DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

youth festival: ਜ਼ੋਨਲ ਯੁਵਕ ਮੇਲੇ ’ਚ ਏ ਪੀ ਜੇ ਕਾਲਜ ਚੈਂਪੀਅਨ

ਲਾਇਲਪੁਰ ਖ਼ਾਲਸਾ ਕਾਲਜ ਦੂਜੇ ਤੇ ਹੰਸ ਰਾਜ ਕੇ ਐੱਮ ਵੀ ਤੀਜੇ ਸਥਾਨ ’ਤੇ; w ਬੀ-ਡਿਵੀਜ਼ਨ ’ਚ ਪ੍ਰੇਮ ਚੰਦ ਮਾਰਕੰਡਾ ਐੱਸ ਡੀ ਕਾਲਜ ਫਾਰ ਵਿਮੈੱਨ ਨੇ ਓਵਰਆਲ ਟਰਾਫੀ ਜਿੱਤੀ

  • fb
  • twitter
  • whatsapp
  • whatsapp
featured-img featured-img
ਜੇਤੂ ਵਿਦਿਆਰਥੀਆਂ ਨਾਲ ਡਾ. ਅਮਨਦੀਪ ਸਿੰਘ ਅਤੇ ਹੋਰ ਅਧਿਕਾਰੀ।
Advertisement

ਗੁਰੂ ਨਾਨਕ ਦੇਵ ਯੂਨੀਵਰਸਿਟੀ ਦਾ ਸੀ-ਜ਼ੋਨਲ ਯੁਵਕ ਮੇਲਾ ਲੰਘੇ ਦਿਨ ਸਮਾਪਤ ਹੋ ਗਿਆ। ਯੁਵਕ ਮੇਲੇ ਦੇ ਐਲਾਨੇ ਗਏ ਨਤੀਜਿਆਂ ਅਨੁਸਾਰ ਏ. ਡਿਵੀਜ਼ਨ ਵਿਚ ਏ ਪੀ ਜੇ ਕਾਲਜ ਆਫ ਫਾਈਨ ਆਰਟਸ, ਜਲੰਧਰ ਓਵਰਆਲ ਚੈਂਪੀਅਨ ਬਣਿਆ ਹੈ। ਜਦੋਂ ਕਿ ਲਾਇਲਪੁਰ ਖ਼ਾਲਸਾ ਕਾਲਜ, ਜਲੰਧਰ ਦੂਜੇ ਤੇ ਹੰਸ ਰਾਜ ਮਹਿਲਾ ਮਹਾਂ ਵਿਦਿਆਲਿਆ ਤੀਜੇ ਸਥਾਨ ’ਤੇ ਰਿਹਾ।

ਇਸੇ ਤਰ੍ਹਾਂ ਬੀ. ਡਿਵੀਜ਼ਨ ਵਿਚ ਪ੍ਰੇਮ ਚੰਦ ਮਾਰਕੰਡਾ ਐੱਸ ਡੀ ਕਾਲਜ ਫਾਰ ਵੂਮੈੱਨ, ਜਲੰਧਰ ਨੇ ਓਵਰਆਲ ਚੈਂਪੀਅਨਸ਼ਿਪ ਜਿੱਤੀ। ਮਾਤਾ ਗੁਜਰੀ ਖਾਲਸਾ ਕਾਲਜ, ਕਰਤਾਰਪੁਰ ਦੂਜੇ ਅਤੇ ਲਾਇਲਪੁਰ ਖਾਲਸਾ ਕਾਲਜ ਫਾਰ ਵਿਮੈੱਨ, ਜਲੰਧਰ ਤੀਜੇ ਸਥਾਨ ’ਤੇ ਰਿਹਾ।

Advertisement

ਇਸ ਦੌਰਾਨ ਯੂਨੀਵਰਸਿਟੀ ਦੇ ਯੁਵਕ ਭਲਾਈ ਵਿਭਾਗ ਦੇ ਡਾਇਰੈਕਟਰ ਡਾ. ਅਮਨਦੀਪ ਸਿੰਘ ਨੇ ਜੇਤੂ ਕਾਲਜਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਉਪ-ਕੁਲਪਤੀ ਪ੍ਰੋ. (ਡਾ.) ਕਰਮਜੀਤ ਸਿੰਘ ਦੀ ਅਗਵਾਈ ਹੇਠ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਦਿਆਰਥੀਆਂ ਦੀ ਪ੍ਰਤਿਭਾ ਨੂੰ ਨਿਖਾਰਨ ਅਤੇ ਸੱਭਿਆਚਾਰਕ ਗਤੀਵਿਧੀਆਂ ਨੂੰ ਉਤਸ਼ਾਹਿਤ ਕਰਨ ਲਈ ਲਗਾਤਾਰ ਯਤਨਸ਼ੀਲ ਹੈ। ਉਨ੍ਹਾਂ ਕਿਹਾ ਕਿ ਲਈ ਵੱਖ-ਵੱਖ ਸਮੇਂ ’ਤੇ ਅਜਿਹੇ ਯੁਵਕ ਮੇਲੇ ਅਤੇ ਹੋਰ ਵਿੱਦਿਅਕ ਸਰਗਰਮੀਆਂ ਕਰਵਾਈਆਂ ਜਾਂਦੀਆਂ ਹਨ।

Advertisement

Advertisement
×