲਈ ਤਾਂ ਉਸ ਕੋਲੋਂ ਮੋਮੀ ਲਿਫਾਫੇ ਵਿੱਚੋਂ 10 ਗ੍ਰਾਮ ਹੈਰੋਇਨ ਬਰਾਮਦ ਹੋਈ। ਮੁਲਜ਼ਮ ਦੀ ਪਛਾਣ ਗੁਰਵਿੰਦਰ ਸਿੰਘ ਪੁੱਤਰ ਰਛਪਾਲ ਸਿੰਘ ਵਾਸੀ ਫੱਤੇਨੰਗਲ ਵਜੋਂ ਹੋਈ।
Advertisement
×