ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਸੜਕ ਹਾਦਸੇ ’ਚ ਨੌਜਵਾਨ ਦੀ ਮੌਤ­; ਦੋ ਜ਼ਖ਼ਮੀ

ਪੱਤਰ ਪ੍ਰੇਰਕ ਫਤਿਹਗੜ੍ਹ ਚੂੜੀਆਂ­, 20 ਮਾਰਚ ਪਿੰਡ ਦਾਦੂਯੋਧ ’ਚ ਹੋਏ ਸੜਕ ਹਾਦਸੇ ’ਚ ਨੌਜਵਾਨ ਦੀ ਮੌਤ ਹੋ ਗਈ ਜਦੋਂਕਿ ਸਰਕਾਰੀ ਅਧਿਆਪਕ ਸਮੇਤ ਦੋ ਵਿਅਕਤੀ ਜ਼ਖ਼ਮੀ ਹੋ ਗਏ। ਜਾਣਕਾਰੀ ਅਨੁਸਾਰ ਸਰਕਾਰੀ ਅਧਿਆਪਕ ਸੁਰਿੰਦਰਪਾਲ ਸਿੰਘ ਫਤਿਹਗੜ੍ਹ ਚੂੜੀਆਂ ਤੋਂ ਪਿੰਡ ਡੋਗਰ ਕਾਰ ਰਾਹੀਂ...
Advertisement

ਪੱਤਰ ਪ੍ਰੇਰਕ

ਫਤਿਹਗੜ੍ਹ ਚੂੜੀਆਂ­, 20 ਮਾਰਚ

Advertisement

ਪਿੰਡ ਦਾਦੂਯੋਧ ’ਚ ਹੋਏ ਸੜਕ ਹਾਦਸੇ ’ਚ ਨੌਜਵਾਨ ਦੀ ਮੌਤ ਹੋ ਗਈ ਜਦੋਂਕਿ ਸਰਕਾਰੀ ਅਧਿਆਪਕ ਸਮੇਤ ਦੋ ਵਿਅਕਤੀ ਜ਼ਖ਼ਮੀ ਹੋ ਗਏ। ਜਾਣਕਾਰੀ ਅਨੁਸਾਰ ਸਰਕਾਰੀ ਅਧਿਆਪਕ ਸੁਰਿੰਦਰਪਾਲ ਸਿੰਘ ਫਤਿਹਗੜ੍ਹ ਚੂੜੀਆਂ ਤੋਂ ਪਿੰਡ ਡੋਗਰ ਕਾਰ ਰਾਹੀਂ ਡਿਊਟੀ ’ਤੇ ਜਾ ਰਿਹਾ ਸੀ, ਜਦੋਂ ਉਹ ਪਿੰਡ ਦਾਦੂਯੋਧ ਨੇੜੇ ਪਹੁੰਚਿਆ ਤਾਂ ਦੋ ਨੌਜਵਾਨ ਮੋਟਰਸਾਈਕਲ ਸਵਾਰ ਅੱਗੋਂ ਆ ਰਹੇ ਸਨ ਜਿਨ੍ਹਾਂ ਦੀ ਕਾਰ ਨਾਲ ਟੱਕਰ ਹੋ ਗਈ, ਇਸ ਹਾਦਸੇ ’ਚ ਮਨਪ੍ਰੀਤ ਸਿੰਘ ਭਿੰਡਰ (22) ਵਾਸੀ ਪਿੰਡ ਘਾੜਕੀਆਂ ਦੀ ਮੌਤ ਹੋ ਗਈ ਅਤੇ ਅਧਿਆਪਕ ਸੁਰਿੰਦਰਪਾਲ ਸਿੰਘ ਫਤਿਹਗੜ੍ਹ ਚੂੜੀਆਂ ਅਤੇ ਜਤਿੰਦਰ ਸਿੰਘ ਪਿੰਡ ਸਰਫਕੋਟ ਜ਼ਖਮੀ ਹੋ ਗਏ। ਜ਼ਖਮੀਆਂ ਨੂੰ ਫਤਿਹਗੜ੍ਹ ਚੂੜੀਆਂ ਦੇ ਸਰਕਾਰੀ ਹਸਪਤਾਲ ਦਾਖਲ ਕਰਵਾਇਆ ਗਿਆ ਜਿਨ੍ਹਾਂ ’ਚੋਂ ਮਾਸਟਰ ਸੁਰਿੰਦਰਪਾਲ ਸਿੰਘ ਨੂੰ ਅੰਮ੍ਰਿਤਸਰ ਰੈਫਰ ਕਰ ਦਿੱਤਾ ਗਿਆ ਹੈ। ਹਾਦਸੇ ਦੀ ਸੂਚਨਾ ਮਿਲਦਿਆਂ ਹੀ ਥਾਣਾ ਫਤਿਹਗੜ੍ਹ ਚੂੜੀਆਂ ਤੋਂ ਏਐੱਸਆਈ ਸੁਖਦੇਵ ਸਿੰਘ ਮੌਕੇ ’ਤੇ ਪਹੁੰਚੇ ਅਤੇ ਘਟਨਾ ਦਾ ਜਾਇਜ਼ਾ ਲਿਆ। ਏਐੱਸਆਈ ਸੁਖਦੇਵ ਸਿੰਘ ਨੇ ਕਿਹਾ ਕਿ ਮ੍ਰਿਤਕ ਮਨਪ੍ਰੀਤ ਸਿੰਘ ਭਿੰਡਰ ਦੇ ਪਰਿਵਾਰਕ ਮੈਬਰਾਂ ਦੇ ਬਿਆਨਾ ਅਨੁਸਾਰ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਇਸ ਮੌਕੇ ਪਿੰਡ ਘਾੜਕੀਆਂ ਦੇ ਸਰਪੰਚ ਗੁਰਵਿੰਦਰ ਸਿੰਘ ਬਾਜਵਾ ਨੇ ਫਤਿਹਗੜ੍ਹ ਚੂੜੀਆਂ ਦੇ ਸਰਕਾਰੀ ਹਸਪਤਾਲ ਦੇ ਕੁਪ੍ਰਬੰਧਾਂ ਉੱਪਰ ਗੁੱਸਾ ਜ਼ਾਹਿਰ ਕੀਤੀ। ਉਨ੍ਹਾਂ ਮੰਗ ਕੀਤੀ ਕਿ ਫਤਿਹਗੜ੍ਹ ਚੂੜੀਆਂ ਸਰਕਾਰੀ ਹਸਪਤਾਲ’ਚ 24 ਘੰਟੇ ਐਮਰਜੈਂਸੀ ਡਾਕਟਰ ਦੀ ਡਿਊਟੀ ਲਗਾਈ ਜਾਵੇ।

Advertisement
Show comments