ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਖਡੂਰ ਸਾਹਬਿ ਵਿੱਚ ਨਸ਼ੇ ਦੀ ਓਵਰਡੋਜ਼ ਕਾਰਨ ਨੌਜਵਾਨ ਦੀ ਮੌਤ

ਪੱਤਰ ਪ੍ਰੇਰਕ ਸ੍ਰੀ ਗੋਇੰਦਵਾਲ ਸਾਹਬਿ, 15 ਜੁਲਾਈ ਕਸਬਾ ਖਡੂਰ ਸਾਹਬਿ ਵਿੱਚ ਨਸ਼ੇ ਦੀ ਓਵਰਡੋਜ਼ ਕਾਰਨ ਇੱਕ ਨੌਜਵਾਨ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਰਾਜਬੀਰ ਸਿੰਘ (26) ਵਜੋਂ ਹੋਈ ਹੈ। ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਰਾਜਬੀਰ ਕੁਝ ਸਮਾਂ ਪਹਿਲਾਂ ਨਸ਼ੇ...
Advertisement

ਪੱਤਰ ਪ੍ਰੇਰਕ

ਸ੍ਰੀ ਗੋਇੰਦਵਾਲ ਸਾਹਬਿ, 15 ਜੁਲਾਈ

Advertisement

ਕਸਬਾ ਖਡੂਰ ਸਾਹਬਿ ਵਿੱਚ ਨਸ਼ੇ ਦੀ ਓਵਰਡੋਜ਼ ਕਾਰਨ ਇੱਕ ਨੌਜਵਾਨ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਰਾਜਬੀਰ ਸਿੰਘ (26) ਵਜੋਂ ਹੋਈ ਹੈ। ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਰਾਜਬੀਰ ਕੁਝ ਸਮਾਂ ਪਹਿਲਾਂ ਨਸ਼ੇ ਛੱਡ ਕੇ ਅੰਮ੍ਰਿਤਧਾਰੀ ਬਣਿਆ ਸੀ ਪਰ ਇਲਾਕੇ ਵਿੱਚ ਸ਼ਰੇਆਮ ਵਿਕਦੇ ਨਸ਼ੇ ਕਾਰਨ ਉਹ ਮੁੜ ਨਸ਼ਿਆਂ ਦੀ ਦਲਦਲ ਵਿੱਚ ਫਸ ਗਿਆ। ਪਿਤਾ ਭੁਪਿੰਦਰ ਸਿੰਘ ਨੇ ਦੱਸਿਆ ਕਿ ਬੀਤੀ ਰਾਤ ਰਾਜਬੀਰ ਘਰੋਂ ਗਿਆ ਪਰ ਵਾਪਸ ਨਹੀਂ ਆਇਆ। ਜਦੋਂ ਉਸ ਨੂੰ ਫੋਨ ਕਰ ਕੇ ਪੁੱਛਿਆ ਤਾਂ ਉਸ ਨੇ ਕਿਹਾ ਕਿ ਉਹ ਕੁੱਝ ਸਮੇਂ ’ਚ ਵਾਪਸ ਆ ਜਾਵੇਗਾ। ਘਰ ਆਉਂਦਿਆਂ ਹੀ ਉਸ ਦੀ ਮੌਤ ਹੋ ਗਈ। ਚੌਕੀ ਖਡੂਰ ਸਾਹਬਿ ਦੇ ਇੰਚਾਰਜ ਜਤਿੰਦਰ ਸਿੰਘ ਅਨੁਸਾਰ ਪਰਿਵਾਰਕ ਮੈਂਬਰਾਂ ਵੱਲੋਂ ਉਨ੍ਹਾਂ ਨੂੰ ਇਸ ਸਬੰਧੀ ਕੋਈ ਜਾਣਕਾਰੀ ਨਹੀਂ ਦਿੱਤੀ ਗਈ।

Advertisement
Tags :
ਓਵਰਡੋਜ਼ਸਾਹਬਿ:ਕਾਰਨਖਡੂਰਨੌਜਵਾਨਵਿੱਚ