ਨੌਜਵਾਨ ਦੋ ਕਿਲੋ ਅਫੀਮ ਸਣੇ ਕਾਬੂ
ਪੱਤਰ ਪ੍ਰੇਰਕ ਪਠਾਨਕੋਟ, 13 ਜੁਲਾਈ ਰੇਲਵੇ ਪੁਲੀਸ ਨੇ ਦੋ ਕਿਲੋ ਅਫੀਮ ਸਮੇਤ ਇੱਕ ਨੌਜਵਾਨ ਨੂੰ ਕਾਬੂ ਕੀਤਾ ਹੈ। ਨੌਜਵਾਨ ਦੀ ਪਛਾਣ ਸਰਬਜੀਤ ਸਿੰਘ ਉਰਫ ਹੁਸਨ ਵਾਸੀ ਮੁਕਤਸਰ ਵਜੋਂ ਹੋਈ ਹੈ। ਪੁਲੀਸ ਨੇ ਉਸ ਖ਼ਿਲਾਫ਼ ਕੇਸ ਦਰਜ ਕਰਕੇ ਅਦਾਲਤ ਵਿੱਚੋਂ ਉਸ...
Advertisement
ਪੱਤਰ ਪ੍ਰੇਰਕ
ਪਠਾਨਕੋਟ, 13 ਜੁਲਾਈ
Advertisement
ਰੇਲਵੇ ਪੁਲੀਸ ਨੇ ਦੋ ਕਿਲੋ ਅਫੀਮ ਸਮੇਤ ਇੱਕ ਨੌਜਵਾਨ ਨੂੰ ਕਾਬੂ ਕੀਤਾ ਹੈ। ਨੌਜਵਾਨ ਦੀ ਪਛਾਣ ਸਰਬਜੀਤ ਸਿੰਘ ਉਰਫ ਹੁਸਨ ਵਾਸੀ ਮੁਕਤਸਰ ਵਜੋਂ ਹੋਈ ਹੈ। ਪੁਲੀਸ ਨੇ ਉਸ ਖ਼ਿਲਾਫ਼ ਕੇਸ ਦਰਜ ਕਰਕੇ ਅਦਾਲਤ ਵਿੱਚੋਂ ਉਸ ਦਾ ਦੋ ਦਿਨ ਦਾ ਪੁਲੀਸ ਰਿਮਾਂਡ ਲੈ ਲਿਆ ਹੈ। ਏਐਸਆਈ ਗੁਰਿੰਦਰ ਸਿੰਘ ਨੇ ਦੱਸਿਆ ਕਿ ਉਹ ਪੁਲੀਸ ਪਾਰਟੀ ਸਣੇ ਰੇਲਵੇ ਸਟੇਸ਼ਨ ਪਠਾਨਕੋਟ ਕੈਂਟ ਵਿੱਚ ਪਲੇਟ ਫਾਰਮ ਨੰਬਰ-2 ’ਤੇ ਮੌਜੂਦ ਸੀ ਕਿ ਸਟੇਸ਼ਨ ਤੋਂ ਬਾਹਰ ਜੰਮੂ-ਜਲੰਧਰ ਜੀਟੀ ਰੋਡ ’ਤੇ ਇੱਕ ਨੌਜਵਾਨ ਰੇਲਵੇ ਲਾਈਨਾਂ ਵੱਲ ਜਾ ਰਿਹਾ ਸੀ। ਪੁਲੀਸ ਨੇ ਸ਼ੱਕ ਦੇ ਅਧਾਰ ’ਤੇ ਨੌਜਵਾਨ ਨੂੰ ਰੋਕ ਉਸਦੇ ਬੈਗ ਦੀ ਤਲਾਸ਼ੀ ਲਈ ਤਾਂ ਉਸ ਦੇ ਬੈਗ ਵਿੱਚੋਂ 2 ਕਿਲੋ ਅਫੀਮ ਬਰਾਮਦ ਹੋਈ। ਪੁਲੀਸ ਨੇ ਮੁਲਜ਼ਮ ਖ਼ਿਲਾਫ਼ ਕੇਸ ਦਰਜ ਕਰਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਹੈ।
Advertisement