DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

GNDU Amritsar: ਯੂਨੀਵਰਸਿਟੀ ਦੇ ਸਿੱਖਿਆ ਜ਼ੋਨ ਦਾ ਯੁਵਕ ਮੇਲਾ ਸ਼ੁਰੂ

ਯੁਵਕ ਮੇਲਾ ਅੰਮ੍ਰਿਤਸਰ ਦੇ 450ਵੇਂ ਸਥਾਪਨਾ ਵਰ੍ਹੇ ਨੂੰ ਸਮਰਪਿਤ ਕੀਤਾ

  • fb
  • twitter
  • whatsapp
  • whatsapp
featured-img featured-img
ਯੁਵਕ ਮੇਲੇ ਦੇ ਉਦਘਾਟਨ ਮੌਕੇ ਮਹਿਮਾਨ ਅਤੇ ਹੋਰ ਸ਼ਖਸੀਅਤਾਂ।
Advertisement

ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਿੱਖਿਆ ਜ਼ੋਨ ਦੇ ਦੋ ਰੋਜ਼ਾ ਖੇਤਰੀ ਯੁਵਕ ਮੇਲੇ ਦੀ ਅੱਜ ਸ਼ਾਨਦਾਰ ਸ਼ੁਰੂਆਤ ਹੋਈ। ਇਹ ਯਵਕ ਮੇਲਾ ਅੰਮ੍ਰਿਤਸਰ ਦੇ 450ਵੇਂ ਸਥਾਪਨਾ ਵਰ੍ਹੇ ਨੂੰ ਸਮਰਪਿਤ ਹੈ।

ਯੂਨੀਵਰਸਿਟੀ ਦੇ ਉਪ-ਕੁਲਪਤੀ ਪ੍ਰੋ. (ਡਾ.) ਕਰਮਜੀਤ ਸਿੰਘ ਦੀ ਅਗਵਾਈ ਹੇਠ ਕਰਵਾਏ ਜਾ ਰਹੇ ਮੇਲੇ ਦਾ ਉਦੇਸ਼ ਵਿਦਿਆਰਥੀਆਂ ਨੂੰ ਆਪਣੀ ਕਲਾਤਮਕ, ਸਾਹਿਤਕ ਅਤੇ ਸੱਭਿਆਚਾਰਕ ਪ੍ਰਤਿਭਾ ਦੇ ਪ੍ਰਦਰਸ਼ਨ ਲਈ ਮੰਚ ਪ੍ਰਦਾਨ ਕਰਨਾ ਹੈ। ਯੁਵਕ ਮੇਲੇ ਦਾ ਉਦਘਾਟਨ ਯੂਨੀਵਰਸਿਟੀ ਦੇ ਡੀਨ ਅਲੂਮਨੀ ਪ੍ਰੋ. ਅਤੁਲ ਖੰਨਾ ਨੇ ਕੀਤਾ। ਇਸ ਮੌਕੇ ਪ੍ਰੋ. ਖੰਨਾ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਯੁਵਕ ਮੇਲੇ ਵਿਦਿਆਰਥੀਆਂ ਦੀ ਛੁਪੀ ਹੋਈ ਪ੍ਰਤਿਭਾ ਨੂੰ ਉਭਾਰਨ ਅਤੇ ਉਨ੍ਹਾਂ ਵਿੱਚ ਆਤਮ-ਵਿਸ਼ਵਾਸ ਤੇ ਸਿਰਜਣਾਤਮਕਤਾ ਪੈਦਾ ਕਰਨ ਦਾ ਅਹਿਮ ਮੰਚ ਹਨ। ਉਨ੍ਹਾਂ ਵਿਦਿਆਰਥੀਆਂ ਨੂੰ ਆਪਣੀ ਅਮੀਰ ਸੱਭਿਆਚਾਰਕ ਵਿਰਾਸਤ ਨਾਲ ਜੁੜੇ ਰਹਿਣ ਅਤੇ ਅਜਿਹੇ ਸਮਾਗਮਾਂ ਵਿੱਚ ਵੱਧ-ਚੜ੍ਹ ਕੇ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਯੁਵਕ ਭਲਾਈ ਵਿਭਾਗ ਦੇ ਡਾਇਰੈਕਟਰ ਡਾ. ਅਮਨਦੀਪ ਸਿੰਘ ਨੇ ਮੁੱਖ ਮਹਿਮਾਨ ਦਾ ਸਵਾਗਤ ਕਰਦਿਆਂ ਕਿਹਾ ਕਿ ਯੁਵਕ ਮੇਲੇ ਵਿਦਿਆਰਥੀਆਂ ਨੂੰ ਪੰਜਾਬ ਦੀ ਅਮੀਰ ਕਲਾ ਅਤੇ ਸੱਭਿਆਚਾਰਕ ਵਿਰਾਸਤ ਨਾਲ ਜੋੜਨ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ।

Advertisement

ਮੇਲੇ ਦੇ ਪਹਿਲੇ ਦਿਨ ਤਿੰਨ ਵੱਖ-ਵੱਖ ਸਥਾਨਾਂ ‘ਤੇ ਕਰਵਾਏ ਗਏ ਮੁਕਾਬਲਿਆਂ ਵਿੱਚ ਵਿਦਿਆਰਥੀਆਂ ਨੇ ਪੂਰੇ ਉਤਸ਼ਾਹ ਨਾਲ ਭਾਗ ਲਿਆ। ਦਸ਼ਮੇਸ਼ ਆਡੀਟੋਰੀਅਮ ਵਿਖੇ ਪਹਿਰਾਵਾ ਪਰੇਡ, ਮਿਮਿਕਰੀ, ਸਕਿੱਟ, ਗੀਤ-ਗ਼ਜ਼ਲ ਅਤੇ ਲੋਕ ਗਾਇਨ ਦੇ ਮੁਕਾਬਲੇ ਖਿੱਚ ਦਾ ਕੇਂਦਰ ਰਹੇ। ਸੰਗਤ ਹਾਲ ਵਿਖੇ ਸਵੇਰ ਦੇ ਸੈਸ਼ਨ ਵਿੱਚ ਮੌਕੇ ‘ਤੇ ਚਿੱਤਰਕਾਰੀ ਅਤੇ ਪੋਸਟਰ ਬਣਾਉਣ ਦੇ ਮੁਕਾਬਲੇ ਕਰਵਾਏ ਗਏ, ਜਦਕਿ ਦੁਪਹਿਰ ਦੇ ਸੈਸ਼ਨ ’ਚ ਕੋਲਾਜ, ਮਿੱਟੀ ਦੀਆਂ ਕਲਾਕ੍ਰਿਤੀਆਂ ਬਣਾਉਣ, ਨਾਅਰਾ ਲੇਖਣ ਅਤੇ ਕਾਰਟੂਨ ਬਣਾਉਣ ਦੇ ਮੁਕਾਬਲਿਆਂ ਵਿੱਚ ਵਿਦਿਆਰਥੀਆਂ ਨੇ ਕਲਾਤਮਕ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ। ਕਾਨਫਰੰਸ ਹਾਲ ਵਿਖੇ ਕਾਵਿ ਗੋਸ਼ਟੀ, ਭਾਸ਼ਣ ਅਤੇ ਬਹਿਸ ਦੇ ਮੁਕਾਬਲੇ ਕਰਵਾਏ ਗਏ। ਯੁਵਕ ਮੇਲੇ ਦੇ ਦੂਜੇ ਦਿਨ 5 ਨਵੰਬਰ ਨੂੰ ਮੁਕਾਬਲੇ ਸਵੇਰੇ 10 ਵਜੇ ਸ਼ੁਰੂ ਹੋਣਗੇ।

Advertisement

Guru Nanak Dev University, regional youth festival, GNDU Amritsar, 450th founding anniversary of Amritsar, Prof. Karamjit Singh, Prof. Atul Khanna, Dr. Amandeep Singh, cultural festival Punjab
Advertisement
×