‘ਯੁਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ ਹਿੱਸੇ ਵਜੋਂ, ਆਮ ਆਦਮੀ ਪਾਰਟੀ ਦੇ ਯੂਥ ਵਿੰਗ ਵੱਲੋਂ ਨਸ਼ਿਆਂ ਵਿਰੁੱਧ ਲੜਾਈ ਨੂੰ ਮਜ਼ਬੂਤ ਕਰਨ ਅਤੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਐਤਵਾਰ ਨੂੰ ਅੰਮ੍ਰਿਤਸਰ ਵਿੱਚ ‘ਯੂਥ ਰਨ ਪੰਜਾਬ 2026’ ਮੈਰਾਥਨ ਕਰਵਾਈ ਗਈ। ਰਣਜੀਤ ਐਵੇਨਿਊ ਤੋਂ ਸਵੇਰੇ 6 ਵਜੇ ਸ਼ੁਰੂ ਹੋਈ ਮੈਰਾਥਨ ਵਿੱਚ ਨੌਜਵਾਨਾਂ, ਖਿਡਾਰੀਆਂ ਅਤੇ ਹਰ ਵਰਗ ਦੇ ਨਾਗਰਿਕਾਂ ਨੇ ਹਿੱਸਾ ਲਿਆ। ਇਸ ਮੌਕੇ ਅੰਮ੍ਰਿਤਸਰ ਦੀ ਸਮੁੱਚੀ ‘ਆਪ’ ਲੀਡਰਸ਼ਿਪ ਮੌਜੂਦ ਰਹੀ, ਜਿਨ੍ਹਾਂ ਨੇ ਨੌਜਵਾਨਾਂ ਦੀ ਹੌਸਲਾ ਅਫਜ਼ਾਈ ਕੀਤੀ ਅਤੇ ਇੱਕ ਸਿਹਤਮੰਦ ਸਮਾਜ ਦੀ ਸਿਰਜਣਾ ਵਿੱਚ ਖੇਡਾਂ ਦੀ ਮਹੱਤਤਾ ਨੂੰ ਉਜਾਗਰ ਕੀਤਾ।
ਮੈਰਾਥਨ ਨੂੰ ‘ਆਪ’ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਵੱੱਲੋਂ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ ਗਿਆ। ‘ਆਪ’ ਦੇ ਮੁੱੱਖ ਬੁਲਾਰੇ ਅਤੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ, ਕਿ ‘ਯੂਥ ਰਨ ਪੰਜਾਬ ਨੂੰ’ ਮੁਹਾਲੀ, ਬਠਿੰਡਾ ਅਤੇ ਜਲੰਧਰ ਵਿੱਚ ਪਹਿਲਾਂ ਹੀ ਭਰਵਾਂ ਹੁੰਗਾਰਾ ਮਿਲ ਚੁੱੱਕਾ ਹੈ। ਕੈਬਨਿਟ ਮੰਤਰੀ ਹਰਭਜਨ ਸਿੰਘ ਈ ਟੀ ਓ ਨੇ ਕਿਹਾ ਕਿ ਪੰਜਾਬ ਦੇ ਨੌਜਵਾਨ ਖੇਡਾਂ ਅਤੇ ਤੰਦਰੁਸਤੀ ਦੀ ਚੋਣ ਕਰ ਰਹੇ ਹਨ। ਅੰਮ੍ਰਿਤਸਰ ਵਿੱਚ ਕਰਵਾਈ ਗਈ ‘ਯੂਥ ਰਨ’ ਵਿੱਚ ਹਜ਼ਾਰਾਂ ਬੱਚਿਆਂ ਅਤੇ ਨੌਜਵਾਨਾਂ ਦੀ ਸ਼ਮੂਲੀਅਤ ਕੀਤੀ।

