ਜ਼ਹਿਰੀਲੀ ਦਵਾਈ ਨਿਗਲਣ ਕਾਰਨ ਨੌਜਵਾਨ ਦੀ ਮੌਤ
ਪੱਤਰ ਪ੍ਰੇਰਕਤਰਨ ਤਾਰਨ, 19 ਦਸੰਬਰ ਇਲਾਕੇ ਦੇ ਪਿੰਡ ਮੁਗਲਚੱਕ ਪੰਨੂੰਆਂ ਦੇ 34 ਕੁ ਸਾਲ ਦੇ ਵਿਅਕਤੀ ਦੀ ਅੱਜ ਭੁਲੇਖੇ ਨਾਲ ਕੋਈ ਜ਼ਹਿਰੀਲੀ ਦਵਾਈ ਨਿਗਲਣ ਕਾਰਨ ਮੌਤ ਹੋ ਗਈ| ਸਥਾਨਕ ਥਾਣਾ ਸਦਰ ਦੇ ਏਐੱਸਆਈ ਅਮਰਜੀਤ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੀ...
Advertisement
ਪੱਤਰ ਪ੍ਰੇਰਕਤਰਨ ਤਾਰਨ, 19 ਦਸੰਬਰ
ਇਲਾਕੇ ਦੇ ਪਿੰਡ ਮੁਗਲਚੱਕ ਪੰਨੂੰਆਂ ਦੇ 34 ਕੁ ਸਾਲ ਦੇ ਵਿਅਕਤੀ ਦੀ ਅੱਜ ਭੁਲੇਖੇ ਨਾਲ ਕੋਈ ਜ਼ਹਿਰੀਲੀ ਦਵਾਈ ਨਿਗਲਣ ਕਾਰਨ ਮੌਤ ਹੋ ਗਈ| ਸਥਾਨਕ ਥਾਣਾ ਸਦਰ ਦੇ ਏਐੱਸਆਈ ਅਮਰਜੀਤ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੀ ਸ਼ਨਾਖਤ ਗੁਰਸ਼ਿੰਦਰ ਸਿੰਘ ਦੇ ਤੌਰ ’ਤੇ ਕੀਤੀ ਗਈ ਹੈ| ਉਸ ਦੇ ਪਿਤਾ ਬਲਦੇਵ ਸਿੰਘ ਨੇ ਪੁਲੀਸ ਨੂੰ ਦੱਸਿਆ ਕਿ ਪਰਿਵਾਰ ਨੇ ਉਸ ਨੂੰ ਅੱਜ ਸਵੇਰ ਵੇਲੇ ਘਰ ਦੇ ਕਮਰੇ ਵਿੱਚ ਬੇਹੋਸ਼ੀ ਦੀ ਹਾਲਤ ਵਿੱਚ ਦੇਖਿਆ ਤਾਂ ਉਸ ਨੂੰ ਇੱਥੋਂ ਦੇ ਇਕ ਪ੍ਰਾਈਵੇਟ ਹਸਪਤਾਲ ਲਿਆਂਦਾ ਗਿਆ ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਪੁਲੀਸ ਨੇ ਇਸ ਸਬੰਧੀ ਬੀਐੱਨਐੱਸ ਐੱਸ ਦੀ ਦਫ਼ਾ 194 ਅਧੀਨ ਰਿਪੋਰਟ ਦਰਜ ਕੀਤੀ ਹੈ|
Advertisement
Advertisement
