ਪੱਤਰ ਪ੍ਰੇਰਕ
ਅੰਮ੍ਰਿਤਸਰ, 5 ਅਕਤੂਬਰ
ਗੁਰੂ ਨਾਨਕ ਦੇਵ ਯੂਨੀਵਰਸਿਟੀ ਦਾ ਯੂਥ ਫੈਸਟੀਵਲ ਭਲਕੇ ਵੀਰਵਾਰ ਤੋਂ ਸ਼ੁਰੂ ਹੋਵੇਗਾ। ਛੇ ਜੂਨ ਨੂੰ ਐਜੂਕੇਸ਼ਨ ਕਾਲਜਾਂ ਵਿੱਚ ਮੁਕਾਬਲੇ ਸ਼ੁਰੂ ਹੋਣਗੇ, ਜਿਸ ਦੀ ਸ਼ੁਰੂਆਤ ਪੰਜਾਬ ਦੇ ਲੋਕ ਨਾਚ ਗਿੱਧੇ ਨਾਲ ਹੋਵੇਗੀ। ਯੁਵਕ ਭਲਾਈ ਵਿਭਾਗ ਦੇ ਇੰਚਾਰਜ ਡਾ. ਅਨੀਸ਼ ਦੂਆ ਨੇ ਦੱਸਿਆ ਕਿ ਜ਼ੋਨਲ ਯੂਥ ਫੈਸਟੀਵਲ ‘ਸਿੱਖਿਆ ਕਾਲਜ’ ਜ਼ੋਨ ਦੇ ਦੋ ਰੋਜ਼ਾ (6-7 ਅਕਤੂਬਰ) ਯੂਥ ਫੈਸਟੀਵਲ ਵਿੱਚ ਡੀਏਵੀ ਕਾਲਜ ਆਫ਼ ਐਜੂਕੇਸ਼ਨ ਅੰਮ੍ਰਿਤਸਰ, ਖ਼ਾਲਸਾ ਕਾਲਜ ਆਫ਼ ਐਜੂਕੇਸ਼ਨ ਅਤੇ ਆਨੰਦ ਕਾਲਜ ਆਫ਼ ਐਜੂਕੇਸ਼ਨ ਫ਼ਾਰ ਵਿਮੈੱਨ ਜੇਠੂਵਾਲ ਆਦਿ ਹਿੱਸਾ ਲੈਣਗੇ।