ਯੂਥ ਕਾਂਗਰਸ ਨੇ ਮੈਡੀਕਲ ਕੈਂਪ ਲਗਾਇਆ
ਤਰਨ ਤਾਰਨ: ਯੂਥ ਕਾਂਗਰਸ ਵੱਲੋਂ ਪਾਰਟੀ ਆਗੂ ਰਾਹੁਲ ਗਾਂਧੀ ਦੇ ਜਨਮ ਦਿਨ ’ਤੇ ਅੱਜ ਇੱਥੋਂ ਦੇ ਪਾਲਿਕਾ ਬਾਜ਼ਾਰ ਵਿੱਚ ਮੈਡੀਕਲ ਕੈਂਪ ਲਗਾਇਆ ਗਿਆ| ਯੂਥ ਕਾਂਗਰਸ ਦੇ ਸੂਬਾ ਜਨਰਲ ਸਕੱਤਰ ਰਿਤਿਕ ਅਰੋੜਾ ਦੀ ਅਗਵਾਈ ਵਿੱਚ ਲਗਾਏ ਇਸ ਕੈਂਪ ਵਿੱਚ ਡਾਕਟਰਾਂ ਦੀ...
Advertisement
ਤਰਨ ਤਾਰਨ: ਯੂਥ ਕਾਂਗਰਸ ਵੱਲੋਂ ਪਾਰਟੀ ਆਗੂ ਰਾਹੁਲ ਗਾਂਧੀ ਦੇ ਜਨਮ ਦਿਨ ’ਤੇ ਅੱਜ ਇੱਥੋਂ ਦੇ ਪਾਲਿਕਾ ਬਾਜ਼ਾਰ ਵਿੱਚ ਮੈਡੀਕਲ ਕੈਂਪ ਲਗਾਇਆ ਗਿਆ| ਯੂਥ ਕਾਂਗਰਸ ਦੇ ਸੂਬਾ ਜਨਰਲ ਸਕੱਤਰ ਰਿਤਿਕ ਅਰੋੜਾ ਦੀ ਅਗਵਾਈ ਵਿੱਚ ਲਗਾਏ ਇਸ ਕੈਂਪ ਵਿੱਚ ਡਾਕਟਰਾਂ ਦੀ ਟੀਮ ਵੱਲੋਂ 400 ਦੇ ਕਰੀਬ ਮਰੀਜ਼ਾਂ ਦਾ ਨਿਰੀਖਣ ਕੀਤਾ ਅਤੇ ਲੋੜਵੰਦਾਂ ਨੂੰ ਮੁਫਤ ਦਵਾਈਆਂ ਦਿੱਤੀਆਂ ਗਈਆਂ| ਮਾਹਰਾਂ ਨੇ ਮਰੀਜ਼ਾਂ ਦਾ ਮੁਆਇਨਾ ਕਰਨ ਤੋਂ ਇਲਾਵਾ ਦਿਲ ਦੀ ਧੜਕਨ, ਸ਼ੂਗਰ ਤੇ ਬੀਪੀ ਆਦਿ ਦੇ ਟੈਸਟ ਕੀਤੇ| ਮਾਹਰਾਂ ਨੇ ਮਰੀਜ਼ਾਂ ਨੂੰ ਆਪਣੀ ਸਿਹਤ ਪ੍ਰਤੀ ਜਾਗਰੂਕ ਕੀਤਾ। -ਪੱਤਰ ਪ੍ਰੇਰਕ
Advertisement
Advertisement
×